12.94C Vancouver
ADS

Jun 23, 2022 11:59 PM - The Canadian Press

ਪ੍ਰੀਮਿਅਰ ਹੌਰਗਨ ਨੇ ਏਅਰ ਇੰਡੀਆ ਫਲਾਈਟ ਬੰਬ ਧਮਾਕੇ ਬਾਰੇ ਕੀਤੀਆਂ ਸਖਤ ਟਿੱਪਣੀਆਂ

Share On
premier-horgan-says-about-air-india-flight-bombing-callous-crime-that-must-never-be-forgotten
Premier John Horgan says the bomb that tore apart Air India Flight 182 off the coast of Ireland, killing 329 passengers, including 280 Canadians is a ``callous crime that must never be forgotten.'' (Photo - B.C. Legislature/Twitter)

ਪ੍ਰੀਮਿਅਰ ਜੌਨ ਹੌਰਗਨ ਨੇ ਅੱਜ ਨੈਸ਼ਨਲ ਡੇਅ ਆਫ ਰੀਮੈਂਬਰੈਂਸ ਫਾਰ ਵਿਕਟਿਮਸ ਆਫ ਟੈਰਰਿਜਮ ਮੌਕੇ ਏਅਰ ਇੰਡੀਆ ਫਲਾਈਟ 182 'ਚ ਹੋਏ ਬੰਬ ਧਮਾਕੇ ਸੰਬੰਧੀ ਗੱਲਬਾਤ ਕੀਤੀ ਹੈ।

ਉਨ੍ਹਾਂ ਕਿਹਾ ਕਿ ਆਇਰਲੈਂਡ ਕੋਲ ਹੋਏ ਫਲਾਈਟ ਸੰਬੰਧੀ ਬੰਬ ਧਮਾਕੇ 'ਚ 280 ਕਨੇਡੀਅਨਸ ਸਮੇਤ 329 ਯਾਤਰੀਆਂ ਦੀ ਮੌਤ ਹੋ ਗਈ ਸੀ ਅਤੇ ਇਹ ਇੱਕ ਅਜਿਹਾ ਭਿਆਨਕ ਅਪਰਾਧ ਸੀ ਜਿਸ ਨੂੰ ਕਦੀ ਵੀ ਕਿਸੇ ਨੂੰ ਭੁੱਲਣਾ ਨਹੀਂ ਚਾਹੀਦਾ।

ਉਨ੍ਹਾਂ ਦੇ ਬਿਆਨ 'ਚ ਆਖਿਆ ਗਿਆ ਹੈ ਕਿ ਬੀ.ਸੀ. 'ਚ ਬੈਠੇ ਅੱਤਵਾਦੀਆਂ ਨੇ 37 ਸਾਲ ਪਹਿਲਾਂ ਵਾਪਰੇ ਇਸ ਧਮਾਕੇ ਨੂੰ ਅੰਜਾਮ ਦਿੱਤਾ ਸੀ।

ਅੱਜ ਪ੍ਰੀਮਿਅਰ ਹੌਰਗਨ ਨੇ ਕਿਹਾ ਕਿ ਸਭ ਨੂੰ ਨਫਰਤ ਦੇ ਖਿਲਾਫ ਸਟੈਂਡ ਲੈਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਅੱਤਵਾਦ ਦੀਆਂ ਹਰਕਤਾਂ ਨੂੰ ਖਾਰਿਜ ਕਰਨ ਦੀ ਲੋੜ ਹੈ ਅਤੇ ਅਜਿਹੇ ਮੌਕਿਆਂ 'ਤੇ ਨਿਸ਼ਾਨਾ ਬਣੇ ਲੋਕਾਂ ਲਈ ਹਮਦਰਦੀ ਰੱਖਣੀ ਚਾਹੀਦੀ ਹੈ।

Latest news

fort-st-john-rcmp-investigate-second-targeted-drive-by-shooting-in-recent-weeks
Punjabi

ਫੋਰਟ ਸੇਂਟ ਜੌਨ ਵਿੱਚ ਦੂਜੀ ਟਾਰਗੇਟਿਡ ਡਰਾਈਵ-ਬਾਇ ਸ਼ੂਟਿੰਗ, ਕਿਸੇ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਨਹੀਂ

