10.71C Vancouver
ADS

Jul 18, 2022 3:12 PM - ANI

ਰਾਸ਼ਟਰਪਤੀ ਚੋਣਾਂ 'ਚ ਵੋਟ ਪਾਉਣ ਲਈ ਵ੍ਹੀਲਚੇਅਰ 'ਤੇ ਪਹੁੰਚੇ ਸਾਬਕਾ ਪੀ. ਐੱਮ. ਡਾ. ਮਨਮੋਹਨ ਸਿੰਘ

Share On
presidential-election-manmohan-singh-arrives-in-wheelchair-to-cast-vote-garners-social-media-attention
Former Prime Minister of India, Manmohan Singh arrives in wheelchair to cast vote (Photo : ANI)

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸੋਮਵਾਰ ਨੂੰ ਨਵੇਂ ਰਾਸ਼ਟਰਪਤੀ ਦੀ ਚੋਣ ਲਈ ਆਪਣੀ ਵੋਟ ਪਾਉਣ ਵ੍ਹੀਲਚੇਅਰ 'ਤੇ ਸੰਸਦ ਪਹੁੰਚੇ। ਉਨ੍ਹਾਂ ਦੀਆਂ ਇਹ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਖੂਬ ਸ਼ੇਅਰ ਹੋ ਰਹੀਆਂ ਹਨ। ਇੱਕ ਟਵਿੱਟਰ ਯੂਜ਼ਰਜ਼ ਨੇ ਉਨ੍ਹਾਂ ਦੀ ਸ਼ਲਾਘਾ ਕਰਦੇ ਲਿਖਿਆ, 'ਸਿੰਘ ਜੀ ਜ਼ਿੰਦਾਬਾਦ, ਭਾਰਤ ਜ਼ਿੰਦਾਬਾਦ!।'

89 ਸਾਲਾ ਡਾ. ਮਨਮੋਹਨ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਦੀ ਚੋਣ ਲਈ ਹੋਈ ਵੋਟਿੰਗ ਦੇ ਸ਼ੁਰੂਆਤੀ ਦੋ ਘੰਟਿਆਂ ਵਿਚ ਆਪਣੀ ਵੋਟ ਪਾਈ। ਜਦੋਂ ਡਾ. ਮਨਮੋਹਨ ਸਿੰਘ ਬੈਲਟ ਬਾਕਸ ਕੋਲ ਪਹੁੰਚੇ ਤਾਂ ਅਧਿਕਾਰੀਆਂ ਨੇ ਉਨ੍ਹਾਂ ਨੂੰ ਵ੍ਹੀਲਚੇਅਰ ਤੋਂ ਉੱਠਣ ਵਿਚ ਆਸਰਾ ਦੇ ਕੇ ਵੋਟ ਪਾਉਣ ਵਿਚ ਮਦਦ ਕੀਤੀ।

ਗੌਰਤਲਬ ਹੈ ਕਿ ਭਾਰਤ ਦੇ 15ਵੇਂ ਰਾਸ਼ਟਰਪਤੀ ਦੀ ਚੋਣ ਲਈ ਸੰਸਦ ਭਵਨ ਅਤੇ ਸੂਬਾ ਵਿਧਾਨ ਸਭਾਵਾਂ ਵਿਚ ਅੱਜ ਸਵੇਰੇ 10 ਵਜੇ ਵੋਟਿੰਗ ਸ਼ੁਰੂ ਹੋਈ ਅਤੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਨੇ ਆਪਣੀਆਂ ਵੋਟਾਂ ਪਾਈਆਂ। ਵੋਟਿੰਗ ਪ੍ਰਕਿਰਿਆ ਸ਼ਾਮ 5 ਵਜੇ ਸਮਾਪਤ ਹੋਈ। ਹੁਣ ਵੋਟਾਂ ਦੀ ਗਿਣਤੀ 21 ਜੁਲਾਈ ਨੂੰ ਹੋਵੇਗੀ।

