13.36C Vancouver
ADS

Apr 19, 2024 5:45 PM - The Canadian Press

ਕੈਨੇਡਾ ਭਰ ਦੇ ਪ੍ਰੀਮੀਅਰ ਨੇ ਫੈਡਰਲ ਸਰਕਾਰ ਨੂੰ ਦਿੱਤੀ ਚਿਤਾਵਨੀ

Share On
premiers-want-return-to-co-operation-with-federal-government-with-new-budget
They also say the housing crisis cannot be solved by the federal government working with municipalities alone.

ਕੈਨੇਡਾ ਭਰ ਦੇ ਪ੍ਰੀਮੀਅਰ ਨੇ ਫੈਡਰਲ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਬਜਟ ਦੇ ਬਹਾਨੇ ਸੂਬਿਆਂ ਦੇ ਅਧਿਕਾਰ ਖੇਤਰਾਂ ਵਿਚ ਅੱਗੇ ਵਧਣ ਦੀ ਕੋਸ਼ਿਸ਼ ਨਾ ਕੀਤੀ ਜਾਵੇ।

ਪ੍ਰੀਮੀਅਰ ਦਾ ਕਹਿਣਾ ਹੈ ਕਿ ਹਾਊਸਿੰਗ ਸੰਕਟ ਨੂੰ ਫੈਡਰਲ ਸਰਕਾਰ ਵਲੋਂ ਇਕੱਲੇ ਨਗਰ ਪਾਲਿਕਾਵਾਂ ਨਾਲ ਕੰਮ ਕਰਕੇ ਹੱਲ ਨਹੀਂ ਕੀਤਾ ਜਾ ਸਕਦਾ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਸੀ ਕਿ ਉਹ ਹਾਊਸਿੰਗ ਫੰਡ ਮੁਹੱਈਆ ਕਰਵਾਉਣ ਲਈ ਸਿੱਧੇ ਮੇਅਰ ਕੋਲ ਜਾਣਗੇ।

ਲਿਬਰਲ ਸਰਕਾਰ ਨੂੰ ਬਜਟ ਦੇ ਸਬੰਧ ਵਿਚ ਲਿਖੇ ਪੱਤਰ ਵਿਚ ਫੈਡਰੇਸ਼ਨ ਦੇ ਕੌਂਸਲ ਦੇ ਪ੍ਰਧਾਨ ਅਤੇ ਨੋਵਾ ਸਕੋਸ਼ੀਆ ਦੇ ਪ੍ਰੀਮੀਅਰ ਟਿਮ ਹਿਊਸਟਨ ਨੇ ਰੱਖਿਆ ਖਰਚਿਆਂ ਤੋਂ ਲੈ ਕੇ ਹਾਊਸਿੰਗ ਤੱਕ ਹਰ ਚੀਜ਼ ’ਤੇ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰੀਮੀਅਰ ਐਮਰਜੈਂਸੀ ਹਾਲਾਤ ਵਿਚ ਵਧੇਰੇ ਸਪੋਰਟ ਲਈ ਇਸ ਸਾਲ ਆਫਡ ਵਿੱਤੀ ਸਹਾਇਤਾ ਪ੍ਰਬੰਧਾਂ ਦੀ ਉਮੀਦ ਕਰ ਰਹੇ ਸਨ।

ਇਸੇ ਤਰ੍ਹਾਂ ਉਮੀਦ ਸੀ ਕਿ ਬਜਟ ਵਿਚ ਲਚਕਦਾਰ ਅਤਅਨੁਮਾਨਿਤ ਬੁਨਿਆਦੀ ਢਾਂਚਾ ਫੰਡ ਨੂੰ ਸ਼ਾਮਲ ਕੀਤਾ ਜਾਵੇਗਾ ਪਰ ਅਜਿਹਾ ਨਹੀਂ ਹੋਇਆ। ਹਿਊਸਟਨ ਨੇ ਕਿਹਾ ਕਿ ਬਜਟ 2024 ਤਾਂ ਹੀ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਸਕਦਾ ਹੈ ਜੇ ਸਰਕਾਰ ਸੂਬਿਆਂ ਨਾਲ ਮਿਲ ਕੇ ਸਹੀ ਤਰੀਕੇ ਨਾਲ ਚਲੇ।

