15.33C Vancouver
ADS

Feb 28, 2020 9:35 PM -

ਪ੍ਰੀਮਿਅਰ ਜੌਨ ਹੌਰਗਨ ਦਾ ਸਮਿਥਰਸ ਵਿੱਚ ਜਾਰੀ ਬੈਠਕ 'ਚ ਸ਼ਾਮਿਲ ਹੋਣ ਦਾ ਨਹੀਂ ਕੋਈ ਇਰਾਦਾ

Share On
premier-john-horgan-has-no-plans-to-join-talks-underway-in-smithers
BC premier John Horgan addressing The Greater Vancouver board of trade on Friday, February, 21, 2020. Connect News/Jawad Siddiqui

ਪ੍ਰੀਮਿਅਰ ਜੌਨ ਹੌਰਗਨ ਦਾ ਕਹਿਣਾ ਹੈ ਕਿ, ਉਨ੍ਹਾਂ ਦਾ ਸਮਿਥਰਸ ਵਿੱਚ ਜਾਰੀ ਬੈਠਕ 'ਚ ਸ਼ਾਮਿਲ ਹੋਣ ਦਾ ਕੋਈ ਇਰਾਦਾ ਨਹੀਂ ਹੈ।

ਇਹ ਬੈਠਕ ਫੈਡਰਲ ਸਰਕਾਰ, ਬੀ.ਸੀ. ਦੀ ਸੂਬਾ ਸਰਕਾਰ, ਅਤੇ ਵੈਟ'ਸੁਵੈਟ'ਐਨ ਲੀਡਰਾਂ ਵਿਚਾਲੇ ਜਾਰੀ ਹੈ।

ਬੈਠਕ ਵੀਰਵਾਰ ਨੂੰ ਹੋਣ ਤੋਂ ਬਾਅਦ, ਸ਼ੁੱਕਰਵਾਰ ਨੂੰ ਵੀ ਜਾਰੀ ਰਹੀ।

ਹੌਰਗਨ ਨੇ ਕਿਹਾ ਕਿ ਬੀ.ਸੀ. ਦਾ ਪੱਖ, ਇੰਡੀਜਨਸ ਰਿਲੇਸ਼ਨਸ ਮੰਤਰੀ ਸਕੌਟ ਫਰੇਜ਼ਰ ਵੱਲੋਂ ਰਖਿਆ ਜਾ ਰਿਹਾ ਹੈ।

ਹੌਰਗਨ ਨੇ ਦੱਸਿਆ ਕਿ ਬੀਤੇ ਰਾਤ ਵੀ ਉਨ੍ਹਾਂ ਨੂੰ ਬੈਠਕ ਬਾਰੇ ਅਪਡੇਟਸ ਦਿੱਤੀਆਂ ਗਈਆਂ ਸਨ, ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ਗੱਲਬਾਤ ਸਹੀ ਦਿਸ਼ਾ ਵੱਲ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਪਾਈਪਲਾਈਨ ਮਸਲੇ 'ਤੇ 20 ਇੰਡੀਜਨਸ ਭਾਈਚਾਰਿਆਂ ਨੇ ਸਵਾਲ ਉਠਾਏ ਹਨ, ਜਿਸ ਵਿੱਚ ਚੁਣੇ ਹੋਏ ਵੈਟ'ਸੁਵੈਟ'ਐਨ ਲੀਡਰ ਵੀ ਸ਼ਾਮਿਲ ਹਨ, ਅਤੇ ਇਹ ਦੇਸ਼ 'ਤੇ ਨਿਰਭਰ ਕਰਦਾ ਹੈ ਕਿ ਮਸਲੇ ਦਾ ਹੱਲ ਕਿਵੇਂ ਕੀਤਾ ਜਾਵੇ।

