18.56C Vancouver
ADS

Apr 8, 2020 1:37 AM -

ਪ੍ਰੀਮਿਅਰ ਜੇਸਨ ਕੈਨੀ: ਐਲਬਰਟਾ 'ਚ ਭਵਿੱਖਵਾਣੀ ਕਰਨ ਵਾਲੇ ਮਾਡਲ ਦਰਸ਼ਾਉਂਦੇ 400 ਤੋਂ 6,600 ਲੋਕਾਂ ਦੀ ਜਾ ਸਕਦੀ ਜਾਨ

Share On
premier-jason-kenney-forecast-models-for-the-covid-19-crisis-in-alberta-predict-400-to-6-600-deaths
Alberta Premier Jason Kenney speaks during a press conference in Edmonton on February 24, 2020. THE CANADIAN PRESS/Jason Franson

ਐਲਬਰਟਾ ਦੇ ਪ੍ਰੀਮੀਯਰ ਜੇਸਨ ਕੈਨੀ ਮੰਗਲਵਾਰ ਨੂੰ ਟੀ.ਵੀ. ਮਾਧਿਅਮ ਰਾਹੀਂਸੂਬੇ ਦੇ ਲੋਕਾਂ ਦੇ ਰੂਬਰੂ ਹੋਏਅਤੇ ਸੂਬੇ 'ਚ ਕੋਵਿਡ-19 ਦੇ ਸੰਕਟ ਨਾਲ ਸੰਬੰਧਤ ਭਵਿੱਖਵਾਣੀ ਕਰਨ ਵਾਲੇ ਮਾਡਲ ਪੇਸ਼ ਕੀਤੇ।

ਉਨ੍ਹਾਂ ਸੂਬੇ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸੂਬੇ 'ਚ ਆਉਂਦੇ ਕੁਝ ਮਹੀਨਿਆਂ ਤਕ 400 ਤੋਂ 6,600 ਲੋਕਾਂ ਦੀ ਜਾਨ ਜਾ ਸਕਦੀ ਹੈ।

ਪ੍ਰੀਮੀਯਰ ਨੇ ਕਿਹਾ ਕਿ ਇਹ ਅੰਕੜੇ 'ਚੰਗੇ ਤੋਂ ਚੰਗੇ' ਅਤੇ 'ਮਾੜੇ ਤੋਂ ਮਾੜੇ' ਹਾਲਾਤਾਂ ਦੇ ਅਨੁਮਾਨ ਅਨੁਸਾਰ ਤਿਆਰ ਕੀਤੇ ਗਏ ਹਨ ਅਤੇ ਇਹ ਕਿਸ ਪਾਸੇ ਨੂੰ ਜਾਂਦੇ ਹਨ, ਇਹ ਸੂਬੇ ਦੇ ਲੋਕਾਂ 'ਤੇ ਨਿਰਭਰ ਕਰੇਗਾ।

ਜੇਸਨ ਕੈਨੀ ਨੇ ਕਿਹਾ ਕਿ ਮੌਜੂਦਾ ਸਮੇਂ ਸੂਬੇ 'ਚ ਜਾਰੀ ਸਖਤ ਨਿਰਦੇਸ਼ਾਂ ਨੂੰ ਮਈ ਦੇ ਅੰਤ ਤਕ ਜਾਰੀ ਰੱਖਿਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਜਦ ਹਜ਼ਾਰਾਂ ਜਿੰਦਗੀਆਂ ਦਾਅ 'ਤੇ ਲੱਗੀਆਂ ਹੋਣ ਤਾਂ ਅਜਿਹਾ ਕਰਨਾ ਜਰੂਰੀ ਹੋ ਜਾਂਦਾ ਹੈ।

ਗਰਮੀਆਂ ਦੇ ਅੰਤ ਤਕ ਸੂਬੇ 'ਚ 8,00,000 ਲੋਕਾਂ ਦੇ ਵਾਇਰਸ ਨਾਲ ਪੀੜਤ ਹੋਣ ਸੰਬੰਧੀ ਪ੍ਰਾਜੈਕਸ਼ਨ ਕੀਤੀ ਗਈ ਹੈ।

ਯਾਦ ਰਹੇ ਐਲਬਰਟਾ 'ਚ ਅੱਜ ਵਾਇਰਸ ਸੰਬੰਧੀ 25 ਹੋਰ ਮਾਮਲੇ ਉਜਾਗਰ ਹੋਏ ਹਨ, ਜਦਕਿ 2 ਹੋਰ ਵਾਇਰਸ ਪੀੜਤਾਂ ਨੇ ਦਮ ਤੋੜ ਦਿੱਤਾ ਹੈ।

ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 1,373 ਤਕ ਪਹੁੰਚ ਗਈ ਹੈ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link