15.34C Vancouver
ADS

Dec 27, 2023 7:11 PM - The Canadian Press

ਰਾਸ਼ਟਰਪਤੀ ਪੁਤਿਨ ਨੇ ਪੀਐਮ ਮੋਦੀ ਨੂੰ ਰੂਸ ਆਉਣ ਦਾ ਦਿੱਤਾ ਸੱਦਾ

Share On
president-putin-invited-pm-modi-to-visit-russia
India's External Affairs Minister S Jaishankar attended a meeting with Putin in Moscow on Wednesday, during which he extended this invitation to PM Modi. (Photo: The Canadian Press)

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਾਸਕੋ ਆਉਣ ਦਾ ਸੱਦਾ ਦਿੱਤਾ ਹੈ। ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਬੁੱਧਵਾਰ ਨੂੰ ਮਾਸਕੋ ਵਿੱਚ ਪੁਤਿਨ ਨਾਲ ਮੀਟਿੰਗ ਵਿੱਚ ਸ਼ਾਮਲ ਹੋਏ ਸਨ, ਜਿਸ ਦੌਰਾਨ ਉਨ੍ਹਾਂ ਨੇ ਪੀਐੱਮ ਮੋਦੀ ਨੂੰ ਇਹ ਸੱਦਾ ਭੇਜਿਆ।

ਪੁਤਿਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਰੂਸ ਵਿੱਚ ਦੇਖ ਕੇ ਸਾਨੂੰ ਖੁਸ਼ੀ ਹੋਵੇਗੀ, ਅਸੀਂ ਉਨ੍ਹਾਂ ਦੀ ਉਡੀਕ ਕਰ ਰਹੇ ਹਾਂ।' ਪੁਤਿਨ ਨੇ ਕਿਹਾ ਕਿ ਸਾਨੂੰ ਇਸ ਦੀ ਬਹੁਤ ਖੁਸ਼ੀ ਹੈ ਕਿ ਦੁਨੀਆ ਵਿੱਚ ਉਥਲ-ਪੁਥਲ ਦੇ ਬਾਵਜੂਦ ਏਸ਼ੀਆ ਵਿੱਚ ਸਾਡੇ ਸਭ ਤੋਂ ਪੁਰਾਣੇ ਮਿੱਤਰਾਂ, ਖਾਸ ਤੌਰ 'ਤੇ ਭਾਰਤ ਅਤੇ ਭਾਰਤ ਦੇ ਲੋਕਾਂ ਨਾਲ ਸਾਡੇ ਸਬੰਧ ਮਜਬੂਤ ਹੋਏ ਹਨ। ਉਥੇ ਹੀ ਯੂਕਰੇਨ ਨਾਲ ਜੰਗ 'ਤੇ ਪੁਤਿਨ ਨੇ ਕਿਹਾ ਕਿ ਇਸ ਬਾਰੇ ਸਮੇਂ-ਸਮੇਂ 'ਤੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਣਕਾਰੀ ਦਿੱਤੀ ਗਈ ਹੈ, ਉਨ੍ਹਾਂ ਕਿਹਾ ਕਿ ਮੋਦੀ ਇਸ ਮਸਲੇ ਨੂੰ ਸ਼ਾਂਤੀ ਨਾਲ ਹੱਲ ਕਰਨ ਦੀ ਵਕਾਲਤ ਕਰਦੇ ਹਨ।

ਗੌਰਤਲਬ ਹੈ ਕਿ ਰੂਸ ਵਲੋਂ ਯੂਕਰੇਨ 'ਤੇ ਲਗਾਤਾਰ ਹਮਲੇ ਜਾਰੀ ਹਨ, ਤਾਜ਼ਾ ਹਮਲੇ ਵਿੱਚ ਉਸ ਨੇ ਖੇਰਸਨ ਖੇਤਰ ਦੇ ਇੱਕ ਸਟੇਸ਼ਨ ਨੂੰ ਟਾਰਗੇਟ ਕੀਤਾ ਹੈ ਜਿੱਥੇ ਕਰੀਬ 140 ਲੋਕ ਟਰੇਨ ਦੀ ਉਡੀਕ ਕਰ ਰਹੇ ਸਨ। ਇਸ ਹਮਲੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ।

Latest news

carney-to-visit-saudi-arabia-next-week-as-rights-concerns-draw-renewed-attention
Punjabi

ਪ੍ਰਧਾਨ ਮੰਤਰੀ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੌਰੇ 'ਤੇ, ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਵਧਿਆ ਧਿਆਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੇ ਸ਼ਾਸਕ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਇੱਕ ਅਹਿਮ ਮੁਲਾਕਾਤ ਕਰਨ ਜਾ ਰਹੇ ਹਨ, ਜਿਸ ਨੂੰ ਲੈ ਕੇ ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਇੱਕ ਨਵਾਂ ਸਿਆਸੀ ਦਬਾਅ ਵੀ ਸ਼ੁਰੂ ਹੋ ਗਿਆ ਹੈ। ਪਿਛਲੇ 26 ਸਾਲਾਂ ਵਿਚ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਸਾਊਦੀ ਫੇਰੀ ਹੋਣ ਵਾਲੀ ਹੈ,ਜਿਸ ਦਾ ਮਕਸਦ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ।
b-c-nurses-begin-targeted-job-action-refuse-non-nursing-duties-and-non-essential-overtime
Punjabi

