16.6C Vancouver
ADS

May 22, 2025 7:42 PM - Connect Newsroom

ਕੈਨੇਡਾ ਵਿਚ ਹੋਣ ਵਾਲੇ ਜੀ 7 ਸਿਖਰ ਸੰਮੇਲਨ ਵਿਚ ਸ਼ਾਮਲ ਹੋਣਗੇ ਰਾਸ਼ਟਰਪਤੀ ਟਰੰਪ

Share On
president-trump-to-attend-g7-summit-in-canada
This will be Trump's first visit amid threats to make Canada the 51st state. The meeting of G7 leaders will be held in Kananaskis, Alberta from June 15 to 17. (Photo: The Canadian Press)

ਕੈਨੇਡਾ ਵਿਚ ਅਗਲੇ ਮਹੀਨੇ ਹੋਣ ਵਾਲੀ ਜੀ 7 ਸਿਖਰ ਸੰਮੇਲਨ ਵਿਚ ਰਾਸ਼ਟਰਪਤੀ ਡੋਨਲਡ ਟਰੰਪ ਸ਼ਾਮਲ ਹੋਣਗੇ। ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਕੈਰੋਲੀਨ ਲੀਵਿਟ ਨੇ ਅੱਜ ਇੱਕ ਮੀਡੀਆ ਬ੍ਰੀਫਿੰਗ ਵਿਚ ਇਸ ਪੁਸ਼ਟੀ ਕੀਤੀ।

ਕੈਨੇਡਾ ਨੂੰ 51ਵਾਂ ਸੂਬਾ ਬਣਾਉਣ ਦੀਆਂ ਧਮਕੀਆਂ ਵਿਚਕਾਰ ਟਰੰਪ ਦਾ ਇਹ ਪਹਿਲਾ ਦੌਰਾ ਹੋਵੇਗਾ। ਜੀ7 ਨੇਤਾਵਾਂ ਦੀ ਇਹ ਬੈਠਕ 15 ਤੋਂ 17 ਜੂਨ ਤੱਕ ਐਲਬਰਟਾ ਦੇ ਕਨਨਾਸਕਿਸ ਵਿਚ ਹੋਵੇਗੀ। 6 ਮਈ ਨੂੰ ਵ੍ਹਾਈਟ ਹਾਊਸ ਵਿਖੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਟਰੰਪ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਜੀ7 ਲਈ ਕੈਨੇਡਾ ਆਉਣ ਦਾ ਸੱਦਾ ਦਿੱਤਾ ਸੀ।

ਇਹ ਦੋਹਾਂ ਨੇਤਾਵਾਂ ਵਿਚਕਾਰ ਪਹਿਲੀ ਆਹਮੋ-ਸਾਹਮਣੇ ਮੁਲਾਕਾਤ ਸੀ ਅਤੇ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਪ੍ਰਮੁੱਖ ਮੁੱਦਿਆਂ 'ਤੇ ਚਰਚਾ ਲਈ ਜੀ7 ਸੰਮੇਲਨ ਦੌਰਾਨ ਟਰੰਪ ਨਾਲ ਦੁਬਾਰਾ ਨਿੱਜੀ ਤੌਰ 'ਤੇ ਬੈਠ ਕੇ ਗੱਲਬਾਤ ਕਰਨਗੇ।

ਗੌਰਤਲਬ ਹੈ ਕਿ ਜੀ7 ਬੈਠਕ ਵਿਚ ਮੈਂਬਰ ਮੁਲਕਾਂ ਤੋਂ ਇਲਾਵਾ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਵੀ ਸ਼ਾਮਲ ਹੋਣਗੇ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link