ਹੌਰਗਨ ਨੇ ਇਹ ਟਿੱਪਣੀਆਂ ਡੈਲਟਾ 'ਚ ਕੀਤੀਆਂ, ਜਿਥੇ ਓਹ ਇੱਕ ਵਿਦਿਆਰਥੀਆਂ ਸੰਬੰਧੀ ਗਰਾਂਟ ਬਾਰੇ ਦੱਸ ਰਹੇ ਸਨ।

Latest news

langley-school-district-bans-e-scooters-and-e-bikes-on-school-grounds
Punjabi

ਲੈਂਗਲੀ ਸਕੂਲ ਡਿਸਟ੍ਰਿਕਟ ਨੇ ਈ-ਸਕੂਟਰ ਤੇ ਈ-ਬਾਈਕਸ ’ਤੇ ਲਗਾਈ ਪਾਬੰਦੀ

ਬੀ.ਸੀ. ਦੀ ਲੈਂਗਲੀ ਸਕੂਲ ਡਿਸਟ੍ਰਿਕਟ ਨੇ ਨਵੇਂ ਅਕੈਡਮਿਕ ਸਾਲ ਦੀ ਸ਼ੁਰੂਆਤ 'ਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਈ-ਸਕੂਟਰ ਅਤੇ ਈ-ਬਾਈਕ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਇਹ ਨਵੇਂ ਨਿਯਮ ਡਿਸਟ੍ਰਿਕਟ ਦੇ ਸਾਰੇ elementary, ਮਿਡਲ ਅਤੇ ਸੈਕੰਡਰੀ ਸਕੂਲਾਂ 'ਤੇ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਏ ਹਨ।
behbal-kalan-firing-case-sukhbir-badal-summoned-again-by-sit-questioning-set-for-september-11
Punjabi

ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ SIT ਦਾ ਮੁੜ ਸੰਮਨ, 11 ਸਤੰਬਰ ਨੂੰ ਹੋਵੇਗੀ ਪੁੱਛਗਿੱਛ

ਪੰਜਾਬ ਦੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ SIT ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਸੰਮਨ ਭੇਜਿਆ ਹੈ। ਗੋਲੀਕਾਂਡ ਮਾਮਲੇ ਵਿਚ ਸੁਖਬੀਰ ਬਾਦਲ ਤੋਂ 11 ਸਤੰਬਰ ਨੂੰ ਪੁੱਛਗਿੱਛ ਹੋਵੇਗੀ। ਇਸ ਤੋਂ ਪਹਿਲਾਂ ਸੁਖਬੀਰ ਬਾਦਲ 20 ਜੁਲਾਈ ਨੂੰ ਸਿੱਟ ਅੱਗੇ ਪੇਸ਼ ਹੋਏ ਸਨ। ਹੁਣ 11 ਸਤੰਬਰ ਨੂੰ ਸੁਖਬੀਰ ਬਾਦਲ ਨੂੰ ਪੁੱਛਗਿੱਛ ਲਈ ਚੰਡੀਗੜ੍ਹ ਸੱਦਿਆ ਗਿਆ ਹੈ।
canada-and-eu-to-unite-against-u-s-china-global-dominance
Punjabi