ਬੀ.ਸੀ. ਦੇ ਫੋਰਟ ਸੇਂਟ ਜੌਨ ਵਿਚ ਟਾਰਗੇਟਿਡ ਡਰਾਈਵ-ਬਾਇ ਸ਼ੂਟਿੰਗ ਯਾਨੀ ਚੱਲਦੀ ਗੱਡੀ ਵਿਚੋਂ ਗੋਲੀਆਂ ਚਲਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜੋ ਕਿ ਸ਼ਹਿਰ ਵਿਚ ਪਿਛਲੇ ਕੁਝ ਹਫ਼ਤਿਆਂ ਵਿਚ ਅਜਿਹੀ ਦੂਜੀ ਘਟਨਾ ਹੈ। ਪੁਲਿਸ ਅਨੁਸਾਰ, ਅੱਜ ਵੱਡੇ ਤੜਕੇ ਲਗਭਗ 1:37 ਵਜੇ ਸ਼ਹਿਰ ਦੇ ਡਾਊਨਟਾਊਨ ਨੇੜੇ 108 ਐਵੇਨਿਊ ਦੇ 9800 ਬਲਾਕ ਵਿਚ ਗੋਲੀਆਂ ਚੱਲਣ ਦੀ ਸੂਚਨਾ ਮਿਲੀ ਸੀ।
federal-government-restores-full-health-coverage-for-refugees-and-asylum-claimants
Punjabi

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਫੈਡਰਲ ਹੈਲਥ ਕਵਰੇਜ ਮੁੜ ਕੀਤੀ ਬਹਾਲ

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਰਕਾਰ ਨੇ ਸ਼ਰਨਾਰਥੀ ਅਤੇ ਸ਼ਰਣ ਮੰਗਣ ਵਾਲਿਆਂ ਲਈ ਹੈਲਥ ਕੇਅਰ ਸਰਵਿਸਿਜ਼ ਵਿਚ ਕੀਤੀਆਂ ਗਈਆਂ ਕਟੌਤੀਆਂ ਨੂੰ ਵਾਪਸ ਲੈਂਦੇ ਹੋਏ ਪੂਰੀ ਕਵਰੇਜ ਨੂੰ ਮੁੜ ਬਹਾਲ ਕਰ ਦਿੱਤਾ ਹੈ। ⁠ਸਰਕਾਰ ਨੇ ਇਸੇ ਸਾਲ 1 ਮਈ ਨੂੰ ਅੰਤਰਿਮ ਫੈਡਰਲ ਹੈਲਥ ਪ੍ਰੋਗਰਾਮ ਅਧੀਨ ਨਵੇਂ ਨਿਯਮ ਲਾਗੂ ਕੀਤੇ ਸਨ।
rcmp-warn-western-canada-trucking-businesses-about-credit-card-fraud-scheme
Punjabi

ਆਰਸੀਐਮਪੀ ਨੇ ਪੱਛਮੀ ਕੈਨੇਡਾ ਦੇ ਟਰੱਕਿੰਗ ਕਾਰੋਬਾਰਾਂ ਨੂੰ ਕ੍ਰੈਡਿਟ ਕਾਰਡ ਧੋਖਾਧੜੀ ਤੋਂ ਸਾਵਧਾਨ ਰਹਿਣ ਦੀ ਦਿੱਤੀ ਚੇਤਾਵਨੀ

