14.69C Vancouver
ADS

Mar 28, 2025 7:10 PM - Connect Newsroom

ਪ੍ਰੀਮੀਅਰ ਡੇਵਿਡ ਈਬੀ ਨੇ ਟੈਰਿਫ-ਰਿਸਪਾਂਸ ਬਿੱਲ 7 ਵਿੱਚੋਂ ਵਿਵਾਦਪੂਰਨ ਧਾਰਾ 4 ਨੂੰ ਹਟਾਉਣ ਦੀ ਕੀਤੀ ਘੋਸ਼ਣਾ

Share On
premier-david-eby-removes-controversial-clause-4-from-tariff-response-bill-7
Premier David Eby has announced the removal of the controversial Clause 4 from the Tariff-Response Bill 7. (Photo: The Canadian Press)

ਪ੍ਰੀਮੀਅਰ ਡੇਵਿਡ ਈਬੀ ਨੇ ਟੈਰਿਫ-ਰਿਸਪਾਂਸ ਬਿੱਲ 7 ਦੀ ਵਿਵਾਦਤ ਧਾਰਾ 4 ਨੂੰ ਹਟਾਉਣ ਦੀ ਘੋਸ਼ਣਾ ਕੀਤੀ ਹੈ। ਇਹ ਧਾਰਾ ਮੰਤਰੀ ਮੰਡਲ ਨੂੰ ਵਿਧਾਨ ਸਭਾ ਵਿਚ ਬਿਨਾਂ ਚਰਚਾ ਜਾਂ ਵੋਟ ਦੇ ਕਿਸੇ ਵੀ ਕਾਨੂੰਨ ਨੂੰ ਲਾਗੂ ਕਰਨ ਜਾਂ ਬਦਲਣ ਦੀ ਮਨਜ਼ੂਰੀ ਦਿੰਦੀ ਸੀ। ਇਸ ਨੂੰ ਲੈ ਕੇ ਸੂਬਾ ਸਰਕਾਰ ਲਗਾਤਾਰ ਵਿਰੋਧੀ ਧਿਰ ਦੇ ਨਿਸ਼ਾਨੇ 'ਤੇ ਸੀ।

ਬੀ.ਸੀ. ਕੰਜ਼ਰਵੇਟਿਵ ਨੇ ਬਿੱਲ 7 ਦੀ ਧਾਰਾ 4 ਨੂੰ ਗੈਰ-ਲੋਕਤੰਤਰੀ ਕਰਾਰ ਦਿੱਤਾ ਸੀ। ਗ੍ਰੇਟਰ ਵੈਨਕੂਵਰ ਬੋਰਡ ਆਫ਼ ਟ੍ਰੇਡ ਅਤੇ ਬੀ.ਸੀ. ਚੈਂਬਰ ਆਫ਼ ਕਾਮਰਸ ਨੇ ਵੀ ਸ਼ੁਰੂ ਵਿਚ ਇਸ ਬਿੱਲ ਦਾ ਸਮਰਥਨ ਕਰਨ ਮਗਰੋਂ ਵਿਰੋਧ ਕੀਤਾ ਸੀ। ਈਬੀ ਨੇ ਕਿਹਾ ਕਿ ਲੋਕਾਂ, ਕਾਰੋਬਾਰੀਆਂ ਅਤੇ ਵਪਾਰਕ ਸੰਸਥਾਵਾਂ ਦੀਆਂ ਚਿੰਤਾਵਾਂ ਨੂੰ ਸਮਝਦੇ ਹੋਏ ਉਹ ਬਿੱਲ 7 ਦੀ ਧਾਰਾ 4 ਨੂੰ ਵਾਪਸ ਲੈ ਰਹੇ ਹਨ।

ਗੌਰਤਲਬ ਹੈ ਕਿ ਸੂਬੇ ਦੀ ਡਿਪਟੀ ਪ੍ਰੀਮੀਅਰ ਨਿੱਕੀ ਸ਼ਰਮਾ ਵਲੋਂ ਆਰਥਿਕ ਸਥਿਰਤਾ ਟੈਰਿਫ ਪ੍ਰਤੀਕਿਰਿਆ ਐਕਟ ਨਾਂ ਦਾ ਇਹ ਬਿੱਲ 13 ਮਾਰਚ ਨੂੰ ਵਿਧਾਨ ਸਭਾ ਵਿਚ ਪੇਸ਼ ਕੀਤਾ ਗਿਆ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਇਹ ਬਿੱਲ ਸੂਬਾ ਸਰਕਾਰ ਨੂੰ ਆਰਥਿਕ ਅਤੇ ਵਿਦੇਸ਼ੀ ਚੁਣੌਤੀ ਦੀ ਸਥਿਤੀ ਵਿਚ ਰੀਅਲ-ਟਾਈਮ ਵਿਚ ਫੈਸਲੇ ਲੈਣ ਦੀ ਇਜਾਜ਼ਤ ਦੇਵੇਗਾ।

