16.19C Vancouver
ADS

Apr 1, 2020 1:47 AM -

ਪ੍ਰੀਮਿਅਰ ਜੌਨ ਹੌਰਗਨ ਨੇ ਕੀਤਾ ਸਟੇਟ ਆਫ ਐਮਰਜੈਂਸੀ ਅੱਗੇ ਵਧਾਉਣ ਦਾ ਐਲਾਨ, ਹੈਲਥਕੇਅਰ ਕਾਮਿਆਂ ਦਾ ਕੀਤਾ ਧੰਨਵਾਦ

Share On
premier-john-horgan-extends-state-of-emergency-to-support-covid-19-response-in-bc
Premier John Horgan addressing media conference in Vancouver, about activating its provincial pandemic plan to deal with the novel coronavirus. Health Minister Adrian Dix and Provincial Health Officer Dr. Bonnie Henry can also be seen in the pic. March 6, 2020. Connect News/Jawad Siddiqui

ਬੀ.ਸੀ. ਦੇ ਪ੍ਰੀਮਿਅਰ ਜੌਨ ਹੌਰਗਨ ਨੇ ਅੱਜ ਬ੍ਰਿਟਿਸ਼ ਕੋਲੰਬੀਅਨਸ ਨੂੰ ਸੰਬੋਧਨ ਕੀਤਾ।

ਸ਼ਾਮ 6.15 ਵਜੇ ਬੀ.ਸੀ. ਦੇ ਪ੍ਰੀਮਿਅਰ ਇੱਕ ਟੀ.ਵੀ. ਐਡਰੈਸ ਆਸਰੇ ਲੋਕਾਂ ਦੇ ਸਾਹਮਣੇ ਆਏ, ਅਤੇ ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਪਾਲਿਸੀਆਂ ਦੀ ਘੱਟ ਅਤੇ ਉਮੀਦ ਤੇ ਹੌਂਸਲੇ ਦੀ ਵਧੇਰੇ ਗੱਲਬਾਤ ਕੀਤੀ।

ਹਾਲਾਂਕਿ ਪ੍ਰੀਮਿਅਰ ਨੇ ਯਾਦ ਦਵਾਇਆ ਕਿ ਸੂਬੇ ਦੇ ਜਿਹੜੇ ਲੋਕ ਮੌਜੂਦਾ ਹਾਲਾਤਾਂ ਕਾਰਨ ਪ੍ਰਭਾਵਿਤ ਹੋਏ ਹਨ, ਅਤੇ ਜਿੰਨਾ ਲਈ ਰੈਂਟ ਅਤੇ ਮੌਰਗੇਜ ਇੱਕ ਸਮੱਸਿਆ ਬਣ ਗਈ ਹੈ, ਉਨ੍ਹਾਂ ਨੂੰ ਸੂਬੇ ਵੱਲੋਂ $500 ਤਕ ਦੀ ਮਦਦ ਮੁਹਈਆ ਕਰਵਾਈ ਜਾ ਰਹੀ ਹੈ।

ਹੋਰ ਵਿੱਤੀ ਸਹਾਇਤਾ ਪ੍ਰਦਾਨ ਕੀਤੇ ਜਾਣ ਸੰਬੰਧੀ ਵੀ ਵੇਰਵੇ ਸਾਂਝੇ ਕੀਤੇ।

ਉਨ੍ਹਾਂ ਹੈਲਥਕੇਅਰ ਵਰਕਰਾਂ, ਫਰਾਮੇਸੀਆਂ 'ਤੇ ਕੰਮ ਕਰਨ ਵਾਲਿਆਂ, ਟ੍ਰਕਰਸ, ਗਰੋਸਰੀ ਸਟੋਰਾਂ 'ਤੇ ਕੰਮ ਕਰਨ ਵਾਲਿਆਂ ਅਤੇ ਹੋਰ ਕੰਮਾਂ 'ਤੇ ਜੁਟੇ ਲੋਕਾਂ ਨੂੰ ਸਹਿਯੋਗ ਪ੍ਰਦਾਨ ਕਰਨ ਲਈ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਆਸਰੇ ਹੀ ਬੀ.ਸੀ. ਨੇ ਅੱਗੇ ਵਧਣਾ ਜਾਰੀ ਰੱਖਿਆ ਹੈ।

ਖਾਸ ਗੱਲ ਇਹ ਹੈ ਕਿ ਬੀ.ਸੀ. ਦੇ ਪ੍ਰੀਮਿਅਰ ਨੇ ਕਿਹਾ ਹੈ ਕਿ ਇਨ੍ਹਾਂ ਸਾਰੇ ਵਰਕਰਾਂ ਪ੍ਰਤੀ ਆਪਣਾ ਸਹਿਯੋਗ ਦਰਸ਼ਾਉਣ ਲਈ ਅੱਜ ਬੀ.ਸੀ. ਵਾਸੀ ਸ਼ਾਮ 7 ਵਜੇ ਘਰਾਂ ਦੇ ਬਾਹਰ ਖੜੇ ਹੋਕੇ, ਬਰਤਨ ਖੜਕਾਉਣ ਜਾਂ ਤਾੜੀਆਂ ਵਜਾਉਣ।

ਜੌਨ ਹੌਰਗਨ ਨੇ ਕਿਹਾ ਕਿ ਸਪਲਾਈ ਚੇਨ ਨੂੰ ਜਾਰੀ ਰੱਖਣ ਲਈ ਕੁਝ ਖਾਸ ਕਿਸਮ ਦੇ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਉਚੇਚੇ ਤੌਰ 'ਤੇ ਕਿਹਾ ਕਿ ਸੂਬੇ ਦੀ ਸਿਹਤ ਅਫਸਰ, ਡਾ. ਬੌਨੀ ਹੈਨਰੀ ਵੱਲੋਂ ਜਾਰੀ ਸਲਾਹਾਂ ਦਾ ਖਾਸ ਧਿਆਨ ਦਿੱਤਾ ਜਾਵੇ।

ਪ੍ਰੀਮਿਅਰ ਜੌਨ ਹੌਰਗਨ ਨੇ ਸੂਬੇ 'ਚ ਜਾਰੀ 'ਸਟੇਟ ਆਫ ਐਮਰਜੈਂਸੀ' ਨੂੰ ਵੀ ਅੱਗੇ ਵਧਾਉਣ ਦਾ ਐਲਾਨ ਕੀਤਾ ਹੈ, ਅਤੇ ਇਸਨੂੰ 14 ਅਪ੍ਰੈਲ 'ਤੱਕ ਵਧਾ ਦਿੱਤਾ ਗਿਆ ਹੈ।

ਪ੍ਰੀਮਿਅਰ ਨੇ ਕਿਹਾ ਹੈ ਕਿ ਸਾਰੇ ਹੀ ਲੋਕ ਅੱਜ ਇੱਕ ਵਾਰ ਫੇਰ ਪ੍ਰਣ ਕਰਨ ਅਤੇ ਆਪਣੇ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਨੂੰ ਜਾਰੀ ਰੱਖਣ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link