ਜ਼ਿਕਰਯੋਗ ਹੈ ਕਿ ਡਾ. ਮਨਮੋਹਨ ਸਿੰਘ ਨੇ ਸਿਹਤ ਕਾਰਨਾਂ ਕਰਕੇ ਪਿਛਲੇ ਸਾਲ ਸੰਸਦ ਦੇ ਪੂਰੇ ਸਰਦ ਰੁੱਤ ਸੈਸ਼ਨ ਤੋਂ ਛੁੱਟੀ ਲਈ ਸੀ। ਸੀਨੀਅਰ ਕਾਂਗਰਸੀ ਲੀਡਰ ਅਤੇ ਦੋ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ ਡਾ. ਮਨਮੋਹਨ ਸਿੰਘ ਪਿਛਲੇ ਸਾਲ 13 ਅਕਤੂਬਰ ਨੂੰ ਬੁਖ਼ਾਰ ਕਾਰਨ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਨਵੀਂ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਵਿਚ ਦਾਖ਼ਲ ਹੋਏ ਸਨ। ਉਨ੍ਹਾਂ ਨੂੰ 31 ਅਕਤੂਬਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ।

Latest news

surrey-medical-school-welcomes-first-class-as-b-c-expands-family-doctor-training
Punjabi

ਸਰੀ 'ਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਮੈਡੀਕਲ ਸਕੂਲ ਨੇ ਪਹਿਲੇ 48 ਵਿਦਿਆਰਥੀਆਂ ਦਾ ਕੀਤਾ ਸਵਾਗਤ

ਬੀ.ਸੀ.ਵਿਚ ਫੈਮਿਲੀ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਦੇ ਮਕਸਦ ਨਾਲ ਸੂਬਾ ਸਰਕਾਰ ਵਲੋਂ ਉਠਾਏ ਕਦਮਾਂ ਤਹਿਤ ਸਰੀ ਵਿਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਸਟੀਫਨਜ਼ ਫੈਮਿਲੀ ਸਕੂਲ ਆਫ਼ ਮੈਡੀਸਨ ਵਿਚ ਪਹਿਲੇ ਬੈਚ ਦੀ ਪੜ੍ਹਾਈ ਸ਼ੁਰੂ ਹੋ ਗਈ ਹੈ, ਜਿੱਥੇ ਬੁੱਧਵਾਰ ਨੂੰ 48 ਮੈਡੀਕਲ ਵਿਦਿਆਰਥੀ ਦੇ ਪਹਿਲੇ ਬੈਚ ਨੇ ਆਪਣੀ ਕਲਾਸ ਦੀ ਸ਼ੁਰੂਆਤ ਕਰ ਦਿੱਤੀ ਹੈ।
vancouver-home-sales-fall-nearly-10-in-july-erasing-june-gains
Punjabi

ਜੁਲਾਈ 'ਚ ਵੈਨਕੂਵਰ ਹਾਊਸਿੰਗ ਮਾਰਕੀਟ ਫਿਰ ਸੁਸਤ, ਘਰਾਂ ਦੀ ਵਿਕਰੀ ਕਰੀਬ 10 ਫੀਸਦੀ ਘਟੀ

ਵੈਨਕੂਵਰ-ਖੇਤਰ ਵਿਚ ਜੁਲਾਈ ਮਹੀਨੇ ਘਰਾਂ ਦੀ ਵਿਕਰੀ ਵਿਚ ਸਾਲ ਪਹਿਲਾਂ ਦੇ ਮੁਕਾਬਲੇ ਕਰੀਬ 10 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ, ਜਿਸ ਨੇ ਜੂਨ ਮਹੀਨੇ ਦੌਰਾਨ ਹੋਏ ਵਾਧੇ ਦੇ ਪ੍ਰਭਾਵ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਗ੍ਰੇਟਰ ਵੈਨਕੂਵਰ ਰੀਅਲਟਰਸ ਮੁਤਾਬਕ, ਪਿਛਲੇ ਮਹੀਨੇ ਕੁੱਲ 2,061 ਘਰਾਂ ਦੀ ਵਿਕਰੀ ਹੋਈ, ਜੋ ਜੁਲਾਈ 2025 ਦੇ ਮੁਕਾਬਲੇ 9.8 ਫੀਸਦੀ ਘੱਟ ਹਨ।
indian-origin-hiker-missing-on-vancouver-island-massive-search-operation-underway
Punjabi

