13.42C Vancouver
ADS

Oct 12, 2022 11:57 PM - The Canadian Press

ਅਨਵੈਕਸੀਨੇਟਿਡ ਲੋਕਾਂ ਨਾਲ ਹੋਇਆ ਵਿਤਕਰਾ? ਪ੍ਰੀਮਿਅਰ ਹੌਰਗਨ ਨੇ ਐਲਬਰਟਾ ਦੀ ਪ੍ਰੀਮਿਅਰ ਦੀ ਟਿੱਪਣੀ ਨੂੰ ਦੱਸਿਆ ਹਾਸੋਹੀਣੀ

Share On
premier-horgan-believes-alberta-premiers-comments-on-the-discrimination-faced-by-those-who-did-not-get-vaccinated-against-covid-19-are-laughable
Premier John Horgan says he believes his Alberta counterpart's comments on the discrimination faced by those who did not get vaccinated against COVID-19 are short-sighted as well as laughable. (Photo - Twitter)

ਪ੍ਰੀਮਿਅਰ ਜੌਨ ਹੌਰਗਨ ਨੇ ਐਲਬਰਟਾ ਦੀ ਨਵੀਂ ਪ੍ਰੀਮਿਅਰ ਡੈਨੀਐਲ ਸਮਿਥ ਵੱਲੋਂ ਕੀਤੀ ਕੋਵਿਡ-19 ਵੈਕਸੀਨ ਹਾਸਿਲ ਨਾ ਕਰਨ ਵਾਲੇ ਲੋਕਾਂ ਸੰਬੰਧੀ ਟਿੱਪਣੀ ਨੂੰ ਹਾਸੋਹੀਣਾ ਦੱਸਿਆ ਹੈ।

ਦਰਅਸਲ ਐਲਬਰਟਾ ਦੀ ਪ੍ਰੀਮਿਅਰ ਨੇ ਇੱਕ ਟਿੱਪਣੀ ਦੌਰਾਨ ਆਖਿਆ ਸੀ ਕਿ ਕੋਵਿਡ-19 ਦੀ ਵੈਕਸੀਨ ਹਾਸਿਲ ਨਾ ਕਰਨ ਵਾਲੇ ਲੋਕਾਂ ਨੂੰ ਡਿਸਕ੍ਰੀਮੀਨੇਸ਼ਨ ਯਾਨੀ ਕਿ ਭੇਦਭਾਵ ਦਾ ਸਾਹਮਣਾ ਕਰਨਾ ਪਿਆ ਹੈ।

ਹੌਰਗਨ ਨੇ ਕਿਹਾ ਕਿ ਇਹ ਟਿੱਪਣੀ ਛੋਟੀ ਦ੍ਰਿਸ਼ਟੀ ਵਾਲੀ ਅਤੇ ਹਾਸੋਹੀਣੀ ਹੈ।

ਹੌਰਗਨ ਨੇ ਕਿਹਾ ਕਿ ਡੈਨੀਐਲ ਸਮਿਥ ਨੇ ਕੁਝ ਕੁ ਲੋਕਾਂ 'ਤੇ ਧਿਆਨ ਕੇਂਦਰਿਤ ਕੀਤਾ ਜਦ ਉਨ੍ਹਾਂ ਕਿਹਾ ਕਿ ਆਪਣੇ ਜੀਵਨ 'ਚ ਉਨ੍ਹਾਂ ਅਜਿਹਾ ਵਿਤਕਰਾ ਕਿਸੇ ਨਾਲ ਨਹੀਂ ਹੁੰਦੇ ਵੇਖਿਆ ਜਿਸ ਪ੍ਰਕਾਰ ਦਾ ਵਿਤਕਰਾ ਅਨਵੈਕਸੀਨੇਟਿਡ ਲੋਕਾਂ ਨਾਲ ਹੁੰਦੇ ਵੇਖਿਆ ਹੈ।

ਹੌਰਗਨ ਨੇ ਕਿਹਾ ਕਿ ਬਹੁਤੇ ਕਨੇਡੀਅਨ ਲੋਕਾਂ ਨੇ ਆਪਣੀ ਜਿੰਮੇਵਾਰੀ ਸਮਝੀ ਕਿ ਸ਼ੌਟਸ ਹਾਸਿਲ ਕੀਤੇ ਜਾਣ। ਉਹ ਵਿਕਟੋਰੀਆ 'ਚ ਇੱਕ ਰੇਡੀਓ ਨਾਲ ਗੱਲਬਾਤ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਜਦ ਲੋਕ ਪੈਂਡੈਮਿਕ ਵਿੱਚੋਂ ਲੰਘ ਰਹੇ ਹਨ, ਜਹਿਰੀਲੇ ਡਰੱਗਸ ਦੇ ਸੰਕਟ ਦਾ ਸਾਹਮਣਾ ਕਰ ਰਹੇ ਹਨ ਅਤੇ ਹੈਲਥ ਕੇਅਰ ਸਿਸਟਮ ਸਟਾਫਿੰਗ ਸੰਕਟ ਵਿੱਚੋਂ ਲੰਘ ਰਿਹਾ ਹੈ, ਉਸ ਮੌਕੇ ਇਹ ਟਿੱਪਣੀ ਗਲਤ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link