ਅਮਰੀਕਾ-ਚੀਨ ਦੇ ਦਬਦਬੇ ਖ਼ਿਲਾਫ਼ ਕੈਨੇਡਾ ਤੇ ਯੂਰਪੀ ਯੂਨੀਅਨ ਹੋਣਗੇ ਇੱਕਜੁੱਟ

ਕੈਨੇਡਾ ਅਤੇ ਯੂਰਪੀ ਯੂਨੀਅਨ ਮਿਲ ਕੇ ਅਮਰੀਕਾ ਤੇ ਚੀਨ ਦੇ ਗਲੋਬਲ ਦਬਦਬੇ ਦਾ ਟਾਕਰਾ ਕਰਨ ਲਈ ਵਪਾਰ ਤੋਂ ਲੈ ਕੇ ਸੁਰੱਖਿਆ ਤੱਕ ਇੱਕ ਨਵੇਂ ਰਣਨੀਤਕ ਗਠਜੋੜ ਬਣਾਉਣ ਦੀ ਸੰਭਾਵਨਾ ਤਲਾਸ਼ ਰਹੇ ਹਨ। ਰਿਪੋਰਟਸ ਮੁਤਾਬਕ, ਯੂਰਪੀ ਕਮਿਸ਼ਨ ਦੀ President Ursula von der Leye 16 ਸਤੰਬਰ ਨੂੰ ਫਰਾਂਸ ਦੇ ਸਟ੍ਰਾਸਬਰਗ ਵਿਖੇ ਆਪਣੇ ਸਲਾਨਾ ਸੰਬੋਧਨ ਦੌਰਾਨ ਇਸ ਰਣਨੀਤੀ ਦਾ ਰਸਮੀ ਐਲਾਨ ਕਰ ਸਕਦੇ ਹਨ।
surrey-police-board-begins-nationwide-search-for-new-chief-constable
Punjabi

ਸਰੀ ਪੁਲਿਸ ਬੋਰਡ ਵੱਲੋਂ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼-ਵਿਆਪੀ ਭਾਲ ਸ਼ੁਰੂ

ਸਰੀ ਪੁਲਿਸ ਬੋਰਡ ਨੇ ਐਸ.ਪੀ.ਐਸ. ਦੀ ਕਮਾਂਡ ਸੰਭਾਲਣ ਲਈ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼ ਵਿਆਪੀ ਭਾਲ ਅਧਿਕਾਰਤ ਤੌਰ 'ਤੇ ਸ਼ੁਰੂ ਕਰ ਦਿੱਤੀ ਹੈ। ਬੋਰਡ ਨੇ ਇਸ ਭਰਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਅਤੇ ਯੋਗ ਉਮੀਦਵਾਰ ਦੀ ਚੋਣ ਲਈ ਹਾਲ ਹੀ ਵਿਚ PFM Executive Search ਨਾਮਕ ਫਰਮ ਨੂੰ ਜ਼ਿੰਮੇਵਾਰੀ ਸੌਂਪੀ ਹੈ।
canada-and-china-resume-military-talks-after-more-than-eight-years
Punjabi

ਕੈਨੇਡਾ-ਚੀਨ ਵਿਚਾਲੇ 8 ਸਾਲ ਬਾਅਦ ਮੁੜ ਸ਼ੁਰੂ ਹੋਈ ਫੌਜੀ ਗੱਲਬਾਤ

ਕੈਨੇਡਾ ਅਤੇ ਚੀਨ ਦੇ ਫੌਜੀ ਅਧਿਕਾਰੀਆਂ ਵਿਚਾਲੇ 8 ਸਾਲਾਂ ਤੋਂ ਵੱਧ ਸਮੇਂ ਬਾਅਦ ਪਹਿਲੀ ਵਾਰ ਔਟਵਾ ਵਿਚ ਗੁਪਤ ਰੂਪ ਵਿਚ ਰੱਖਿਆ ਤਾਲਮੇਲ ਵਾਰਤਾ ਹੋਈ ਹੈ। ਚੀਨ ਦੇ ਡਿਫੈਂਸ ਮੰਤਰਾਲਾ ਨੇ ਪੁਸ਼ਟੀ ਕੀਤੀ ਹੈ ਕਿ ਇਹ ਮੀਟਿੰਗ 4 ਸਤੰਬਰ ਨੂੰ ਹੋਈ ਸੀ, ਜਿਸ ਦਾ ਉਦੇਸ਼ ਦੋਵਾਂ ਦੇਸ਼ਾਂ ਦੇ ਫੌਜੀ ਪੱਧਰ 'ਤੇ ਸੰਚਾਰ ਨੂੰ ਬਹਾਲ ਕਰਨਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link