17.29C Vancouver
ADS

Feb 4, 2022 11:27 PM - Connect News

ਵਰਲਡ ਕੈਂਸਰ ਡੇਅ ਮੌਕੇ ਪ੍ਰੀਮਿਅਰ ਹੌਗਰਨ ਨੇ ਕਿਹਾ ਹਰ ਰੋਜ਼ ਕਰੀਬ 85 ਬੀ.ਸੀ. ਵਾਸੀ ਪਾਏ ਜਾਂਦੇ ਕੈਂਸਰ ਤੋਂ ਪੀੜਤ, ਕਿਹਾ "ਮੇਰਾ ਪਰਿਵਾਰ ਜਾਣਦਾ ਹੈ ਇਸ ਦਾ ਦਰਦ"

Share On
premier-john-horgan-says-about-85-british-columbians-get-cancer-diagnosis-everyday-my-family-knows-this-feeling
Premier John Horgan shared a message on twitter to share his views about the growing problem of cancer on the occasion of world cancer day. (Photo - John Horgan/Twitter)

ਬੀ.ਸੀ. ਦੇ ਪ੍ਰੀਮਿਅਰ ਜੌਨ ਹੌਰਗਨ ਨੇ ਵਰਲਡ ਕੈਂਸਰ ਡੇਅ ਮੌਕੇ ਇਸ ਬਿਮਾਰੀ ਸੰਬੰਧੀ ਗੱਲਬਾਤ ਕੀਤੀ ਹੈ।

ਉਨ੍ਹਾਂ ਕਿਹਾ ਕਿ ਬੀ.ਸੀ. 'ਚ ਕਰੀਬ 85 ਲੋਕਾਂ ਨੂੰ ਹਰ ਰੋਜ ਕੈਂਸਰ ਤੋਂ ਪੀੜਤ ਪਾਇਆ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਇਹ ਗੱਲ ਉਹ ਵਿਅਕਤੀ ਕਹਿ ਰਿਹਾ ਹੈ ਜੋ ਖੁਦ ਇੱਕ ਦਿਨ ਇਨ੍ਹਾਂ 85 ਲੋਕਾਂ ਵਿੱਚੋਂ ਇੱਕ ਸੀ।

ਹੌਰਗਨ ਨੇ ਇਸ ਸੰਬੰਧ 'ਚ ਅੱਜ ਇੱਕ ਬਿਆਨ ਜਾਰੀ ਕੀਤਾ ਹੈ।

ਯਾਦ ਰਹੇ ਬੀਤੇ ਸਾਲ ਨਵੰਬਰ 'ਚ ਜੌਨ ਹੌਰਗਨ ਨੂੰ ਥਰੋਟ ਕੈਂਸਰ ਤੋਂ ਪੀੜਤ ਪਾਇਆ ਗਿਆ ਸੀ।

ਇਸ ਤੋਂ ਬਾਅਦ ਪ੍ਰੀਮਿਅਰ ਨੂੰ ਰੇਡੀਏਸ਼ਨ ਦੇ 35 ਦੌਰ ਦੇ ਇਲਾਜ ਵਿੱਚੋਂ ਲੰਘਣਾ ਪਿਆ ਹੈ।

ਉਨ੍ਹਾਂ ਕਿਹਾ ਕਿ ਜਿਹੜੀ ਬਿਮਾਰੀ ਸੰਬੰਧੀ ਖਬਰ ਉਨ੍ਹਾਂ ਨੂੰ ਮਿਲੀ ਸੀ ਉਹ ਖਬਰ ਹਰ ਸਾਲ ਸੂਬੇ 'ਚ ਕਰੀਬ 31,000 ਲੋਕਾਂ ਨੂੰ ਮਿਲਦੀ ਹੈ।

