13.36C Vancouver
ADS

Nov 12, 2025 5:02 PM - Connect Newsroom - Ramandeep Kaur with files from The Canadian Press

ਪੀ.ਐਮ.ਮਾਰਕ ਕਾਰਨੀ ਸੋਮਵਾਰ ਨੂੰ ਪ੍ਰੀਮੀਅਰਜ਼ ਨਾਲ ਕਰਨਗੇ ਵਰਚੁਅਲ ਮੀਟਿੰਗ

Share On
premiers-to-press-carney-on-infrastructure-trade-ahead-of-next-weeks-federal-talks
Prime Minister Mark Carney is expected to meet virtually with Canada’s premiers next week to discuss infrastructure and trade priorities. (Photo: The Canadian Press)

ਪੀ.ਐਮ.ਮਾਰਕ ਕਾਰਨੀ ਸੋਮਵਾਰ ਨੂੰ ਪ੍ਰੀਮੀਅਰਜ਼ ਨਾਲ ਵਰਚੁਅਲ ਮੀਟਿੰਗ ਕਰਨਗੇ, ਜੋ ਕਾਫੀ ਮਹੱਤਵਪੂਰਨ ਰਹਿਣ ਵਾਲੀ ਹੈ। ਇਸ ਬੈਠਕ ਲਈ ਪ੍ਰੀਮੀਅਰਜ਼ ਨੇ ਚਰਚਾ ਲਈ ਆਪਣੀਆਂ ਮੰਗਾਂ ਵਿਚ ਇਨਫਰਾਸਟਕਚਰ ਇਨਵੈਸਟਮੈਂਟ ਅਤੇ ਅਮਰੀਕਾ-ਕੈਨੇਡਾ ਵਿਚਕਾਰ ਵਪਾਰ ਗੱਲਬਾਤ ਬਾਰੇ ਅਪਡੇਟ ਨੂੰ ਸਭ ਤੋਂ ਵੱਧ ਤਰਜੀਹ ਦੱਸਿਆ ਹੈ।

ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਪ੍ਰੀਮੀਅਰਜ਼ ਨੇ ਬਦਲਦੇ ਵਿਸ਼ਵ ਆਰਥਿਕ ਵਾਤਾਵਰਣ ਦਾ ਹਵਾਲਾ ਦਿੰਦੇ ਹੋਏ ਚੀਨ ਅਤੇ ਭਾਰਤ ਨਾਲ ਵਪਾਰ ਸਬੰਧਾਂ 'ਤੇ ਵੀ ਚਰਚਾ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਪੱਤਰ ਵਿਚ ਕਿਹਾ ਹੈ ਕਿ ਜੁਲਾਈ ਵਿਚ ਹੋਈ ਪਿਛਲੀ ਮੀਟਿੰਗ ਤੋਂ ਬਾਅਦ ਕੈਨੇਡਾ ਦੇ ਅਮਰੀਕਾ ਨਾਲ ਵਪਾਰ ਸੰਬੰਧਾਂ ਵਿਚ ਕਾਫ਼ੀ ਬਦਲਾਅ ਆਇਆ ਹੈ ਅਤੇ ਸੂਬਿਆਂ ਨੂੰ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਮਿਲਦੀ ਰਹਿਣੀ ਚਾਹੀਦੀ ਹੈ।

ਇਸ ਤੋਂ ਇਲਾਵਾ ਪ੍ਰੀਮੀਅਰਜ਼ ਫੈਡਰਲ ਇਨਫਰਾਸਟਕਚਰ ਫਡਿੰਗ 'ਤੇ ਸਪੱਸ਼ਟਤਾ ਚਾਹੁੰਦੇ ਹਨ। ਇਹ ਉਸ ਸਮੇਂ ਆਇਆ ਹੈ ਜਦੋਂ ਪ੍ਰਧਾਨ ਮੰਤਰੀ ਬਾਏ ਕੈਨੇਡੀਅਨ ਪੌਲਿਸੀ 'ਤੇ ਫੋਕਸ ਕਰਦੇ ਹੋਏ ਡੋਮੈਸਟਿਕ ਸਪਲਾਇਰ ਨੂੰ ਤਰਜੀਹ ਦੇਣ ਵਾਲੇ ਅਗਲੇ ਮੇਜਰ ਪ੍ਰਾਜੈਕਟ ਦੀ ਸੂਚੀ ਦਾ ਐਲਾਨ ਕਰਨ ਜਾ ਰਹੇ ਹਨ। ਗੌਰਤਲਬ ਹੈ ਕਿ ਕੈਨੇਡਾ ਆਪਣੇ ਵਪਾਰ ਬਾਜ਼ਾਰਾਂ ਨੂੰ diversify ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਿਹਾ ਹੈ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link