16.93C Vancouver
ADS

Jul 9, 2021 10:22 PM -

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਰੀ ਅਤੇ ਲੈਂਗਲੀ ਦੀ ਸਕਾਈਟਰੇਨ ਐਕਸਟੈਨਸ਼ਨ ਲਈ 1.3 ਬਿਲੀਅਨ ਡਾਲਰ ਦਾ ਕੀਤਾ ਐਲਾਨ

Share On
prime-minister-announces-1-3-billion-for-skytrain-spur-in-surrey-and-langley-b-c
The federal government is providing up to $1.3 billion to extend Metro Vancouver's SkyTrain line through Surrey and Langley. (Photo - Connect News)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੀ.ਸੀ. ਦੌਰੇ ਵਿਚਾਲੇ ਅੱਜ ਸਰੀ ਸਿਟੀ ਹਾਲ ਤਕ ਪਹੁੰਚ ਕੀਤੀ।

ਇਸੇ ਦੌਰਾਨ ਉਨ੍ਹਾਂ ਫੈਡਰਲ ਸਰਕਾਰ ਵੱਲੋਂ ਬੀ.ਸੀ. 'ਚ ਟ੍ਰਾੰਜ਼ਿਟ ਸੰਬੰਧੀ ਇੱਕ ਵੱਡਾ ਐਲਾਨ ਕਰ ਦਿੱਤਾ।

ਟਰੂਡੋ ਨੇ ਐਲਾਨ ਕੀਤਾ ਕਿ ਬੀ.ਸੀ. 'ਚ ਸਰੀ-ਲੈਂਗਲੀ ਸਕਾਈਟਰੇਨ ਐਕਸਟੈਨਸ਼ਨ ਦੇ ਲਈ 1.3 ਬਿਲੀਅਨ ਡਾਲਰ ਦਾ ਨਿਵੇਸ਼ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਨਾ ਸਿਰਫ ਇਸ ਦੇ ਨਾਲ ਆਵਾਜਾਈ 'ਚ ਆਸਾਨੀ ਹੋਵੇਗੀ ਬਲਕਿ ਪ੍ਰਦੂਸ਼ਣ 'ਚ ਵੀ ਕਟੌਤੀ 'ਚ ਮਦਦ ਮਿਲੇਗੀ।

ਇਸ ਤੋਂ ਇਲਾਵਾ ਟਰੂਡੋ ਨੇ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਸੈਂਕੜੇ-ਹਜ਼ਾਰਾਂ ਦੀ ਗਿਣਤੀ 'ਚ ਨੌਕਰੀਆਂ ਵੀ ਉਤਪੰਨ ਹੋਣਗੀਆਂ।

ਉਨ੍ਹਾਂ ਦੱਸਿਆ ਕਿ ਇਹ ਐਕਸਟੈਨਸ਼ਨ 16 ਕਿਲੋਮੀਟਰ ਦੀ ਹੋਵੇਗੀ ਅਤੇ ਇਸ 'ਚ 8 ਸਟੇਸ਼ਨ ਹੋਣਗੇ।

ਇਸ ਐਲਾਨ ਮੌਕੇ ਟਰੂਡੋ ਦੇ ਨਾਲ ਸੂਬੇ ਦੇ ਪ੍ਰੀਮਿਅਰ ਜੌਨ ਹੌਰਗਨ ਅਤੇ ਸਰੀ ਦੇ ਮੇਅਰ ਡੱਗ ਮੈਕੁਲਮ ਤੋਂ ਇਲਾਵਾ ਕਈ ਹੋਰ ਫੈਡਰਲ ਅਤੇ ਸੂਬਾਈ ਮੰਤਰੀ ਵੀ ਮੌਜੂਦ ਸਨ।

ਟਰੂਡੋ ਨੇ ਇਸ ਪ੍ਰੋਜੈਕਟ ਤੋਂ ਇਲਾਵਾ ਮਿਲੈਨਿਅਮ ਲਾਈਨ ਨੂੰ ਅਰਬਿਊਟਸ ਤੋਂ ਯੂ.ਬੀ.ਸੀ. ਵਿਚਾਲੇ ਤਕ ਵਧਾਉਣ ਲਈ ਕੁੱਲ ਲਾਗਤ ਦੇ 40% ਤਕ ਦੇ ਯੋਗਦਾਨ ਦਾ ਵੀ ਐਲਾਨ ਕੀਤਾ ਹੈ।

ਟਰੂਡੋ ਨੇ ਸਿਟੀ ਹਾਲ 'ਚ ਇਹ ਐਲਾਨ ਸਵੇਰੇ ਕਰੀਬ 11.30 ਵਜੇ ਕੀਤੇ।

ਯਾਦ ਰਹੇ ਸਾਲ 2018 'ਚ ਪ੍ਰਧਾਨ ਮੰਤਰੀ ਟਰੂਡੋ ਨੇ ਫੈਡਰਲ ਸਰਕਾਰ ਵੱਲੋਂ ਸਰੀ ਦੇ ਲਈ ਇੱਕ ਲਾਈਟ ਰੇਲ ਲਾਈਨ ਲਈ ਫੰਡਿੰਗ ਦਾ ਐਲਾਨ ਕੀਤਾ ਸੀ ਪਰ ਨਵੀਂ ਕਾਉਂਸਿਲ ਨੇ ਕੁਝ ਹੀ ਮਹੀਨਿਆਂ ਬਾਅਦ ਇਸ 'ਚ ਤਬਦੀਲੀ ਕਰਦਿਆਂ ਸਕਾਈਟਰੇਨ ਐਕਸਟੈਨਸ਼ਨ ਦੇ ਹੱਕ 'ਚ ਫੈਸਲਾ ਲਿਆ ਸੀ।

ਯਾਦ ਰਹੇ ਟਰੂਡੋ ਨੇ ਇਸ ਹਫ਼ਤੇ ਕਈ ਚੋਣ ਕੈਂਪੇਨ ਜਿਹੇ ਐਲਾਨ ਕੀਤੇ ਹਨ।

ਬੀ.ਸੀ. ਤੋਂ ਪਹਿਲਾਂ ਔਂਟੈਰੀਓ, ਸਸਕੈਚਵਿਨ ਅਤੇ ਐਲਬਰਟਾ 'ਚ ਵੀ ਟਰੂਡੋ ਕੁਝ ਐਲਾਨ ਕਰ ਚੁੱਕੇ ਹਨ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link