ਗੌਰਤਲਬ ਹੈ ਕਿ ਫੈਡਰਲ ਸਰਕਾਰ ਨੇ 2031 ਤੱਕ ਲਗਭਗ 3.9 ਮਿਲੀਅਨ ਘਰ ਬਣਾਉਣ ਦੇ ਮਕਸਦ ਨਾਲ ਬਜਟ ਵਿਚ ਨਵੇਂ ਹਾਊਸਿੰਗ ਪਲੈਨ ਲਈ ਬਿਲੀਅਨ ਡਾਲਰ ਰੱਖੇ ਹਨ ਇਸ ਨਾਲ ਕੁਝ ਸ਼ਰਤਾਂ ਵੀ ਜੋੜੀਆਂ ਹਨ ਜਿਸ ਨੂੰ ਲੈ ਕੇ ਪ੍ਰੀਮੀਅਰ ਨੇ ਇਤਰਾਜ਼ ਪ੍ਰਗਟ ਕੀਤੇ ਹਨ। ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਵਲੋਂ ਸ਼ਰਤਾਂ ਨਾਲ ਫੰਡਿੰਗ ਲੈਣ ਤੋਂ ਇਨਕਾਰ ਕੀਤਾ ਹੈ।

Latest news

petition-to-remove-u-s-ambassador-pete-hoekstra-surpasses-225-000-signatures
Punjabi

ਹੋਇਕਸਟਰਾ ਨੂੰ ਹਟਾਉਣ ਦੀ ਪਟੀਸ਼ਨ ’ਤੇ ਦਸਤਖ਼ਤ 2.25 ਲੱਖ ਤੋਂ ਪਾਰ

ਕੈਨੇਡਾ ਵਿਚ ਅਮਰੀਕਾ ਦੇ ਰਾਜਦੂਤ ਪੀਟ ਹੋਇਕਸਟਰਾ ਨੂੰ ਹਟਾਉਣ ਲਈ ਚੱਲ ਰਹੀ ਪਟੀਸ਼ਨ 'ਤੇ ਦਸਤਖ਼ਤ 225,000 ਤੋਂ ਪਾਰ ਹੋ ਗਏ ਹਨ। ਹਾਲਾਂਕਿ, ਮਾਹਰਾਂ ਦਾ ਤਰਕ ਹੈ ਕਿ ਹੋਇਕਸਟਰਾ ਦੇ actions ਉਸ ਪੱਧਰ ਤੱਕ ਨਹੀਂ ਪਹੁੰਚੇ ਹਨ, ਜਿਸ ਕਾਰਨ ਉਨ੍ਹਾਂ ਨੂੰ ਹਟਾਇਆ ਜਾ ਸਕਦਾ ਹੈ।
canadian-exports-face-50-per-cent-tariff-threat-as-carney-speaks-with-trump
Punjabi

ਕੈਨੇਡੀਅਨ ਨਿਰਯਾਤ 'ਤੇ 50 ਫੀਸਦੀ ਟੈਰਿਫ ਦਾ ਖ਼ਤਰਾ, ਕਾਰਨੀ ਨੇ ਟਰੰਪ ਨਾਲ ਕੀਤੀ ਫੋਨ 'ਤੇ ਗੱਲਬਾਤ

ਕੈਨੇਡੀਅਨ ਨਿਰਯਾਤ 'ਤੇ 50 ਫੀਸਦੀ ਟੈਰਿਫ ਲੱਗਣ ਦੇ ਮੰਡਰਾ ਰਹੇ ਖ਼ਤਰੇ ਵਿਚਕਾਰ ਪ੍ਰਧਾਨ ਮੰਤਰੀ ਮਾਰਕ ਕਾਰਨੀ ਵਲੋਂ ਸੋਮਵਾਰ ਸ਼ਾਮ ਨੂੰ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਫੋਨ 'ਤੇ ਗੱਲਬਾਤ ਕੀਤੀ ਗਈ ਹੈ। ਹਾਲਾਂਕਿ, ਦੋਹਾਂ ਵਿਚਾਕਰ ਕਿਸੇ ਚਰਚਾ ਦੀ ਡਿਟੇਲਸ ਬਾਹਰ ਨਹੀਂ ਆਈ। ਕੈਨੇਡਾ 'ਤੇ ਟੈਰਿਫ ਲਾਗੂ ਹੋਣ ਵਿਚ ਹੁਣ 24 ਘੰਟੇ ਤੋਂ ਵੀ ਘੱਟ ਦਾ ਸਮਾਂ ਹੈ ਅਤੇ ਸਰਕਾਰ ਨੇ ਇਹ ਪਹਿਲਾਂ ਹੀ ਸੰਕੇਤ ਦਿੱਤਾ ਹੈ ਕਿ ਜੇ ਇਹ ਟੈਰਿਫਸ ਪ੍ਰਭਾਵੀ ਹੁੰਦੇ ਹਨ ਤਾਂ ਔਟਵਾ ਵੀ ਪਲਟਵਾਰ ਕਰ ਸਕਦਾ ਹੈ।
b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link