13.84C Vancouver
ADS

Dec 4, 2024 5:09 PM - The Canadian Press

ਕੈਨੇਡਾ ਪੋਸਟ ਦੀ ਹੜਤਾਲ ਖਤਮ ਕਰਵਾਉਣ ਲਈ ਫੈਡਰਲ ਸਰਕਾਰ ਤੇ ਵੱਧ ਰਿਹੈ ਦਬਾਅ

Share On
pressure-rises-on-federal-government-to-intervene-in-canada-post-strike
The Retail Council of Canada said Tuesday that the strike by more than 55,000 workers countrywide is putting businesses and their employees in jeopardy.(Photo: The Canadian Press)

ਕੈਨੇਡਾ ਪੋਸਟ ਦੇ ਕਰਮਚਾਰੀਆਂ ਦੀ ਹੜਤਾਲ ਤੀਜੇ ਹਫ਼ਤੇ ਵਿਚ ਦਾਖ਼ਲ ਹੋ ਗਈ ਹੈ ਅਤੇ ਹੁਣ ਤੱਕ ਦੋਹਾਂ ਧਿਰਾਂ ਵਿਚਾਲੇ ਗੱਲਬਾਤ ਮੁੜ ਬਹਾਲ ਨਹੀਂ ਹੋਈ ਹੈ। ਇਸ ਨਾਲ ਕੈਨੇਡਾ ਪੋਸਟ ਨੂੰ ਪਾਰਸਲ ਰੈਵੇਨਿਊ ਵਿਚ ਭਾਰੀ ਨੁਕਸਾਨ ਹੋਣ ਦਾ ਖ਼ਦਸ਼ਾ ਹੈ।

ਓਧਰ, ਵਪਾਰਕ ਭਾਈਚਾਰੇ ਵਲੋਂ ਟਰੂਡੋ ਸਰਕਾਰ ’ਤੇ ਹੜਤਾਲ ਸਮਾਪਤ ਕਰਵਾਉਣ ਲਈ ਦਬਾਅ ਪਾਇਆ ਜਾ ਰਿਹਾ ਹੈ। ਕੈਨੇਡਾ ਦੀ ਰਿਟੇਲ ਕੌਂਸਲ ਦਾ ਕਹਿਣਾ ਹੈ ਕਿ 55,000 ਤੋਂ ਵੱਧ ਪੋਸਟਲ ਕਰਮਚਾਰੀਆਂ ਦੀ ਹੜਤਾਲ ਕਾਰੋਬਾਰਾਂ ਅਤੇ ਉਨ੍ਹਾਂ ਦੇ ਕਰਮਚਾਰੀਆਂ ਨੂੰ ਸੰਕਟ ਵਿਚ ਪਾ ਰਹੀ ਹੈ।

ਦੂਜੇ ਪਾਸੇ ਸਰਕਾਰ ਹੜਤਾਲ ਵਿਚ ਦਖ਼ਲ ਦੇਣ ਤੋਂ ਪਰਹੇਜ਼ ਕਰ ਰਹੀ ਹੈ, ਜਦੋਂ ਕਿ ਇਸੇ ਸਾਲ ਦੇ ਸ਼ੁਰੂ ਵਿਚ ਸਰਕਾਰ ਨੇ ਇੱਕ ਦੂਜੀ ਹੜਤਾਲ ਵਿਚ ਸਿੱਧੇ ਦਖ਼ਲ ਦਿੱਤਾ ਸੀ।

ਗੌਰਤਲਬ ਹੈ ਕਿ ਕੈਨੇਡਾ ਪੋਸਟ ਅਤੇ ਉਸ ਦੇ ਵਰਕਰਜ਼ ਵਿਚਕਾਰ ਤਨਖਾਹ ਅਤੇ ਕੱਚੇ ਕਾਮਿਆਂ ਦੇ ਮੁੱਦੇ ’ਤੇ ਗੱਲ ਅੜੀ ਹੋਈ ਹੈ। ਇੱਕ ਪ੍ਰਮੁੱਖ ਮੁੱਦਾ ਪੋਸਟ ਡਿਲਿਵਰੀ ਨੂੰ ਵੀਕਐਂਡ ਤੱਕ ਵਧਾਉਣ ਦਾ ਵੀ ਹੈ, ਦੋਵੇਂ ਪੱਖ ਇਸ ਗੱਲ ’ਤੇ ਹੁਣ ਤੱਕ ਸਹਿਮਤੀ ਨਹੀਂ ਬਣਾ ਸਕੇ ਕਿ ਇਸ ਨੂੰ ਕਿਸ ਤਰ੍ਹਾਂ ਸੰਭਵ ਬਣਾਇਆ ਜਾ ਸਕਦਾ ਹੈ।

ਯੂਨੀਅਨ ਦੀ ਡਿਮਾਂਡ ਹੈ ਕਿ ਵੀਕੈਂਡ ਦੀ ਡਿਲਿਵਰੀ ਲਈ ਵੀ ਪੱਕੇ ਕਾਮੇ ਹੋਣ। ਯੂਨੀਅਨ ਦਾ ਕਹਿਣਾ ਹੈ ਕਿ ਉਹ ਮਹਿੰਗਾਈ ਦੇ ਹਿਸਾਬ ਨਾਲ ਬਿਹਤਰ ਤਨਖਾਹਾਂ ਅਤੇ ਕੰਪਨੀ ਵਲੋਂ ਬਾਹਰਲੇ ਠੇਕੇਦਾਰ ਨਾ ਹਾਇਰ ਕਰਨ ਦੀ ਮੰਗ ਕਰ ਰਹੀ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link