ਉਨ੍ਹਾਂ ਹੈਲਥ ਕੇਅਰ ਵਰਕਰਾਂ ਅਤੇ ਡਾਕਟਰਾਂ ਦਾ ਵੀ ਧੰਨਵਾਦ ਕੀਤਾ।

ਉਨ੍ਹਾਂ ਹੈਲਥ ਕੇਅਰ ਸਿਸਟਮ ਦੀ ਮਜਬੂਤੀ 'ਤੇ ਵੀ ਜੋਰ ਦਿੱਤਾ।

ਇਸ ਤੋਂ ਇਲਾਵਾ ਅੱਜ ਦੀ ਪ੍ਰੀਮਿਅਰਸ ਦੀ ਵਰਚੁਅਲ ਬੈਠਕ ਦੌਰਾਨ ਜੌਨ ਹੌਰਗਨ ਨੇ ਕਿਹਾ ਕਿ ਮੌਜੂਦਾ ਹੈਲਥ ਕੇਅਰ ਸਿਸਟਮ 'ਚ ਹੈਲਥ ਕੇਅਰ ਸੇਵਾਵਾਂ ਨੂੰ ਸਸਟੇਨੇਬਲ ਬਣਾਉਣਾ ਮੁਸ਼ਕਿਲ ਹੈ।

Latest news

carney-targets-new-trade-agreements-with-asean-india-and-other-asian-partners-by-year-end
Punjabi

ਪੀ.ਐਮ.ਕਾਰਨੀ ਨੇ ASEAN, ਭਾਰਤ ਸਮੇਤ ਏਸ਼ੀਆਈ ਦੇਸ਼ਾਂ ਨਾਲ ਨਵੇਂ ਵਪਾਰਕ ਸਮਝੌਤਿਆਂ ਦਾ ਰੱਖਿਆ ਟੀਚਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਐਲਾਨ ਕੀਤਾ ਹੈ ਕਿ ਕੈਨੇਡਾ ਇਸ ਸਾਲ ਦੇ ਅੰਤ ਤੱਕ ASEAN ਦੇਸ਼ਾਂ, ਭਾਰਤ, ਥਾਈਲੈਂਡ ਅਤੇ ਫਿਲੀਪੀਨਜ਼ ਨਾਲ ਨਵੇਂ ਵਪਾਰਕ ਸਮਝੌਤੇ ਸਹੀਬੰਦ ਕਰਨ ਜਾ ਰਿਹਾ ਹੈ, ਜਿਸ ਨਾਲ ਕਾਰੋਬਾਰਾਂ ਨੂੰ 3 ਬਿਲੀਅਨ ਖਪਤਕਾਰ ਤੱਕ market access ਮਿਲੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਸਮੇਤ ਹੋਰ ਮੁਲਕਾਂ ਨਾਲ ਇਸੇ ਸਾਲ ਦੇ ਅਖੀਰ ਤੱਕ ਸਾਡਾ ਫ੍ਰੀ ਟ੍ਰੇਡ ਐਗਰੀਮੈਂਟ ਕਰਨਾ ਦਾ ਇਰਾਦਾ ਹੈ।
four-arrested-after-anti-gang-probe-uncovers-suspected-synthetic-drug-lab-in-abbotsford
Punjabi

ਐਬਟਸਫੋਰਡ 'ਚ ਗੁਪਤ ਸਿੰਥੈਟਿਕ ਡਰੱਗ ਲੈਬ ਦਾ ਪਰਦਾਫਾਸ਼, ਸਰੀ ਸਮੇਤ ਤਿੰਨ ਥਾਵਾਂ 'ਤੇ ਛਾਪਿਆਂ ਦੌਰਾਨ ਚਾਰ ਗ੍ਰਿਫ਼ਤਾਰ

ਬੀ.ਸੀ. ਦੀ ਐਂਟੀ ਗੈਂਗ ਪੁਲਿਸ ਨੇ ਪੇਂਡੂ ਐਬਟਸਫੋਰਡ ਵਿਚ ਗੁਪਤ ਰੂਪ ਤੋਂ ਬਣਾਈ ਜਾ ਰਹੀ ਇੱਕ ਸਿੰਥੈਟਿਕ ਡਰੱਗ ਲੈਬ ਦਾ ਪਰਦਾਫਾਸ਼ ਕਰਦਿਆਂ ਇਸ ਦੀ ਜਾਂਚ ਦੇ ਸਬੰਧ ਵਿਚ ਸਰੀ ਸਮੇਤ ਤਿੰਨ ਵੱਖ-ਵੱਖ ਥਾਵਾਂ 'ਤੇ ਰੇਡ ਵਿਚ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
federal-alberta-governments-announce-510m-housing-infrastructure-agreement
Punjabi