Latest news

harbour-air-to-acquire-pacific-coastal-airlines-expanding-b-c-network
Punjabi

ਹਾਰਬਰ ਏਅਰ ਖਰੀਦੇਗੀ ਪੈਸੀਫਿਕ ਕੋਸਟਲ ਏਅਰਲਾਈਨਜ਼,ਬੀ.ਸੀ.’ਚ ਵਧੇਗਾ ਹਵਾਈ ਨੈੱਟਵਰਕ

ਬੀ.ਸੀ. ਦੇ ਹਵਾਬਾਜ਼ੀ ਖੇਤਰ ਵਿਚ ਹਾਰਬਰ ਏਅਰ ਆਪਣਾ ਨੈੱਟਵਰਕ ਵਧਾਉਣ ਜਾ ਰਹੀ ਹੈ, ਕੰਪਨੀ ਨੇ ਪੈਸੀਫਿਕ ਕੋਸਟਲ ਏਅਰਲਾਈਨਜ਼ ਨੂੰ ਖਰੀਦਣ ਦਾ ਐਲਾਨ ਕੀਤਾ ਹੈ। ਹਾਲਾਂਕਿ, ਸਮਝੌਤੇ ਮੁਤਾਬਕ, ਦੋਵਾਂ ਕੰਪਨੀਆਂ ਦੇ ਬ੍ਰਾਂਡ ਅਤੇ ਪਛਾਣ ਨੂੰ ਸੁਤੰਤਰ ਤੌਰ 'ਤੇ ਬਰਕਰਾਰ ਰੱਖਿਆ ਜਾਵੇਗਾ ਪਰ ਇਨ੍ਹਾਂ ਦਾ ਸਾਂਝਾ fleet 59 ਜਹਾਜ਼ਾਂ ਦਾ ਹੋ ਜਾਵੇਗਾ।
man-who-allegedly-threatened-to-kill-pm-mark-carney-identified
Punjabi

PM ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਦੀ ਹੋਈ ਪਛਾਣ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਦੀ ਪਛਾਣ Jamie Da Costa ਵਜੋਂ ਹੋਈ ਹੈ ਜੋ ਹੁਣ ਹਿਰਾਸਤ ਵਿੱਚ ਰਹੇਗਾ। ਬੀਤੇ ਦਿਨ ਬਚਾਅ ਪੱਖ ਦੇ ਵਕੀਲ ਨੇ ਅਦਾਲਤ ਵਿੱਚ ਸੁਣਵਾਈ ਦੌਰਾਨ ਦੱਸਿਆ ਕਿ 31 ਸਾਲਾ Da Costa ਨੂੰ ਇਸ ਮਹੀਨੇ ਦੇ ਸ਼ੁਰੂ ਵਿੱਚ ਹਿਰਾਸਤ ਵਿੱਚ ਰੱਖਣ ਦਾ ਹੁਕਮ ਦਿੱਤਾ ਗਿਆ ਸੀ। ਮੰਗਲਵਾਰ ਸਵੇਰ ਤੱਕ ਉਹ ਕੈਲਗਰੀ ਰਿਮਾਂਡ ਸੈਂਟਰ ਵਿੱਚ ਬੰਦ ਸੀ।
alberta-safeway-workers-issue-strike-notice-to-sobeys
Punjabi