ਵੈਨਕੂਵਰ ਆਈਲੈਂਡ 'ਚ ਹਾਈਕਿੰਗ ਦੌਰਾਨ ਭਾਰਤੀ ਮੂਲ ਦਾ 25 ਸਾਲਾ ਨੌਜਵਾਨ ਲਾਪਤਾ, ਵੱਡੇ ਪੱਧਰ 'ਤੇ ਖੋਜ ਜਾਰੀ

ਵੈਨਕੂਵਰ ਆਈਲੈਂਡ ਵਿਚ ਹਾਈਕਿੰਗ ਲਈ ਨਿਕਲੇ ਇੱਕ ਭਾਰਤੀ ਮੂਲ ਦੇ ਨੌਜਵਾਨ ਕੇਸ਼ਵ ਜਿੰਦਲ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰ.ਸੀ.ਐਮ.ਪੀ. ਮੁਤਾਬਕ, ਜਿੰਦਲ ਨੂੰ ਆਖਰੀ ਵਾਰ 3 ਅਗਸਤ ਯਾਨੀ ਸੋਮਵਾਰ ਦੁਪਹਿਰ ਨੂੰ ਸਟ੍ਰੈਥਕੋਨਾ ਵਿਚਮਾਊਂਟ ਅਲਬਰਟ ਐਡਵਰਡ ਵਿਖੇ ਹਾਈਕਿੰਗ ਕਰਦੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ ਪਤਾ ਨਹੀਂ ਹੈ।
westjet-resumes-normal-operations-after-flight-attendant-strike
Punjabi

ਵੈਸਟਜੈੱਟ ਨੇ ਮੁੜ ਸ਼ੁਰੂ ਕੀਤਾ ਕੰਮਕਾਜ, ਸਾਰੀਆਂ ਉਡਾਣਾਂ ਹੁਣ ਸਮੇਂ ਸਿਰ ਚੱਲੀਆਂ

ਕੈਨੇਡਾ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ਵੈਸਟਜੈੱਟ ਨੇ ਆਮ ਕਾਰਜ ਬਹਾਲ ਹੋਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਦੱਸਿਆ ਕਿ ਉਹ ਹੁਣ ਪੂਰੀ ਤਰ੍ਹਾਂ ਆਪਣੇ ਆਮ ਕੰਮਕਾਜ 'ਤੇ ਪਰਤ ਆਈ ਹੈ ਅਤੇ ਪਿਛਲੇ ਵੀਕੈਂਡ 'ਤੇ ਰੱਦ ਹੋਈਆਂ ਉਡਾਣਾਂ ਦੇ ਯਾਤਰੀਆਂ ਨੂੰ ਦੁਬਾਰਾ ਟਿਕਟਾਂ ਬੁੱਕ ਕਰਕੇ ਦਿੱਤੀਆਂ ਜਾ ਰਹੀਆਂ ਹਨ।
trump-says-us-iran-talks-made-very-good-progress-raising-hopes-of-easing-tensions
Punjabi

ਈਰਾਨ ਗੱਲਬਾਤ ‘ਚ ਤਰੱਕੀ ਦੇ ਸੰਕੇਤ, ਤਣਾਅ ਘਟਣ ਦੀ ਉਮੀਦ: ਡੋਨਲਡ ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦੇ ਪ੍ਰਸ਼ਾਸਨ ਦੀ ਈਰਾਨ ਨਾਲ ਮੰਗਲਵਾਰ ਨੂੰ ਸਾਰਾ ਦਿਨ ਚੱਲੀ ਗੱਲਬਾਤ ਬਹੁਤ ਵਧੀਆ ਰਹੀ ਹੈ। ਇਸ ਨਾਲ ਪੰਜ ਮਹੀਨਿਆਂ ਤੋਂ ਜਾਰੀ ਟਕਰਾਅ ਦੇ ਜਲਦ ਖ਼ਤਮ ਹੋਣ ਦੀਆਂ ਉਮੀਦਾਂ ਵਧ ਗਈਆਂ ਹਨ। ਇਸ ਬਿਆਨ ਤੋਂ ਬਾਅਦ ਏਸ਼ੀਆਈ ਬਾਜ਼ਾਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਸ਼ੇਅਰ ਬਾਜ਼ਾਰਾਂ ਵਿੱਚ ਤੇਜ਼ੀ ਦੇਖਣ ਨੂੰ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link