ਫੈਡਰਲ ਸਰਕਾਰ ਅਤੇ ਐਲਬਰਟਾ ਵਿਚਾਲੇ 510 ਮਿਲੀਅਨ ਡਾਲਰ ਤੋਂ ਵੱਧ ਦੇ ਹਾਊਸਿੰਗ ਇਨਫਰਾਸਟ੍ਰਕਚਰ ਸਮਝੌਤੇ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਵੱਲੋਂ ਹਾਊਸਿੰਗ ਸਮੇਤ ਕਈ ਮਹੱਤਵਪੂਰਣ ਇਨਫਰਾਸਟਕਚਰ ਸਬੰਧੀ ਅਹਿਮ ਸਮਝੌਤੇ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਆਉਣ ਵਾਲੇ 8 ਸਾਲਾਂ ਦੌਰਾਨ ਫੈਡਰਲ ਸਰਕਾਰ ਕੈਨੇਡਾ ਹਾਊਸਿੰਗ ਇਨਫਰਾਸਟ੍ਰਕਚਰ ਫੰਡ (CHIF) ਜਰੀਏ ਐਲਬਰਟਾ ਦੇ ਸਥਾਨਕ ਇਨਫਰਾਸਟ੍ਰਕਚਰ ਵਿੱਚ $510 ਮਿਲੀਅਨ ਤੋਂ ਵੱਧ ਦਾ ਨਿਵੇਸ਼ ਕਰੇਗੀ।
more-than-100-aftershocks-follow-powerful-earthquake-in-japans-kyushu-region-death-toll-rises-to-13
Punjabi

ਜਾਪਾਨ ਦੇ ਕਿਊਸ਼ੂ ਖੇਤਰ 'ਚ 6.8 ਤੀਬਰਤਾ ਦੇ ਭੂਚਾਲ ਮਗਰੋਂ 100 ਤੋਂ ਵੱਧ ਝਟਕੇ, ਮ੍ਰਿਤਕਾਂ ਦੀ ਗਿਣਤੀ ਹੋਈ 13

ਜਾਪਾਨ ਦੇ ਸਾਊਥ ਵੈਸਟ ਵਿੱਚ ਪੈਂਦੇ Kyushu ਖੇਤਰ ਵਿੱਚ ਮੰਗਲਵਾਰ ਨੂੰ ਆਏ 6.8 ਤੀਬਰਤਾ ਦੇ ਭੂਚਾਲ ਤੋਂ ਬਾਅਦ ਹੁਣ ਤੱਕ 100 ਤੋਂ ਵੱਧ ਝਟਕੇ ਦਰਜ ਕੀਤੇ ਗਏ ਹਨ। ਇਸ ਆਫ਼ਤ ਵਿੱਚ ਲਗਭਗ 13 ਲੋਕਾਂ ਦੀ ਮੌਤ ਹੋ ਚੁੱਕੀ ਹੈ। Kumamoto ਸੂਬੇ ਵਿੱਚ ਬਚਾਅ ਟੀਮਾਂ ਤੇਜ਼ ਗਰਮੀ ਦੇ ਬਾਵਜੂਦ ਇੱਕ ਪੇਪਰ ਫੈਕਟਰੀ ਅਤੇ ਸ਼ਾਪਿੰਗ ਮਾਲ ਦੇ ਮਲਬੇ ਹੇਠ ਫਸੇ ਲੋਕਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ।
westjet-flight-attendants-sign-operational-wind-down-agreement-as-aug-2-strike-deadline-approaches
Punjabi

WestJet, flight attendants sign operational wind-down agreement as Aug. 2 strike deadline approaches

WestJet and the union representing approximately 4,400 flight attendants have signed an operational wind-down agreement outlining procedures to safely land aircraft and return cabin crew home in the event of a strike.
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link