ਐਲਬਰਟਾ ਦੇ ਸੇਫਵੇਅ ਕਰਮਚਾਰੀਆਂ ਵੱਲੋਂ Sobeys ਨੂੰ ਹੜਤਾਲ ਦਾ ਨੋਟਿਸ ਜਾਰੀ

ਐਲਬਰਟਾ ਵਿੱਚ ਹਜ਼ਾਰਾਂ ਸੇਫ ਵੇਅ ਕਰਮਚਾਰੀਆਂ ਦੀ ਪ੍ਰਤੀਨਿਧਤਾ ਕਰਨ ਵਾਲੀ ਯੂਨੀਅਨ UFCW ਲੋਕਲ 401 ਨੇ ਮੂਲ ਕੰਪਨੀ Sobeys ਨੂੰ ਹੜਤਾਲ ਦਾ ਨੋਟਿਸ ਜਾਰੀ ਕਰ ਦਿੱਤਾ ਹੈ। ਯੂਨੀਅਨ ਦਾ ਕਹਿਣਾ ਹੈ ਕਿ ਜੇਕਰ ਗੱਲਬਾਤ ਰਾਹੀਂ ਕੋਈ ਸਮਝੌਤਾ ਨਹੀਂ ਹੁੰਦਾ, ਤਾਂ ਕਰਮਚਾਰੀ 7 ਅਕਤੂਬਰ ਨੂੰ ਅੱਧੀ ਰਾਤ ਤੋਂ ਹੜਤਾਲ 'ਤੇ ਜਾ ਸਕਦੇ ਹਨ।
uk-may-join-canada-led-defence-security-and-resilience-bank
Punjabi

ਕੈਨੇਡਾ ਦੀ ਅਗਵਾਈ ਵਾਲੇ ਡਿਫੈਂਸ ਬੈਂਕ ਨਾਲ ਜੁੜ ਸਕਦਾ ਹੈ ਯੂ.ਕੇ.

ਕੈਨੇਡਾ ਦੀ ਅਗਵਾਈ ਵਾਲੇ Defence, Security and Resilience Bank ਵਿਚ ਯੂ. ਕੇ. ਸ਼ਾਮਲ ਹੋ ਸਕਦਾ ਹੈ। ਰਿਪੋਰਟਸ ਮੁਤਾਬਕ, ਦੋਹਾਂ ਧਿਰਾਂ ਵਿਚਾਲੇ ਉੱਚ ਪੱਧਰੀ ਗੱਲਬਾਤ ਚੱਲ ਰਹੀ ਹੈ, ਇਸ ਬੈਂਕ ਦਾ ਮੁੱਖ ਉਦੇਸ਼ ਸਹਿਯੋਗੀ ਦੇਸ਼ਾਂ ਦੇ ਰੱਖਿਆ ਪ੍ਰੋਜੈਕਟ ਲਈ ਲੰਮੇ ਸਮੇਂ ਅਤੇ ਘੱਟ ਲਾਗਤ ਵਾਲਾ ਕਰਜ਼ਾ ਮੁਹੱਈਆ ਕਰਵਾਉਣਾ ਹੈ।
stephen-harper-praises-carneys-trade-diversification-and-energy-policies
Punjabi

ਸਟੀਫਨ ਹਾਰਪਰ ਨੇ ਕਾਰਨੀ ਦੀ ਟਰੇਡ ਡਾਇਵਰਸੀਫਿਕੇਸ਼ਨ ਤੇ ਐਨਰਜੀ ਨੀਤੀਆਂ ਦੀ ਕੀਤੀ ਸ਼ਲਾਘਾ

ਕੈਨੇਡਾ ਦੇ ਸਾਬਕਾ ਕੰਜ਼ਰਵੇਟਿਵ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਨੇ ਟੋਰੌਂਟੋ ਵਿਖੇ ਸੰਪੰਨ ਹੋਏ ਦੋ-ਰੋਜ਼ਾ ਕੈਨੇਡਾ ਨਿਵੇਸ਼ ਸੰਮੇਲਨ ਦੇ ਸਮਾਪਤੀ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਵਪਾਰਕ ਵਿਭਿੰਨਤਾ ਨੀਤੀਆਂ ਦੀ ਸ਼ਲਾਘਾ ਕੀਤੀ। ਹਾਰਪਰ ਨੇ ਸਰਕਾਰ ਵੱਲੋਂ ਐਨਰਜੀ ਖੇਤਰ ਵਿਚ ਲਏ ਜਾ ਰਹੇ ਫੈਸਲਿਆਂ ਦਾ ਸਮਰਥਨ ਕੀਤਾ ਅਤੇ ਇਹ ਵੀ ਕਿਹਾ ਕਿ ਅਮਰੀਕਾ ਨਾਲ ਟ੍ਰੇਡ ਵਾਰਤਾ ਤੋਂ ਪਿੱਛੇ ਹਟਣ ਤੋਂ ਇਲਾਵਾ ਕੈਨੇਡਾ ਕੋਲ ਕੋਈ ਰਸਤਾ ਨਹੀਂ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link