20.08C Vancouver
ADS

Jun 12, 2025 7:24 PM - The Canadian Press

ਐਬਟਸਫੋਰਡ ਦੇ ਬਿਜ਼ਨਸਮੈਨ ਸਤਵਿੰਦਰ ਸ਼ਰਮਾ ਦਾ ਸਰੀ 'ਚ ਗੋਲੀਆਂ ਮਾਰ ਕੇ ਕਤਲ

Share On
prime-minister-carney-and-alberta-premier-smith-wont-take-in-stanley-cup-game-5
Officers found a man with serious injuries at the scene and paramedics were unable to save him.

ਬੁੱਧਵਾਰ ਨੂੰ ਦਿਨ-ਦਿਹਾੜੇ ਸਰੀ 'ਚ ਵਾਪਰੀ ਗੋਲੀ ਚੱਲਣ ਦੀ ਵਾਰਦਾਤ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ।

ਪੁਲਿਸ ਨੇ ਮ੍ਰਿਤਕ ਦੀ ਪਛਾਣ ਸੰਬੰਧੀ ਪੁਸ਼ਟੀ ਨਹੀਂ ਕੀਤੀ ਹੈ, ਪਰ ਸੋਸ਼ਲ ਮੀਡੀਆ 'ਤੇ ਆਈ ਜਾਣਕਾਰੀ ਅਤੇ ਕਨੈਕਟ ਐਫ.ਐਮ. ਦੀ ਸੂਤਰਾਂ ਨਾਲ ਹੋਈ ਗੱਲਬਾਤ ਤੋਂ ਬਾਅਦ ਸਪਸ਼ਟ ਹੋਇਆ ਹੈ ਕਿ ਐਬਟਸਫੋਰਡ ਦੇ ਰਹਿਣ ਵਾਲੇ 57 ਸਾਲਾ ਬਿਜਨਸਮੈਨ ਸਤਵਿੰਦਰ ਸ਼ਰਮਾ ਇਸ ਘਟਨਾ ਦੇ ਪੀੜਤ ਸਨ।
ਸਤਵਿੰਦਰ ਸ਼ਰਮਾ ਤਿੰਨ ਦਹਾਕਿਆਂ ਤੋਂ ਵਧੇਰੇ ਸਮੇਂ ਤੋਂ ਕੈਨੇਡਾ 'ਚ ਰਹਿ ਰਹੇ ਸਨ।
ਸਰੀ ਪੁਲਿਸ ਅਨੁਸਾਰ ਬੁੱਧਵਾਰ ਦੁਪਹਿਰ ਕਰੀਬ 3:45 ਵਜੇ ਉਨ੍ਹਾਂ ਕੋਲ 84 ਐਵੀਨਿਊ ਅਤੇ 160 ਸਟ੍ਰੀਟ ਕੋਲ ਇੱਕ ਵਪਾਰਿਕ ਜਗ੍ਹਾ 'ਤੇ ਗੋਲੀ ਚੱਲਣ ਸੰਬੰਧੀ ਜਾਣਕਾਰੀ ਪਹੁੰਚੀ ਸੀ।
ਅਫਸਰਾਂ ਨੂੰ ਮੌਕੇ 'ਤੇ ਇੱਕ ਵਿਅਕਤੀ ਗੰਭੀਰ ਜਖਮੀ ਹਾਲਤ 'ਚ ਮਿਲਿਆ ਅਤੇ ਪੈਰਾਮੈਡਿਕ ਵੱਲੋਂ ਉਸ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਨਾਕਾਮ ਰਹੀਆਂ।
ਪੀੜਤ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਮਾਮਲੇ ਦੀ ਜਾਂਚ ਹੁਣ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਜਾਣੀ ਕਿ ਆਈ.ਹਿਟ ਕੋਲ ਪਹੁੰਚ ਗਈ ਹੈ।

ਇੱਕ ਪਸੇ ਜਿੱਥੇ ਹਾਲ ਦੀ ਘੜੀ ਮ੍ਰਿਤਕ ਦੀ ਪਛਾਣ ਜਾਂ ਪੀੜਤ ਨੂੰ ਨਿਸ਼ਾਨਾ ਬਣਾਉਣ ਦੇ ਕਾਰਨ ਸੰਬੰਧੀ ਫਿਲਹਾਲ ਪੁਲਿਸ ਨੇ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ, ਉਥੇ ਹੀ ਦੂਜੇ ਪਾਸੇ ਸੋਸ਼ਲ ਮੀਡੀਆ 'ਤੇ ਘਟਨਾ ਸੰਬੰਧੀ ਜਿੰਮੇਵਾਰੀ ਚੁੱਕਣ ਦੀ ਜਾਣਕਾਰੀ ਉਜਾਗਰ ਹੋਈ ਹੈ।

ਇਲਾਕੇ ਦੇ ਨਾਮੀ ਪੱਤਰਕਾਰ ਗੁਰਪ੍ਰੀਤ ਸਿੰਘ ਸਹੋਤਾ ਦੀ ਸਾਂਝੀ ਕੀਤੀ ਇੱਕ ਪੋਸਟ 'ਚ ਆਖਿਆ ਗਿਆ ਹੈ ਕਿ ਕਤਲ ਦੀ ਵਾਰਦਾਤ ਦੀ ਜਿੰਮੇਵਾਰੀ ਜੀਵਨ ਫੌਜੀ ਨੇ ਲਈ ਹੈ ਅਤੇ ਇਸ 'ਚ ਫਿਰੌਤੀ ਦਾ ਚੱਕਰ ਨਾ ਹੋਣ ਅਤੇ ਪੰਜਾਬ ਤੋਂ ਆਏ ਬੱਚੇ-ਬੱਚੀਆਂ ਦੇ ਕਥਿਤ ਸ਼ੋਸ਼ਣ ਨੂੰ ਕਾਰਨ ਦੱਸਿਆ ਗਿਆ ਹੈ।
ਆਈ.ਹਿਟ ਨੇ ਅਪੀਲ ਕੀਤੀ ਹੈ ਕਿ ਘਟਨਾ ਸੰਬੰਧੀ ਕਿਸੇ ਕੋਲ ਕੋਈ ਜਾਣਕਾਰੀ ਹੋਵੇ ਤਾਂ 1-877-551-4448 'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਜਿਸ ਪਲਾਜਾ ਦੇ ਕੋਲ ਇਹ ਘਟਨਾ ਵਾਪਰੀ ਅੱਜ ਸਵੇਰ ਦੇ ਸਮੇਂ ਵੀ ਉਥੇ ਪੀਲੀ ਟੇਪ ਲੱਗੀ ਹੋਈ ਸੀ। ਘਟਨਾ ਦੀ ਜਗ੍ਹਾ ਦੇ ਬਿਲਕੁਲ ਸਾਹਮਣੇ ਫਲੈਟਵੁਡ ਕਮਿਊਨਿਟੀ ਸੈਂਟਰ ਅਤੇ ਪਬਲਿਕ ਲਾਇਬ੍ਰੇਰੀ ਹੈ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link