12.84C Vancouver
ADS

Nov 17, 2021 9:26 PM - The Canadian Press

ਪ੍ਰੀਮਿਅਰ ਹੌਰਗਨ ਨੇ ਬੀ.ਸੀ. 'ਚ ਐਲਾਨੀ ਸਟੇਟ ਆਫ ਐਮਰਜੈਂਸੀ; ਯਾਤਰਾ ਸੰਬੰਧੀ ਲਗਾਈਆਂ ਜਾ ਰਹੀਆਂ ਪਬੰਦੀਆਂ

Share On
premier-john-horgan-declared-state-of-emergency-in-b-c
British Columbia Premier John Horgan has declared a state of emergency after flooding and landslides devastated the southern part of the province. (Photo - BC Transportation/Twitter)

ਬੀ.ਸੀ. ਦੇ ਵਿੱਚ ਸਟੇਟ ਆਫ ਐਮਰਜੈਂਸੀ ਐਲਾਨ ਦਿੱਤੀ ਗਈ ਹੈ।

ਪ੍ਰੀਮਿਅਰ ਜੌਨ ਹੌਰਗਨ ਨੇ ਸਟੇਟ ਆਫ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ।

ਬੀ.ਸੀ. ਦੇ ਪ੍ਰੀਮਿਅਰ ਜੌਨ ਹੌਰਗਨ ਨੇ ਸੂਬੇ 'ਚ ਹੜ੍ਹਾਂ ਨਾਲ ਸੰਬੰਧਤ ਜਾਣਕਾਰੀ ਸਾਂਝੀ ਕਰਦੇ ਹੋਏ ਸੂਬੇ ਨੂੰ ਸੰਬੋਧਤ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਕੱਲ ਗੱਲਬਾਤ ਤੋਂ ਬਾਅਦ ਹੁਣ ਸੂਬੇ ਨੇ ਰਸਮੀ ਤੌਰ 'ਤੇ ਫੈਡਰਲ ਸਰਕਾਰ ਦੇ ਸਹਿਯੋਗ ਦੀ ਮੰਗ ਵੀ ਕੀਤੀ ਹੈ।

ਉਨ੍ਹਾਂ ਇਸ ਮੌਕੇ ਐਲਬਰਟਾ ਸਮੇਤ ਕਈ ਸੂਬਿਆਂ ਦਾ ਸਹਿਯੋਗ ਪ੍ਰਦਾਨ ਕਰਨ ਲਈ ਧੰਨਵਾਦ ਵੀ ਕੀਤਾ ਹੈ।

ਉਨ੍ਹਾਂ ਕਿਹਾ ਕਿ ਸੂਬੇ 'ਚ ਹੜ੍ਹਾਂ ਕਾਰਨ ਕਈ ਕਮਿਊਨਿਟੀਸ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ।

ਹੌਰਗਨ ਨੇ ਕਿਹਾ ਕਿ ਇਸ ਦੇ ਨਾਲ ਹੀ ਸੂਬੇ 'ਚ ਸਪਲਾਈ ਚੇਨ ਨੂੰ ਟੁੱਟਣ ਤੋਂ ਬਚਾਅ ਦੇ ਲਈ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਪ੍ਰੀਮਿਅਰ ਹੌਰਗਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਪ੍ਰਕਾਰ ਦੀ ਵੀ ਸਮਗਰੀ ਨੂੰ ਹੋਰਡ ਨਾ ਕੀਤਾ ਜਾਵੇ ਅਤੇ ਉਨ੍ਹਾਂ ਕਿਹਾ ਕਿ ਜੋ ਤੁਹਾਨੂੰ ਚਾਹੀਦਾ ਹੈ ਉਹ ਤੁਹਾਡੇ ਗੁਆਂਢੀਆਂ ਅਤੇ ਹੋਰ ਲੋਕਾਂ ਨੂੰ ਵੀ ਚਾਹੀਦਾ ਹੈ।

ਸੂਬੇ 'ਚ ਯਾਤਰਾ ਸੰਬੰਧੀ ਪਬੰਦੀਆਂ ਵੀ ਲਾਗੂ ਕੀਤੀਆਂ ਜਾ ਰਹੀਆਂ ਹਨ।

Latest news

more-than-106-000-albertans-apply-for-100-affordability-payment-in-first-day
Punjabi

