13.83C Vancouver
ADS

Aug 1, 2024 3:46 PM - Connect Newsroom

ਹਰਿਆਣਾ ਤੋਂ ਰਵਨੀਤ ਬਿੱਟੂ ਨੂੰ ਰਾਜ ਸਭਾ ’ਚ ਭੇਜਣ ਦੀ ਤਿਆਰੀ

Share On
preparation-to-send-ravneet-bittu-to-rajya-sabha-from-haryana
There is currently no Sikh minister in the Haryana government as Sandeep Singh was dropped from the cabinet after Naib Singh Saini took over as Chief Minister on 13 March.(Photo: Facebook/Ravneet Singh Bittu)

ਪੰਜਾਬ ਦੇ ਲੁਧਿਆਣਾ ਤੋਂ ਸਾਬਕਾ ਸਾਂਸਦ ਰਵਨੀਤ ਬਿੱਟੂ ਨੂੰ ਭਾਜਪਾ ਹਰਿਆਣਾ ਦੇ ਰਸਤੇ ਰਾਜ ਸਭਾ ਵਿਚ ਭੇਜ ਸਕਦੀ ਹੈ। ਬਿੱਟੂ ਇਸ ਸਮੇਂ ਕੇਂਦਰ ਵਿਚ ਰੇਲਵੇ ਤੇ ਫੂਡ ਪ੍ਰੋਸੈਸਿੰਗ ਮਹਿਕਮੇ ਵਿਚ ਸਹਾਇਕ ਮਿਨਿਸਟਰ ਹਨ।

ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਸਿੱਖ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਵਿਚ ਹੈ। ਵਰਤਮਾਨ ਵਿਚ ਹਰਿਆਣਾ ਸਰਕਾਰ ਵਿਚ ਕੋਈ ਵੀ ਸਿੱਖ ਮੰਤਰੀ ਨਹੀਂ ਹੈ ਕਿਉਂਕਿ 13 ਮਾਰਚ ਨੂੰ ਨਾਇਬ ਸਿੰਘ ਸੈਣੀ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਸੰਦੀਪ ਸਿੰਘ ਨੂੰ ਕੈਬਨਿਟ ਵਿਚੋਂ ਬਾਹਰ ਕਰ ਦਿੱਤਾ ਗਿਆ ਸੀ।

ਦਰਅਸਲ, ਸੰਦੀਪ ਸਿੰਘ ਇੱਕ ਮਹਿਲਾ ਕੋਚ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਉਹ ਹਰਿਆਣਾ ਸਰਕਾਰ ਵਿਚ ਖੇਡ ਮੰਤਰੀ ਸਨ।

Latest news

canada-u-s-trade-talks-continue-as-tariff-deadline-approaches-2
Punjabi

ਕੈਨੇਡਾ-ਅਮਰੀਕਾ ਵਪਾਰ ਸਮਝੌਤੇ ਦੀ ਡੈਡਲਾਈਨ ਨੇੜੇ, ਟੈਰਿਫ ਘਟਾਉਣ ਬਾਰੇ ਗੱਲਬਾਤ ਜਾਰੀ

ਕੈਨੇਡਾ ਦੇ $28 ਬਿਲੀਅਨ ਦੇ ਨਿਰਯਾਤ 'ਤੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਲਗਾਏ ਜਾਣ ਵਾਲੇ 50 ਫ਼ੀਸਦੀ ਟੈਰਿਫ ਦੀ ਡੈਡਲਾਈਨ ਅੱਜ ਅੱਧੀ ਰਾਤ ਨੂੰ ਖ਼ਤਮ ਹੋ ਰਹੀ ਹੈ ਅਤੇ ਦੋਵਾਂ ਧਿਰਾਂ ਵਲੋਂ ਵਪਾਰਕ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਕੰਮ ਕੀਤਾ ਜਾ ਰਿਹਾ ਹੈ। ਵਪਾਰ ਮੰਤਰੀ ਡੋਮਿਨਿਕ ਲੇਬਲੈਂਕ ਮੁਤਾਬਕ, ਦੋਵੇਂ ਮੁਲਕ ਸਮਝੌਤੇ ਦੇ ਬਹੁਤ ਨੇੜੇ ਹਨ।
single-vehicle-collision-leads-to-drug-trafficking-investigation
Punjabi

ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਕੀਤੀ ਮਦਦ

ਵੈਨਕੂਵਰ ਆਈਲੈਂਡ ਦੇ ਕੋਲਵੁੱਡ ਸ਼ਹਿਰ ਵਿਚ ਬੀਤੀ ਰਾਤ ਇੱਕ ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਮਦਦ ਕੀਤੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਰਾਤ ਲਗਭਗ ਪੌਣੇ 9 ਵਜੇ ਆਈਲੈਂਡ ਹਾਈਵੇਅ ਅਤੇ ਵੇਲ ਰੋਡ ਦੇ ਇੰਟਰਸੈਕਸ਼ਨ ਨੇੜੇ ਇੱਕ ਪਿਕਅੱਪ ਟਰੱਕ ਦੇ ਟੈਲੀਫੋਨ ਦੇ ਖੰਭੇ ਨਾਲ ਟਕਰਾਉਣ ਦੀ ਰਿਪੋਰਟ ਮਿਲੀ।
carney-speaks-with-mexican-president-sheinbaum-on-trade-cusma-and-wildfire-cooperation
Punjabi

ਪੀ.ਐਮ.ਕਾਰਨੀ ਅਤੇ ਮੈਕਸੀਕੋ ਦੀ ਰਾਸ਼ਟਰਪਤੀ ਵਿਚਾਲੇ ਵਪਾਰ ਤੇ CUSMA ਨੂੰ ਲੈ ਕੇ ਹੋਈ ਗੱਲਬਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਨਾਲ ਫ਼ੋਨ 'ਤੇ ਅਹਿਮ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਆਪਸੀ ਵਪਾਰ ਸਬੰਧਾਂ ਅਤੇ ਉੱਤਰੀ ਅਮਰੀਕਾ ਵਪਾਰ ਨੂੰ ਮਜ਼ਬੂਤ ਕਰਨ 'ਤੇ ਵਿਸ਼ੇਸ਼ ਚਰਚਾ ਕੀਤੀ। ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਕਾਰਨੀ ਨੇ ਕੈਨੇਡਾ ਦੇ ਜੰਗਲਾਂ ਵਿਚ ਲੱਗੀ ਅੱਗ 'ਤੇ ਕਾਬੂ ਪਾਉਣ ਲਈ 400 ਤੋਂ ਵੱਧ ਅੱਗ ਬੁਝਾਉਣ ਵਾਲੇ ਅਤੇ ਸਪੋਰਟ ਸਟਾਫ਼ ਭੇਜਣ ਲਈ ਰਾਸ਼ਟਰਪਤੀ ਸ਼ੀਨਬੌਮ ਦਾ ਤਹਿ ਦਿਲੋਂ ਧੰਨਵਾਦ ਕੀਤਾ।
advance-voting-for-3-federal-by-elections-begins-friday-in-canada
Punjabi

ਕੈਨੇਡਾ ਦੀਆਂ 3 ਫੈਡਰਲ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ

ਕੈਨੇਡਾ ਵਿਚ ਤਿੰਨ ਫ਼ੈਡਰਲ ਹਲਕਿਆਂ ਦੀਆਂ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਲੈਕਸ਼ਨਜ਼ ਕੈਨੇਡਾ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਵੋਟਿੰਗ ਪ੍ਰਕਿਰਿਆ ਸੋਮਵਾਰ ਤੱਕ ਲਗਾਤਾਰ ਚਾਰ ਦਿਨ ਸਵੇਰੇ 9:00 ਵਜੇ ਤੋਂ ਰਾਤ 9:00 ਵਜੇ ਤੱਕ ਚੱਲੇਗੀ।
43-dead-16-rescued-after-boat-capsizes-in-nigeria
Punjabi

ਸੋਕੋਟੋ ਵਿੱਚ ਕਿਸ਼ਤੀ ਪਲਟਣ ਨਾਲ 43 ਮੌਤਾਂ, 16 ਲੋਕ ਬਚਾਏ ਗਏ

ਨਾਈਜੀਰੀਆ ਦੇ ਉੱਤਰ-ਪੱਛਮ ਵਿੱਚ ਪੈਂਦੇ ਸੋਕੋਟੋ ਸੂਬੇ ਵਿੱਚ ਇੱਕ ਸਮਰੱਥਾ ਤੋਂ ਵੱਧ ਭਰੀ ਕਿਸ਼ਤੀ ਪਲਟਣ ਕਾਰਨ ਲਗਭਗ 40 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਅਤੇ ਵਸਨੀਕਾਂ ਮੁਤਾਬਕ ਮਰਨ ਵਾਲਿਆਂ ਵਿੱਚ ਜ਼ਿਆਦਾਤਰ ਬੱਚੇ ਸ਼ਾਮਲ ਹਨ। ਰਾਸ਼ਟਰੀ ਅੰਦਰੂਨੀ ਜਲ ਮਾਰਗ ਅਥਾਰਟੀ ਦੇ ਖੇਤਰੀ ਅਧਿਕਾਰੀ ਅਬਦੁਲਕਾਦਿਰ ਯੂਸਫ਼ ਨੇ ਦੱਸਿਆ ਕਿ ਲਗਭਗ 40 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਚਾਅ ਕਾਰਜ ਜਾਰੀ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link