18.58C Vancouver
ADS

Feb 25, 2020 2:31 AM -

ਅਮਰੀਕੀ ਰਾਸ਼ਟਰਪਤੀ ਟ੍ਰੰਪ ਨੇ ਪਤਨੀ ਨਾਲ ਕੀਤਾ ਤਾਜ ਦਾ ਦੀਦਾਰ, ਧੀ ਇਵਾਂਕਾ ਨੇ ਵੀ ਪਤੀ ਨਾਲ ਬਿਤਾਇਆ ਚੰਗਾ ਸਮਾਂ

Share On
president-trump-first-lady-visit-historic-monument-taj-mahal-ivanka-spends-quality-time-with-husband-jared-at-taj
Ivanka Trump on February 24 spent some quality time with her husband Jared Kushner at the Taj Mahal. Photo-ANI

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਟਰੰਪ ਨੇ ਪਹਿਲਾਂਅਹਿਮਦਾਬਾਦ 'ਚ ਹੋਏ ਸਮਾਗਮਾਂਨੂੰ ਵੇਖਿਆ।

ਫੇਰ ਤਾਜ ਮਹਿਲ ਵਿਖੇ ਭਾਰਤ ਦੀ ਇਤਿਹਾਸਿਕ ਤਸਵੀਰ ਦਾ ਅਨੰਦ ਮਾਣਦੇ ਹੋਏ, ਤਾਜ ਮਹਿਲ ਦੀ ਵਿਜ਼ਟਰ ਬੁੱਕ 'ਚ ਟਰੰਪ ਨੇ ਸੰਦੇਸ਼ ਲਿਖਿਆ ਕਿ ਤਾਜ, ਭਾਰਤੀ ਸੰਸਕ੍ਰਿਤੀ ਦੀ ਇੱਕ ਅਮੀਰ ਵਿਰਾਸਤ ਹੈ।

ਉਨ੍ਹਾਂ ਤਾਜ ਮਹਿਲ ਨੂੰ ਭਾਰਤੀ ਸਭਿਆਚਾਰ ਦੀ ਵੱਖਰੀ ਸੁੰਦਰਤਾ ਦੱਸਿਆ।

ਇਸ ਦੌਰਾਨ ਟਰੰਪ ਦੀ ਧੀ ਇਵਾਂਕਾ ਟਰੰਪ ਨੇ ਵੀ ਆਪਣੇ ਪਤੀ ਜੈਰਡ ਦੇ ਨਾਲ ਤਾਜ ਮਹਿਲ ਦਾ ਨਜ਼ਾਰਾ ਕੀਤਾ।

ਇਕ ਪਾਸੇ, ਫੋਟੋਗ੍ਰਾਫਰ ਦੋਨਾਂ ਦੀਆਂ ਤਸਵੀਰਾਂ ਲੈ ਰਹੇ ਸਨ, ਅਤੇ ਦੂਜੇ ਪਾਸੇ ਇਵਾਂਕਾ ਨੇ ਵੀ ਆਪਣੇ ਫੋਨ ਤੋਂ ਫੋਟੋ ਖਿੱਚਣ ਦਾ ਸਿਲਸਿਲਾ ਜਾਰੀ ਰੱਖਿਆ।

ਇਸੇ ਦੌਰਾਨ ਟ੍ਰੰਪ ਪਰਿਵਾਰ ਦੇ ਤਾਜ ਮਹਿਲ ਤੋਂ ਰਵਾਨਾ ਹੋਣ ਤੋਂ ਬਾਅਦ, ਉਨ੍ਹਾਂ ਦੇ ਗਾਈਡ ਦੀ ਭੂਮਿਕਾ ਨਿਭਾਉਣ ਵਾਲੇ ਨਿਤਿਨ ਕੁਮਾਰ ਸਿੰਘ ਨੇ ਕਿਹਾ ਕਿ ਟ੍ਰੰਪ ਨੇ ਵਾਅਦਾ ਕੀਤਾ ਹੈ ਕਿ ਓਹ ਆਪਣੀ ਪਤਨੀ ਦੇ ਨਾਲ ਫੇਰ ਤਾਜ ਮਹਿਲ ਦਾ ਦੌਰਾ ਕਰਨਗੇ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link