ਕੈਨੇਡਾ ਵਿਚ ਟਰੱਕਿੰਗ ਅਤੇ ਆਵਾਜਾਈ ਕਾਰੋਬਾਰ ਨੂੰ ਕ੍ਰੈਡਿਟ ਕਾਰਡ ਰਾਹੀਂ ਇੱਕ ਵੱਡੇ ਫਰਾਡ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਖਾਸ ਕਰ ਇਹ ਚਿਤਾਵਨੀ ਪੱਛਮੀ ਕੈਨੇਡਾ ਲਈ ਦਿੱਤੀ ਗਈ ਹੈ, ਇਸ ਨੈੱਟਵਰਕ ਦਾ ਖੁਲਾਸਾ ਸਸਕੈਚਵਨ ਆਰਸੀਐਮਪੀ ਨੇ ਕੀਤਾ ਹੈ, ਜਿਸ ਮੁਤਾਬਕ, ਧੋਖੇਬਾਜ਼ ਫੋਨ 'ਤੇ ਸੰਪਰਕ ਕਰਕੇ ਟਰੱਕ ਦੇ ਟਾਇਰ, ਇੰਜਣ ਤੇਲ ਅਤੇ ਟ੍ਰੇਲਰ ਦੇ ਪੁਰਜ਼ੇ ਵਰਗੀਆਂ ਚੀਜ਼ਾਂ ਖਰੀਦਣ ਲਈ ਫਰਜ਼ੀ ਕ੍ਰੈਡਿਟ ਕਾਰਡ ਦੀ ਵਰਤੋਂ ਕਰ ਰਹੇ ਹਨ।
rustad-criticizes-b-c-premiers-public-response-as-wildfire-evacuations-continue
Punjabi

ਜੰਗਲੀ ਅੱਗ ਦੇ ਸੰਕਟ ਦੌਰਾਨ ਰਸਟੈਡ ਨੇ ਪ੍ਰੀਮੀਅਰ ਈਬੀ ਦੀ ਜਨਤਕ ਮੌਜੂਦਗੀ 'ਤੇ ਚੁੱਕੇ ਸਵਾਲ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਨੇ ਸੂਬੇ ਵਿਚ ਜੰਗਲੀ ਅੱਗ ਦੇ ਚੱਲਦਿਆਂ ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਜਾਣ ਦੇ ਦਿੱਤੇ ਗਏ ਹੁਕਮਾਂ ਵਿਚਕਾਰ ਪ੍ਰੀਮੀਅਰ ਡੇਵਿਡ ਈਬੀ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਰਸਟੈਡ ਨੇ ਕਿਹਾ ਕਿ ਜਦੋਂ ਸੂਬੇ ਦੇ ਹਜ਼ਾਰਾਂ ਨਾਗਰਿਕ ਮੁਸ਼ਕਲ ਸਥਿਤੀ ਵਿਚ ਹਨ ਅਤੇ ਪਰਿਵਾਰਾਂ ਨੂੰ ਇਹ ਵੀ ਨਹੀਂ ਪਤਾ ਕਿ ਉਨ੍ਹਾਂ ਦੇ ਘਰ ਸੁਰੱਖਿਅਤ ਬਚੇ ਹਨ ਜਾਂ ਨਹੀਂ, ਅਜਿਹੇ ਸਮੇਂ ਵਿਚ ਪ੍ਰੀਮੀਅਰ ਦਾ ਜਨਤਕ ਤੌਰ 'ਤੇ ਸਾਹਮਣੇ ਨਾ ਆਉਣਾ ਬਿਲਕੁਲ ਗਲਤ ਹੈ।
modi-netanyahu-discuss-west-asia-developments-in-phone-call
Punjabi

ਪ੍ਰਧਾਨ ਮੰਤਰੀ ਮੋਦੀ ਅਤੇ ਨੇਤਨਯਾਹੂ ਨੇ ਫੋਨ 'ਤੇ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਚਰਚਾ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅੱਜ ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਫੋਨ ’ਤੇ ਗੱਲਬਾਤ ਕੀਤੀ। ਦੋਵਾਂ ਪ੍ਰਧਾਨ ਮੰਤਰੀਆਂ ਨੇ ਪੱਛਮੀ ਏਸ਼ੀਆ ਵਿੱਚ ਵਾਪਰ ਰਹੀਆਂ ਤਾਜ਼ਾ ਘਟਨਾਵਾਂ ਅਤੇ ਹਾਲੀਆ ਹਾਲਾਤ ਉੱਤੇ ਵੀ ਚਰਚਾ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ-ਇਜ਼ਰਾਇਲੀ ਸਪੈਸ਼ਲ ਸਟ੍ਰੈਟਜਿਕ ਪਾਰਟਨਰਸ਼ਿਪ ਵਿੱਚ ਹੋ ਰਹੀ ਗੱਲਬਾਤ ਦੀ ਸਮੀਖਿਆ ਵੀ ਕੀਤੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link