28.62C Vancouver
ADS

Oct 2, 2025 5:07 PM - Connect Newsroom

ਪ੍ਰੀਮੀਅਰ ਡੇਵਿਡ ਈਬੀ ਨੇ ਬ੍ਰਿਟਿਸ਼ ਕੋਲੰਬੀਆ ਦੇ ਹਿੰਦੂ ਭਾਈਚਾਰੇ ਨੂੰ ਦੁਸਹਿਰੇ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ

Share On
premiers-statement-on-dussehra
“Dusshera heralds the arrival of the Diwali season, a major South Asian festival celebrated around the world. (Photo- The Canadian Press

ਪ੍ਰੀਮੀਅਰ ਡੇਵਿਡ ਈਬੀ ਨੇ ਬ੍ਰਿਟਿਸ਼ ਕੋਲੰਬੀਆ ਦੇ ਹਿੰਦੂ ਭਾਈਚਾਰੇ ਨੂੰ ਦੁਸਹਿਰੇ ਮੌਕੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਈਬੀ ਨੇ ਕਿਹਾ ਕਿ ਇਹ ਤਿਉਹਾਰ ਰਾਖਸ਼ ਰਾਵਣ 'ਤੇ ਭਗਵਾਨ ਸ਼੍ਰੀ ਰਾਮ ਦੀ ਜਿੱਤ ਦੀ ਯਾਦਗਾਰੀ ਦਾ ਦਿਨ ਅਤੇ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ।

ਪ੍ਰੀਮੀਅਰ ਨੇ ਕਿਹਾ ਕਿ ਹਿੰਦੂ ਭਾਈਚਾਰੇ ਵਲੋਂ ਨਰਾਤਿਆਂ ਦੇ ਸਮਾਪਤੀ 'ਤੇ ਆਉਣ ਵਾਲੇ ਇਸ ਤਿਉਹਾਰ ਨੂੰ ਮਿਲ ਕੇ ਅਤੇ ਰੰਗ-ਬਿਰੰਗੀਆਂ ਸਜਾਵਟਾਂ ਨਾਲ ਮਨਾਇਆ ਜਾਂਦਾ ਹੈ, ਇਹ ਤਿਉਹਾਰ ਹਿੰਮਤ, ਗਿਆਨ ਅਤੇ ਹੌਂਸਲੇ ਨੂੰ ਬਿਆਨ ਕਰਦਾ ਹੈ।ਈਬੀ ਨੇ ਕਿਹਾ ਕਿ ਦੁਸਹਿਰੇ ਦੇ ਨਾਲ ਹੀ ਦੀਵਾਲੀ ਦੇ ਤਿਉਹਾਰ ਦਾ ਸ਼ੁਭ ਆਰੰਭ ਹੁੰਦਾ ਹੈ ਜੋ ਕਿ ਦੁਨੀਆ ਭਰ ਵਿਚ ਭਾਰਤੀ ਭਾਈਚਾਰੇ ਵਲੋਂ ਮਨਾਇਆ ਜਾਣ ਵਾਲਾ ਵੱਡਾ ਤਿਉਹਾਰ ਹੈ।


ਉਨ੍ਹਾਂ ਕਿਹਾ ਕਿ ਬੀ. ਸੀ. ਵਿਚ ਹਰ ਭਾਈਚਾਰੇ ਦੇ ਲੋਕ ਹਨ ਅਤੇ ਇਹ ਸਾਡੀ ਖਾਸੀਅਤ ਹੈ ਕਿ ਅਸੀਂ ਸਾਰੇ ਇੱਕ-ਦੂਜੇ ਦੇ ਸੱਭਿਆਚਾਰ ਅਤੇ ਰਿਵਾਇਤਾਂ ਨੂੰ ਸਾਂਝਾ ਕਰ ਸਕਦੇ ਹਾਂ। ਈਬੀ ਨੇ ਕਿਹਾ ਕਿ ਉਹ ਦੁਸਹਿਰਾ ਮਨਾ ਰਹੇ ਸਾਰਿਆਂ ਨੂੰ ਖੁਸ਼ੀ ਭਰੇ ਇਸ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੰਦੇ ਹਨ।

Latest news

b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
poilievre-criticizes-federal-handling-of-b-c-property-rights-debate-during-vancouver-visit
Punjabi

ਵੈਨਕੂਵਰ ਦੌਰੇ ਦੌਰਾਨ ਪੌਲੀਐਵ ਨੇ ਬੀ.ਸੀ. 'ਚ ਪ੍ਰੋਪਰਟੀ ਰਾਈਟਸ ਦੇ ਮੁੱਦੇ ’ਤੇ ਘੇਰੀ ਫੈਡਰਲ ਸਰਕਾਰ

ਬੀ.ਸੀ. ਵਿਚ ਚੱਲ ਰਹੇ ਪ੍ਰੋਪਰਟੀ ਰਾਈਟਸ ਦੇ ਮੁੱਦੇ 'ਤੇ ਜਨਤਾ ਨੂੰ ਸਾਧਣ ਲਈ ਫੈਡਰਲ ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਅੱਜ ਵੈਨਕੂਵਰ ਦੌਰੇ 'ਤੇ ਹਨ। ਪੌਲੀਐਵ ਦਾ ਦੋਸ਼ ਹੈ ਕਿ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਲਿਬਰਲ ਸਰਕਾਰ ਨਿੱਜੀ ਜਾਇਦਾਦ ਦੇ ਅਧਿਕਾਰਾਂ ਦੀ ਰੱਖਿਆ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਹੋ ਰਹੀ ਹੈ, ਜਿਸ ਕਾਰਨ ਲੱਖਾਂ ਘਰਾਂ ਦੇ ਮਾਲਕਾਂ ਦੀ ਸੁਰੱਖਿਆ ਖ਼ਤਰੇ ਵਿਚ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link