17.22C Vancouver
ADS

Sep 17, 2025 3:45 PM - Connect Newsroom - with files from The Canadian Press

ਪ੍ਰੀਮੀਅਰ ਸਮਿਥ ਦਾ ਐਲਬਰਟਾ ਨੈਕਸਟ ਪੈਨਲ ਟਾਊਨ ਹਾਲ ਗ੍ਰੈਂਡ ਪ੍ਰੈਰੀ ਪਹੁੰਚਿਆ

Share On
premier-smiths-alberta-next-panel-town-hall-tour-arrives-in-grande-prairie
The panel has been greeted by supportive crowds throughout its summer town hall tour around the province.(Photo- The Canadian Press)

ਐਲਬਰਟਾ ਪ੍ਰੀਮੀਅਰ ਡੈਨੀਅਲ ਸਮਿਥ ਦੀ ਅਗਵਾਈ ਵਾਲਾ ਐਲਬਰਟਾ ਨੈਕਸਟ ਪੈਨਲ ਅੱਜ ਰਾਤ ਗ੍ਰੈਂਡ ਪ੍ਰੈਰੀ ਵਿੱਚ ਆਪਣਾ ਅਗਲਾ ਟਾਊਨ ਹਾਲ ਕਰੇਗਾ। ਇਨ੍ਹਾਂ ਟਾਊਨ ਹਾਲਾਂ ਦਾ ਮਕਸਦ ਔਟਵਾ ਤੋਂ ਜ਼ਿਆਦਾਤਰ ਰਾਜਨੀਤਿਕ ਨਿਯੰਤਰਣ ਨੂੰ ਆਪਣੇ ਹੱਥ ਲੈਣ ਸੰਬੰਧੀ ਲੋਕਾਂ ਦੇ ਵਿਚਾਰ ਇਕੱਠੇ ਕਰਨਾ ਹੈ, ਜਿਨ੍ਹਾਂ ਦੇ ਅਧਾਰ ‘ਤੇ ਰਿਫਰੈਂਡਮ ਲਈ ਸਵਾਲ ਨਿਰਧਾਰਤ ਕਰਨ ਵਿੱਚ ਮਦਦ ਮਿਲੇਗੀ ।

ਸੂਬੇ ਵਿੱਚ ਹੋਏ ਹੁਣ ਤੱਕ ਦੇ ਟਾਊਨ ਹਾਲਾਂ ਵਿੱਚ ਪੈਨਲ ਨੂੰ ਲਗਭਗ ਚੰਗਾ ਹੁੰਗਾਰਾ ਮਿਲਿਆ ਹੈ। ਸੂਬੇ ਦੇ ਕੈਨੇਡਾ ਪੈਸ਼ਨ ਯੋਜਨਾ ਤੋਂ ਬਾਹਰ ਹੋਣ ਅਤੇ ਕੁਝ ਪ੍ਰਵਾਸੀਆਂ ਤੋਂ ਸੋਸ਼ਲ ਸਰਵਿਸ ਨੂੰ ਰੋਕਣ ਵਰਗੇ ਪ੍ਰਸਤਾਵਾਂ ਸਮੇਤ ਬਾਕੀ ਪ੍ਰਸਤਾਵਾਂ ਦਾ ਵੀ ਜ਼ਿਆਦਾਤਰ ਲੋਕਾਂ ਵੱਲੋਂ ਸੁਆਗਤ ਕੀਤਾ ਗਿਆ ਹੈ। ਕੁਝ ਲੋਕਾਂ ਵੱਲੋਂ ਇਸ ਪੈਨਲ ਦੀ ਆਲੋਚਨਾ ਵੀ ਕੀਤੀ ਗਈ ਹੈ।

ਕੁਝ ਲੋਕਾਂ ਨੇ ਪੈਨਲ ‘ਤੇ ਕਈ ਵਾਰ ਵੱਖਵਾਦੀ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ ਵੀ ਲਾਏ ਹਨ ਅਤੇ ਔਟਵਾ ਤੋਂ ਵੱਖ ਹੋਣ ਸੰਬੰਧੀ ਕੀਤੇ ਜਾ ਰਹੇ ਸਰਵੇਖਣ ਤਰੀਕਿਆਂ ਨੂੰ ਸ਼ੱਕੀ ਮੰਨਿਆ ਹੈ। ਐਲਬਰਟਾ ਨੈਕਸਟ ਪੈਨਲ ਦਾ ਆਖ਼ਰੀ ਟਾਊਨ ਹਾਲ ਇਸ ਮਹੀਨੇ ਦੇ ਅੰਤ ਵਿੱਚ ਕੈਲਗਰੀ ਵਿੱਚ ਹੋਵੇਗਾ ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link