17.98C Vancouver
ADS

May 7, 2020 1:47 AM -

ਪ੍ਰੀਮਿਅਰ ਜੌਨ ਹੌਰਗਨ ਨੇ ਸੂਬੇ 'ਚ ਕੋਵਿਡ-19 ਪਬੰਦੀਆਂ 'ਚ ਢਿੱਲ ਸੰਬੰਧੀ ਕੀਤੇ ਅਹਿਮ ਐਲਾਨ

Share On
premier-john-horgan-unveils-plan-for-easing-covid-19-restrictions
Province will re-open in four phases/ Govt. of B.C.

ਬੀ.ਸੀ. ਸਰਕਾਰ ਨੇ ਸ਼ਰੀਰਕ ਦੂਰੀ ਅਤੇ ਸੁਰੱਖਿਆ ਸਬੰਧੀ ਖਾਸ ਦਿਸ਼ਾ ਨਿਰਦੇਸ਼ਾਂ ਦਾ ਧਿਆਨ ਰੱਖਦੇ ਹੋਏ ਮਈ ਦੇ ਅੱਧ ਤੋਂ , ਵਧੇਰੇ ਸਮਾਜਿਕ ਅਤੇ ਆਰਥਿਕ ਗਤੀਵਿਧੀ ਦੀ ਇਜਾਜ਼ਤ ਦੇ ਦਿੱਤੀ ਹੈ।

ਬ੍ਰਿਟਿਸ਼ ਕੋਲੰਬੀਅਨਸ ਦੇ ਲਈ ਸਿਹਤ ਅਤੇ ਮੈਡੀਕਲ ਸਬੰਧੀ ਸੇਵਾਵਾਂ, ਇਲੈਕਟਿਵ ਸਰਜਰੀਆਂ, ਰਿਟੇਲ ਵਪਾਰ, ਵਾਲਾਂ ਦੇ ਸਲੂਨ (hair salons), ਰੈਸਟੋਰੈਂਟਸ, ਟਰਾਂਜ਼ਿਟ ਸੇਵਾਵਾਂ, ਦਿਨ ਦੇ ਸਮੇਂ ਵਿੱਚ ਪਾਰਕਸ ਅਤੇ ਬੀਚ, ਅਤੇ ਚਾਈਲਡਕੇਅਰ ਨੂੰ ਸਿਹਤ ਅਧਿਕਾਰੀਆਂ, ਕਾਰੋਬਾਰਾਂ ਅਤੇ ਲੇਬਰ ਸੰਸਥਾਵਾਂ ਨਾਲ ਮਿਲ ਕੇ ਦੁਬਾਰਾ ਖੋਲ੍ਹਿਆ ਜਾਵੇਗਾ।

ਜਿਨ੍ਹਾਂ ਸੈਕਟਰਸ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਸਨ ਉਨ੍ਹਾਂ ਨੂੰ ਵਰਕਸੇਫ ਬੀ.ਸੀ. (WorksafeBC) ਦੇ ਨਾਲ ਮਿਲ ਕੇ ਸੁਰੱਖਿਅਤ ਤੌਰ ਤੇ ਦੁਬਾਰਾ ਖੋਲ੍ਹਣ ਦੀਆਂ ਯੋਜਨਾਵਾਂ ਬਣਾਉਣ ਲਈ ਕਿਹਾ ਜਾਵੇਗਾ।

ਬੀ.ਸੀ. ਦੇ ਲੈਜਿਸਲੇਚਰ ਨੂੰ ਵੀ ਦੁਬਾਰਾ ਖੋਲਿਆ ਜਾ ਰਿਹਾ ਹੈ।

ਵਿਕਟੋਰੀਆ ਵਿੱਚ ਇਸ ਸਬੰਧੀ ਐਲਾਨ ਕਰਦਿਆਂ ਪ੍ਰੀਮੀਅਰ ਜੌਨ ਹੌਰਗਨ ਨੇ ਕਿਹਾ ਕਿ ਬੀ.ਸੀ. ਇੱਕ ਨਵੀਂ ਸਾਧਾਰਨਤਾ ਵੱਲ ਵਧ ਰਿਹਾ ਹੈ। ਪ੍ਰੀਮੀਅਰ ਹੌਰਗਨ ਨੇ ਕਿਹਾ ਕਿ 50 ਤੋਂ ਵੱਧ ਲੋਕਾਂ ਦੇ ਇਕੱਠ ਤੇ ਪਾਬੰਦੀ ਅਜੇ ਵੀ ਲਾਗੂ ਰਹੇਗੀ।

ਇਸ ਤੋਂ ਪਹਿਲਾਂ ਆਪਣੀ ਬ੍ਰੀਫਿੰਗ ਵਿੱਚ ਸਿਹਤ ਅਧਿਕਾਰੀਆਂ ਨੇ ਕਿਹਾ ਕਿ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ 2 ਤੋਂ 6 ਤੱਕ ਦੀ ਗਿਣਤੀ ਵਿੱਚ ਸ਼ਰੀਰਕ ਦੂਰੀ ਰੱਖਦਿਆਂ ਮਿਲਿਆ ਜਾ ਸਕਦਾ ਹੈ।

ਬੀਮਾਰੀ ਜਾਂ ਬਿਮਾਰੀ ਦੇ ਲੱਛਣਾਂ ਵਾਲੇ ਲੋਕਾਂ, ਬੱਚਿਆਂ ਅਤੇ ਨੌਜਵਾਨਾਂ ਨੂੰ ਦਫਤਰਾਂ, ਸਕੂਲਾਂ, ਡੇਕੇਅਰ ਅਤੇ ਐਕਸਟਰਾ ਕਰੀਕੁਲਰ ਐਕਟਿਵਿਟੀਜ਼ (extra curricular activities) ਤੋਂ ਦੂਰ ਰਹਿਣਾ ਹੋਵੇਗਾ।

ਕੇ-12 (K-12) ਸਕੂਲਾਂ ਵਿੱਚ ਇਸ ਸਕੂਲ ਈਅਰ (school year) ਵਿੱਚ ਬੱਚਿਆਂ ਦੀ ਚੋਣਵੀਂ (partial) ਵਾਪਸੀ ਹੋਵੇਗੀ।

ਜੇ Covid-19 ਦਾ ਪਹਿਲਾ ਪੜ੍ਹਾਅ ਘੱਟ ਰਹਿੰਦਾ ਹੈ ਤਾਂ ਅਗਲੇ ਪੜ੍ਹਾਅ ਵਿੱਚ ਹੋਟਲ ਅਤੇ ਰਿਜ਼ੌਰਟ ਜੂਨ ਵਿੱਚ, ਸਿਨੇਮਾ ਜੁਲਾਈ ਵਿੱਚ, ਸਥਾਨਕ ਫਿਲਮ ਇੰਡਸਟਰੀ ਜੂਨ ਜਾਂ ਜੁਲਾਈ ਵਿੱਚ ਅਤੇ K-12 ਸਕੂਲ ਪੂਰੀ ਤਰ੍ਹਾਂ ਸਤੰਬਰ ਵਿੱਚ ਖੁੱਲ੍ਹਣਗੇ।

ਪੋਸਟ ਸੈਕੰਡਰੀ ਵਿਦਿਆਰਥੀਆਂ ਲਈ ਸਤੰਬਰ ਵਿੱਚ ਵੀ ਕਲਾਸ ਵਿੱਚ ਅਤੇ ਔਨਲਾਈਨ ਪੜ੍ਹਾਈ (online education) ਦਾ ਮਿਸ਼ਰਣ ਜਾਰੀ ਰਹੇਗਾ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link