ਐਲਬਰਟਾ ਵਿੱਚ 24 ਘੰਟਿਆਂ ਵਿੱਚ ਮਹਿੰਗਾਈ ਰਾਹਤ ਭੁਗਤਾਨ ਰਾਸ਼ੀ ਲਈ 1.06 ਲੱਖ ਤੋਂ ਵੱਧ ਅਰਜ਼ੀਆਂ ਦਰਜ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ $100 ਦੀ ਵਿੱਤੀ ਰਾਹਤ ਯੋਜਨਾ ਨੂੰ ਲੈ ਕੇ ਨਾਗਰਿਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸਰਕਾਰ ਵੱਲੋਂ ਜਾਰੀ ਅਧਿਕਾਰਤ ਅੰਕੜਿਆਂ ਮੁਤਾਬਕ, ਐਪਲੀਕੇਸ਼ਨ ਪੋਰਟਲ ਖੁੱਲ੍ਹਣ ਦੇ ਸਿਰਫ 24 ਘੰਟਿਆਂ ਦੇ ਅੰਦਰ-ਅੰਦਰ 106,000 ਤੋਂ ਵੱਧ ਲੋਕਾਂ ਨੇ ਇਸ ਰਾਹਤ ਰਾਸ਼ੀ ਲਈ ਅਪਲਾਈ ਕਰ ਦਿੱਤਾ ਹੈ।
alberta-pledges-indigenous-collaboration-on-proposed-b-c-pipeline-amid-ongoing-consultation-dispute
Punjabi

ਐਲਬਰਟਾ ਦੀ ਪ੍ਰੀਮੀਅਰ ਨੇ ਪਾਈਪਲਾਈਨ ਪ੍ਰੋਜੈਕਟ ਲਈ Indigenous ਸਮੂਹਾਂ ਨਾਲ ਮਿਲ ਕੇ ਕੰਮ ਕਰਨ ਦਾ ਦਿੱਤਾ ਭਰੋਸਾ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਵੈਸਟ ਕੋਸਟ ਤੇਲ ਪਾਈਪਲਾਈਨ ਪ੍ਰੋਜੈਕਟ ਵਿਛਾਉਣ ਲਈ Indigenous ਗਰੁੱਪਸ ਨਾਲ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਪਰ ਇਹ ਐਲਾਨ ਇੱਕ ਅਜਿਹੇ ਸਮੇਂ ਆਇਆ ਹੈ ਜਦੋਂ ਸੂਬਾ ਸਰਕਾਰ ਅਤੇ ਫਸਟ ਨੇਸ਼ਨ ਦੇ ਮੁਖੀ ਵਿਚਾਲੇ ਸਬੰਧ ਤਣਾਅਪੂਰਨ ਬਣੇ ਹੋਏ ਹਨ।
north-vancouver-volleyball-coach-charged-with-10-offences-following-rcmp-sexual-assault-investigation
Punjabi

ਨੌਰਥ ਵੈਨਕੂਵਰ ਦੇ ਵਾਲੀਬਾਲ ਕੋਚ ਖ਼ਿਲਾਫ਼ 10 ਜਿਨਸੀ ਸ਼ੋਸ਼ਣ ਦੇ ਦੋਸ਼ ਦਰਜ

ਉੱਤਰੀ ਵੈਨਕੂਵਰ ਆਰਸੀਐਮਪੀ ਨੇ ਇੱਕ ਵਾਲੀਬਾਲ ਕੋਚ ਖ਼ਿਲਾਫ਼ ਨਾਬਾਲਗਾਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਕਈ ਚਾਰਜਿਜ਼ ਲਗਾਏ ਹਨ। ਪੁਲਿਸ ਮੁਤਾਬਕ, ਦਸੰਬਰ 2024 ਵਿਚ ਸਥਾਨਕ ਵਾਲੀਬਾਲ ਟੀਮ ਦੇ ਕਈ ਨੌਜਵਾਨ ਖਿਡਾਰੀਆਂ ਵੱਲੋਂ ਕੋਚ ਖ਼ਿਲਾਫ਼ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਸਨ, ਜਿਸ ਤੋਂ ਬਾਅਦ ਪੁਲਿਸ ਨੇ ਇੱਕ ਵਿਆਪਕ ਜਾਂਚ ਸ਼ੁਰੂ ਕੀਤੀ, ਇਸ ਦੇ ਆਧਾਰ 'ਤੇ ਬੀ. ਸੀ. ਪ੍ਰੋਸੀਕਿਊਸ਼ਨ ਸਰਵਿਸ ਨੇ ਵੀਰਵਾਰ ਨੂੰ ਕੋਚ ਇਰਾਜ ਮੁਜ਼ੱਫ਼ਰੀ 'ਤੇ 10 ਚਾਰਜਿਜ਼ ਲਗਾਏ ਹਨ।
burnaby-rcmp-investigation-leads-to-major-seizure-of-precursor-chemicals-firearms-and-suspected-drugs-in-richmond
Punjabi

