11.85C Vancouver
ADS

Jan 29, 2021 10:17 AM -

ਭਾਰਤ ਦੇ ਸਦਰ ਨੇ ਗਣਤੰਤਰ ਦਿਹਾੜੇ 'ਤੇ ਹੋਈ ਹਿੰਸਾ ਦੀ ਕੀਤੀ ਨਿਖੇਧੀ, ਕਿਹਾ 'ਨਿਯਮਾਂ ਦੀ ਪਾਲਣਾ ਗੰਭੀਰਤਾ ਨਾਲ ਹੋਵੇ'

Share On
president-kovind-condemns-r-day-violence-says-rules-have-to-be-followed-seriously
President Kovind condemns R-Day violence, says 'rules have to be followed seriously'

ਭਾਰਤ ਦੇ ਸਦਰ ਰਾਮਨਾਥ ਕੋਵਿੰਦ ਨੇ ਅੱਜ ਗਣਤੰਤਰ ਦਿਹਾੜੇ ਮੌਕੇ ਕਿਸਾਨਾਂ ਵੱਲੋਂ ਕੀਤੀ ਗਈ ਟ੍ਰੈਕਟਰ ਰੈਲੀ 'ਚ ਹੋਈ ਹਿੰਸਾ 'ਤੇ ਆਪਣਾ ਗੁੱਸਾ ਜ਼ਾਹਿਰ ਕੀਤਾ|

ਪਾਰਲੀਮੈਂਟ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਦਿਆਂ ਸਦਰ ਕੋਵਿੰਦ ਨੇ ਆਖਿਆ ਕਿ ਬੀਤੇ ਕੁਝ ਦਿਨ ਪਹਿਲਾਂ ਕੌਮੀ ਦਿਨ ਅਤੇ ਕੌਮੀ ਝੰਡੇ ਦੀ ਹੋਈ ਬੇਇਜ਼ਤੀ ਬਾਰੇ ਗੱਲ ਕੀਤੀ ਅਤੇ ਆਖਿਆ ਕਿ ਜਦੋ ਸੰਵਿਧਾਨ ਸਭਨੂੰ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦਿੰਦਾ ਹੈ, ਤਾਂ ਇਹ ਲੋਕਾਂ ਨੂੰ ਗੰਭੀਰਤਾ ਨਾਲ ਨਿਯਮਾਂ ਦੀ ਪਾਲਣਾ ਕਰਨ ਲਈ ਵੀ ਆਖਦਾ ਹੈ|

ਉਨ੍ਹਾਂ ਆਖਿਆ, " ਬੀਤੇ ਦਿਨਾਂ 'ਚ ਕੌਮੀ ਝੰਡੇ ਅਤੇ ਗਣਤੰਤਰ ਦਿਹਾੜੇ ਵਰਗੇ ਪਵਿੱਤਰ ਦਿਨ ਦਾ ਅਪਮਾਨ ਹੋਇਆ ਹੈ| ਜੋ ਸੰਵਿਧਾਨ ਸਾਨੂੰ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦਿੰਦਾ ਹੈ, ਉਹ ਸਾਨੂੰ ਉਨ੍ਹਾਂ ਈ ਨਿਯਮਾਂ ਦੀ ਗੰਭੀਰਤਾ ਨਾਲ ਪਾਲਣਾ ਕਰਨਾ ਵੀ ਸਿਖਾਉਂਦਾ ਹੈ|"

26 ਜਨਵਰੀ ਨੂੰ ਪ੍ਰਦਰਸ਼ਨਕਾਰੀਆਂ ਵੱਲੋਂ ਦਿੱਲੀ 'ਚ ਦਾਖਲ ਹੋਣ ਲਈ ਬੈਰੀਕੇਡ ਤੋੜੇ ਗਏ ਅਤੇ ਕੌਮੀ ਰਾਜਧਾਨੀ ਦੇ ਕਈ ਹਿੱਸਿਆਂ 'ਚ ਆਪਣੀ ਟ੍ਰੈਕਟਰ ਰੈਲੀ ਦੌਰਾਨ, ਜੋ ਕਿ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਲੈਕੇ ਕੀਤੀ ਗਈ ਸੀ, ਗੁੰਡਾਗਰਦੀ ਕੀਤੀ|

ਇਸ ਸਾਂਝੇ ਇਜਲਾਸ ਦੌਰਾਨ ਸਦਰ ਕੋਵਿੰਦ ਨੇ ਕੋਵਿਡ-19 ਕਰਕੇ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ|

ਉਨ੍ਹਾਂ ਕੇਂਦਰ ਸਰਕਾਰ ਦੇ 'ਸਹੀ ਸਮੇਂ' 'ਤੇ ਕੋਵਿਡ-19 ਨੂੰ ਲੈਕੇ ਲਏ ਗਏ ਫ਼ੈਸਲੇ ਦੀ ਵੀ ਸ਼ਲਾਘਾ ਕੀਤੀ, ਜਿਸ ਕਰਕੇ ਲੱਖਾਂ ਹੀ ਨਾਗਰਿਕਾਂ ਦੀਆਂ ਜਾਨਾਂ ਬਚਾਈਆਂ ਜਾ ਸਕੀਆਂ ਅਤੇ ਮੁਲਕ 'ਚ ਕੋਰੋਨਾਵਾਇਰਸ ਦੇ ਤੇਜ਼ੀ ਨਾਲ ਘਟਦੇ ਮਾਮਲਿਆਂ ਦਾ ਵੀ ਜ਼ਿਕਰ ਕੀਤਾ|

ਦੱਸਣਯੋਗ ਹੈ ਕਿ ਬਜਟ ਦਾ ਪਹਿਲਾ ਇਜਲਾਸ 15 ਫਰਵਰੀ ਤੱਕ ਚੱਲੇਗਾ|

ਦੂਜਾ ਇਜਲਾਸ 8 ਮਾਰਚ ਤੋਂ 8 ਅਪ੍ਰੈਲ ਤੱਕ ਚੱਲੇਗਾ|

ਰਾਜ ਸਭ ਕੰਮ ਸਵੇਰੇ 9 ਵਜੇ ਤੋਂ 2 ਵਜੇ ਤੱਕ ਅਤੇ ਲੋਕ ਸਭਾ ਦਾ ਕੱਮ ਸ਼ਾਮੀ 4 ਵਜੇ ਤੋਂ ਰਾਤ 9 ਵਜੇ ਤੱਕ ਸਿਫ਼ਰ ਕਾਲ ਅਤੇ ਸਵਾਲ ਕਾਲ ਮਿਲਾ ਕੇ ਹੋਵੇਗਾ|


Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link