ਬੀ.ਸੀ. ਨਰਸਾਂ ਨੇ ਹੜਤਾਲ ਵਜੋਂ ਗੈਰ-ਨਰਸਿੰਗ ਕੰਮਾਂ ਅਤੇ ਓਵਰਟਾਈਮ ਕੀਤਾ ਬੰਦ

ਬੀ.ਸੀ. ਨਰਸਾਂ ਵੱਲੋਂ ਵੀਰਵਾਰ ਤੋਂ ਗੈਰ-ਨਰਸਿੰਗ ਕੰਮਾਂ ਅਤੇ ਗੈਰ-ਜ਼ਰੂਰੀ ਓਵਰਟਾਈਮ 'ਤੇ ਮੁਕੰਮਲ ਪਾਬੰਦੀ ਲਗਾ ਕੇ ਟਾਰਗੇਟਿਡ ਜੌਬ ਐਕਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਕਾਰਨ ਸੂਬਾ ਸਰਕਾਰ ਅਤੇ ਹੈਲਥ ਕੇਅਰ ਸੈਕਟਰ ਵਿਚਕਾਰ ਵਿਵਾਦ ਸ਼ੁਰੂ ਹੋ ਗਿਆ ਹੈ। ਯੂਨੀਅਨ ਨੇ ਸਾਫ਼ ਕੀਤਾ ਹੈ ਕਿ ਇਹ ਕਦਮ ਸਰਕਾਰ ਨੂੰ ਇੱਕ ਸਾਰਥਕ ਅਤੇ ਠੋਸ ਸਮਝੌਤੇ ਦੀ ਪੇਸ਼ਕਸ਼ ਦੇ ਨਾਲ ਗੱਲਬਾਤ ਦੀ ਮੇਜ਼ 'ਤੇ ਵਾਪਸ ਲਿਆਉਣ ਲਈ ਚੁੱਕਿਆ ਗਿਆ ਹੈ ਤਾਂ ਜੋ ਨਰਸਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ।
langley-rcmp-investigating-suspected-assault-that-left-75-year-old-man-critically-injured
Punjabi

ਲੈਂਗਲੀ 'ਚ 75 ਸਾਲਾ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੇ ਮਾਮਲੇ ਦੀ RCMP ਵੱਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਦੇ ਡਾਊਨਟਾਊਨ ਇਲਾਕੇ ਵਿਚ ਕੈਨੇਡਾ ਡੇਅ ਦੀ ਰਾਤ ਨੂੰ 75 ਸਾਲਾ ਬਜ਼ੁਰਗ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜੋ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
bus-crash-in-southwestern-pakistan-kills-40-officials-say
Punjabi

ਪਾਕਿਸਤਾਨ ਦੇ ਦੱਖਣ-ਪੱਛਮੀ ਖੇਤਰ ਵਿੱਚ ਬੱਸ ਖੱਡ ਵਿੱਚ ਡਿੱਗੀ, 40 ਲੋਕਾਂ ਦੀ ਮੌਤ

ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਕਵੇਟਾ ਤੋਂ ਪੇਸ਼ਾਵਰ ਜਾ ਰਹੀ ਇੱਕ ਯਾਤਰੀ ਬੱਸ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੀ ਸਰਹੱਦ ਦੇ ਨੇੜੇ ਦਾਨਾ ਸਰ ਖੇਤਰ ਵਿੱਚ ਕੰਟਰੋਲ ਗੁਆ ਬੈਠੀ ਅਤੇ ਇੱਕ ਡੂੰਘੀ, ਪਥਰੀਲੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 8 ਹੋਰ ਜ਼ਖਮੀ ਹੋ ਗਏ।
rescue-efforts-continue-in-kyiv-after-deadly-russian-missile-and-drone-attack
Punjabi

ਕੀਵ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ ਮਗਰੋਂ ਬਚਾਅ ਕਾਰਜ ਜਾਰੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਰੂਸ ਵੱਲੋਂ ਕੀਤੇ ਗਏ ਮਿਜ਼ਾਈਲ ਅਤੇ ਡਰੋਨ ਹਮਲੇ ਤੋਂ ਇੱਕ ਦਿਨ ਬਾਅਦ ਬਚਾਅ ਟੀਮਾਂ ਮਲਬੇ ਹੇਠਾਂ ਬਚੇ ਲੋਕਾਂ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ। ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਸੋਗ ਦਿਵਸ ਮਨਾਇਆ ਗਿਆ ਅਤੇ ਸਰਕਾਰੀ ਇਮਾਰਤਾਂ 'ਤੇ ਝੰਡੇ ਅੱਧੇ ਝੁਕਾਏ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link