ਬਰਨਬੀ ਆਰਸੀਐਮਪੀ ਦੀ ਟੀਮ ਨੇ ਨਸ਼ੀਲੇ ਪਦਾਰਥ ਬਣਾਉਣ ਵਾਲੇ ਗੁਪਤ ਨੈੱਟਵਰਕ ਦਾ ਕੀਤਾ ਪਰਦਾਫਾਸ਼

ਬਰਨਬੀ ਆਰਸੀਐਮਪੀ ਦੀ ਗੈਂਗ ਇਨਫੋਰਸਮੈਂਟ ਟੀਮ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥ ਬਣਾਉਣ ਵਾਲੇ ਗੁਪਤ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਜਾਂਚ ਤਹਿਤ ਰਿਚਮੰਡ ਵਿਚ ਪੰਜ ਥਾਵਾਂ ਵਿਚੋਂ ਤਿੰਨ ਰਿਹਾਇਸ਼ਾਂ ਅਤੇ ਦੋ ਸੀ ਕੈਨ ਕੰਟੇਨਰਜ਼ 'ਤੇ ਇੱਕੋ ਵੇਲੇ ਛਾਪੇਮਾਰੀ ਕਰਕੇ ਗੈਰ-ਕਾਨੂੰਨੀ ਕੈਮੀਕਲ, ਹਥਿਆਰ, ਕੈਸ਼ ਅਤੇ ਹੋਰ ਪਾਬੰਦੀਸ਼ੁਦਾ ਸਾਮਾਨ ਜ਼ਬਤ ਕੀਤਾ ਗਿਆ ਹੈ।
carney-eby-announce-mou-on-b-c-tanker-ban-and-pipeline-compensation
Punjabi

ਰਨੀ ਅਤੇ ਈਬੀ ਨੇ ਨੌਰਥ ਕੋਸਟ ਟੈਂਕਰ ਬੈਨ ਅਤੇ ਪਾਈਪਲਾਈਨ ਮੁਆਵਜ਼ੇ ਬਾਰੇ MOU ਸਮਝੌਤੇ ਦਾ ਕੀਤਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਇੱਕ ਅਹਿਮ MOU 'ਤੇ ਦਸਤਖਤ ਕਰਨ ਦਾ ਐਲਾਨ ਕੀਤਾ ਹੈ, ਜਿਸ ਤਹਿਤ ਫੈਡਰਲ ਸਰਕਾਰ ਬੀ. ਸੀ. ਦੇ ਨੌਰਥ ਕੋਸਟ ਲਈ ਟੈਂਕਰ ਬੈਨ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੋਈ ਹੈ। ਇਸ ਸਮਝੌਤੇ ਮੁਤਾਬਕ, ਜੇਕਰ ਸੂਬੇ ਵਿਚੋਂ ਕੋਈ ਵੀ ਤੇਲ ਪਾਈਪਲਾਈਨ ਲੰਘਦੀ ਹੈ ਤਾਂ ਬ੍ਰਿਟਿਸ਼ ਕੋਲੰਬੀਆ ਨੂੰ ਉਸ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇਗਾ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਇਸ ਡੀਲ ਦੇ ਬਦਲੇ ਬ੍ਰਿਟਿਸ਼ ਕੋਲੰਬੀਆ ਲਈ ਭਵਿੱਖ ਵਿਚ ਕਿਸੇ ਵੀ ਤੇਲ ਪਾਈਪਲਾਈਨ ਦਾ ਸਮਰਥਨ ਕਰਨਾ ਲਾਜ਼ਮੀ ਨਹੀਂ ਹੋਵੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link