11.71C Vancouver
ADS

Jan 21, 2021 1:46 AM -

ਰਾਸ਼ਟਰਪਤੀ ਬਣਦੇ ਹੀ ਕਈ ਐਗਜ਼ੀਕਿਊਟਿਵ ਆਰਡਰਾਂ 'ਤੇ ਕੀਤੇ ਬਾਈਡਨ ਨੇ ਹਸਤਾਖਰ

Share On
president-joe-biden-signed-a-series-of-executive-orders-after-his-inauguration
President Joe Biden has signed a series of executive orders from the Oval Office hours after his inauguration.(Photo - ANI)

ਰਾਸ਼ਟਰਪਤੀ ਜੋ ਬਾਈਡਨ ਨੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਆਪਣਾ ਕੰਮ ਸੰਭਾਲ ਲਿਆ ਹੈ।

ਉਨ੍ਹਾਂ ਓਵਲ ਆਫਿਸ 'ਚ ਕਈ ਐਗਜ਼ੀਕਿਊਟਿਵ ਆਰਡਰਾਂ 'ਤੇ ਹਸਤਾਖਰ ਕੀਤੇ।

ਰੈਜ਼ੋਲਿਊਟ ਡੈਸਕ ਦੇ ਪਿੱਛੇ ਬੈਠੇ ਬਾਈਡਨ ਨੇ ਇਸ ਮੌਕੇ ਮਾਸਕ ਪਹਿਨਿਆ ਹੋਇਆ ਸੀ।

ਉਨ੍ਹਾਂ ਕਿਹਾ ਕਿ 'ਅੱਜ ਵਾਂਗ ਕੰਮ ਸ਼ੁਰੂ ਕਰਨ ਦਾ ਹੋਰ ਕੋਈ ਸਮਾਂ ਨਹੀਂ ਹੋ ਸਕਦਾ।"

ਬਾਈਡਨ ਨੇ ਜਿਸ ਪਹਿਲੇ ਆਰਡਰ 'ਤੇ ਹਸਤਾਖਰ ਕੀਤੇ ਉਹ ਕੋਰੋਨਾ ਵਾਇਰਸ ਪੈਂਡੈਮਿਕ ਨਾਲ ਸੰਬੰਧਤ ਸੀ।

ਉਨ੍ਹਾਂ ਅਮਰੀਕਾ ਨੂੰ 'ਪੈਰਿਸ ਕਲਾਈਮੇਟ ਅਕੌਰਡ' ਨਾਲ ਜੋੜਨ ਸੰਬੰਧੀ ਵੀ ਹਸਤਾਖਰ ਕੀਤੇ।

ਉਨ੍ਹਾਂ ਇਹ ਵੀ ਦੱਸਿਆ ਕਿ ਡੌਨਲਡ ਟ੍ਰੰਪ ਨੇ ਉਨ੍ਹਾਂ ਲਈ ਇੱਕ ਚਿੱਠੀ ਲਿਖੀ ਹੈ।

ਪਰ ਉਨ੍ਹਾਂ ਕਿਹਾ ਕਿ ਟ੍ਰੰਪ ਨਾਲ ਗੱਲ ਕਰਨ ਤੋਂ ਪਹਿਲਾਂ, ਉਹ ਇਸ ਨੂੰ ਜਨਤਕ ਨਹੀਂ ਕਰਨਗੇ।

ਬਾਈਡਨ ਨੇ ਉਸ ਬਾਈਬਲ ਤੋਂ ਚੁੱਕੀ ਸਹੁੰ ਜੋ 1893 ਤੋਂ ਹੈ ਪਰਿਵਾਰ ਦੇ ਕੋਲ

ਜੋ ਬਾਈਡਨ ਨੇ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਹੈ।

ਯੂ.ਐਸ. ਕੈਪੀਟਲ 'ਚ ਸਹੁੰ ਚੁੱਕ ਸਮਾਗਮ ਹੋਏ।

ਯੂ.ਐਸ. ਸੁਪ੍ਰੀਮ ਕੋਰਟ ਜਸਟਿਸ, ਜੌਨ ਰੌਬਰਟਸ ਨੇ ਬਾਈਡਨ ਨੂੰ ਸਹੁੰ ਚੁਕਾਈ।

ਬਾਈਡਨ ਨੇ ਅੱਜ ਉਸ ਬਾਈਬਲ ਤੋਂ ਸਹੁੰ ਚੁੱਕੀ ਜੋ ਉਨ੍ਹਾਂ ਦੇ ਪਰਿਵਾਰ 'ਚ ਸਾਲ 1893 ਤੋਂ ਰਹੀ ਹੈ।

ਸਾਲ 2009 ਅਤੇ 2013 'ਚ ਉਨ੍ਹਾਂ ਵਾਈਸ ਪ੍ਰੈਜ਼ੀਡੈਂਟ ਵਜੋਂ ਸਹੁੰ ਵੀ ਇਸੇ ਬਾਈਬਲ ਤੋਂ ਚੁੱਕੀ ਸੀ।

ਜਾਣਕਾਰੀ ਅਨੁਸਾਰ ਬਾਈਡਨ ਦੇ ਸੁਰਗ ਸਿਧਾਰ ਚੁੱਕੇ ਪੁੱਤਰ 'ਬੋ' ਨੇ ਵੀ ਇਸੇ ਬਾਈਬਲ ਤੋਂ ਡੈਲਾਵੇਅਰ ਦੇ ਅਟੌਰਨੀ ਜਨਰਲ ਵਜੋਂ ਸਹੁੰ ਚੁੱਕੀ ਸੀ।

ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਆਪਣੇ ਪਹਿਲੇ ਸ਼ਬਦਾਂ 'ਚ ਬਾਈਡਨ ਨੇ ਕਿਹਾ, "ਇਹ ਦਿਨ ਇਤਿਹਾਸਿਕ ਅਤੇ ਨਵੀਂ ਉਮੀਦ ਭਰਿਆ ਹੈ।"

ਉਨ੍ਹਾਂ ਕਿਹਾ ਕਿ ਦੇਸ਼ ਇੱਕ ਵਾਰ ਫਿਰ ਜਾਣ ਗਿਆ ਹੈ ਕਿ, ਲੋਕਤੰਤਰ ਬੇਹੱਦ ਅਹਿਮ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link