12.43C Vancouver
ADS

Jan 22, 2025 7:03 PM - The Canadian Press

ਕੈਨੇਡਾ ਭਰ ਦੇ ਪ੍ਰੀਮੀਅਰਾਂ ਵਲੋਂ ਜਸਟਿਨ ਟਰੂਡੋ ਨਾਲ ਕੀਤੀ ਜਾ ਰਹੀ ਹੈ ਆਨਲਾਈਨ ਮੀਟਿੰਗ

Share On
premiers-prime-minister-meet-to-talk-trump-tariffs-after-cabinet-retreat
The first ministers have committed to weekly meetings now that Trump has been installed in the White House.(Photo: The Canadian Press)

ਕੈਨੇਡਾ ਭਰ ਦੇ ਪ੍ਰੀਮੀਅਰਾਂ ਵਲੋਂ ਅੱਜ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਆਨਲਾਈਨ ਮੀਟਿੰਗ ਕੀਤੀ ਜਾ ਰਹੀ ਹੈ, ਇਸ ਮੀਟਿੰਗ ਦਾ ਮੁੱਦਾ ਟਰੰਪ ਦੇ ਰਾਸ਼ਟਰਪਤੀ ਰੂਪ ਵਿਚ ਸ਼ੁਰੂਆਤੀ ਕਦਮਾਂ ਅਤੇ ਟੈਰਿਫ ਦੇ ਵਧਦੇ ਖ਼ਤਰੇ ਬਾਰੇ ਚਰਚਾ ਕਰਨਾ ਹੈ। ਵ੍ਹਾਈਟ ਹਾਊਸ ਵਿਚ ਟਰੰਪ ਦੀ ਵਾਪਸੀ ਤੋਂ ਬਾਅਦ ਪ੍ਰੀਮੀਅਰਾਂ ਵਲੋਂ ਹਫ਼ਤਾਵਾਰੀ ਮੀਟਿੰਗਾਂ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਦਰਅਸਲ, ਟਰੰਪ ਨੇ ਸੋਮਵਾਰ ਨੂੰ ਇੱਕ ਕਾਰਜਕਾਰੀ ਹੁਕਮ ’ਤੇ ਦਸਤਖਤ ਕੀਤੇ, ਜਿਸ ਵਿਚ ਉਨ੍ਹਾਂ ਆਪਣੀ ਸਰਕਾਰ ਨੂੰ ਕੈਨੇਡਾ ਅਤੇ ਮੈਕਸੀਕੋ ਵਲੋਂ ਕਥਿਤ ਅਣਉਚਿਤ ਵਪਾਰਕ ਅਭਿਆਸ ਦੀ ਸਟੱਡੀ ਕਰਨ ਅਤੇ 1 ਅਪ੍ਰੈਲ ਤੱਕ ਇਸ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਅਮਰੀਕਾ ਵਿਚ ਗੈਰ-ਕਾਨੂੰਨੀ ਪ੍ਰਵਾਸੀ ਅਤੇ ਨਸ਼ੇ ਲਈ ਕੈਨੇਡਾ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ 1 ਫਰਵਰੀ ਤੋਂ 25 ਫੀਸਦੀ ਟੈਰਿਫ ਲਗਾਉਣ ਦੀ ਵੀ ਧਮਕੀ ਦਿੱਤੀ ਹੈ।

ਟਰੰਪ ਦੇ ਸੰਭਾਵੀ ਕਦਮਾਂ ਨੂੰ ਦੇਖਦੇ ਹੋਏ ਹੀ ਪ੍ਰੀਮੀਅਰ ਅਤੇ ਪੀ. ਐੱਮ. ਟਰੂਡੋ ਲਗਾਤਾਰ ਬੈਠਕਾਂ ਕਰ ਰਹੇ ਹਨ। ਔਟਵਾ ਵਿਚ ਆਪਣੀ ਆਖਰੀ ਇਕੱਤਰਤਾ ਵਿਚ 13 ਵਿਚੋਂ 12 ਪ੍ਰੀਮੀਅਰ ਨੇ ਇੱਕ ਸਾਂਝੇ ਬਿਆਨ ਵਿਚ ਟੈਰਿਫ ਦੇ ਖਤਰੇ ਦਾ ਸਾਹਮਣਾ ਕਰਨ ਲਈ ਇੱਕਜੁੱਟ ਰਹਿਣ ਦੀ ਵਚਨਬੱਧਤਾ ਪ੍ਰਗਟਾਈ ਗਈ ਸੀ। ਐਲਬਰਟਾ ਦੀ ਡੈਨੀਅਲ ਸਮਿਥ ਇਕਮਾਤਰ ਪ੍ਰੀਮੀਅਰ ਸਨ ਜਿਨ੍ਹਾਂ ਨੇ ਇਸ ਦਾ ਸਮਰਥਨ ਨਹੀਂ ਕੀਤਾ ਸੀ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link