12.02C Vancouver
ADS

Oct 24, 2025 2:04 PM - Connect Newsroom

ਪ੍ਰਧਾਨ ਮੰਤਰੀ ਕਾਰਨੀ ਵਪਾਰ ਅਤੇ ਖੇਤਰੀ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਪਹਿਲੀ ਏਸ਼ੀਆ ਯਾਤਰਾ 'ਤੇ ਹੋਏ ਰਵਾਨਾ

Share On
prime-minister-carney-embarks-on-first-asia-trip-to-strengthen-trade-and-regional-ties
Prime Minister Mark Carney speaks to reporters in Ottawa ahead of his first official visit to Asia. (Photo: The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਏਸ਼ੀਆ ਦੀ ਆਪਣੀ ਪਹਿਲੀ ਨੌ-ਦਿਨਾਂ ਅਧਿਕਾਰਤ ਯਾਤਰਾ ਸ਼ੁਰੂ ਕੀਤੀ ਹੈ। ਇਸ ਦੌਰੇ ਵਿਚ ਉਹ ਮਲੇਸ਼ੀਆ,ਸਿੰਗਾਪੁਰ ਅਤੇ ਸਾਊਥ ਕੋਰੀਆ ਜਾਣਗੇ। ਕਾਰਨੀ ਦਾ ਮੁੱਖ ਮਕਸਦ ਅਮਰੀਕਾ 'ਤੇ ਵਪਾਰ ਲਈ ਨਿਰਭਤਾ ਘਟਾਉਂਦੇ ਹੋਏ ਨਵੇਂ ਸਾਥੀ ਬਣਾਉਣਾ ਅਤੇ ਏਸ਼ੀਆ ਨਾਲ ਸੁਰੱਖਿਆ ਸਬੰਧਾਂ ਨੂੰ ਮਜਬੂਤ ਕਰਨਾ ਹੈ।

ਮਲੇਸ਼ੀਆ ਵਿਚ ਪ੍ਰਧਾਨ ਮੰਤਰੀ ਔਸੋਸੀਏਸ਼ਨ ਔਫ ਸਾਊਥ ਈਸਟ ਏਸ਼ੀਅਨ ਨੇਸ਼ਨ ਦੀ ਬੈਠਕ ਵਿਚ ਸ਼ਾਮਲ ਹੋਣਗੇ ਅਤੇ ਉਥੇ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨਾਲ ਦੁਵੱਲੇ ਵਪਾਰ ਬਾਰੇ ਗੱਲਬਾਤ ਕਰਨਗੇ। ਇਸ ਤੋਂ ਬਾਅਦ ਸਿੰਗਾਪੁਰ ਵਿਚ ਉਹ ਪ੍ਰਧਾਨ ਮੰਤਰੀ ਲਾਰੈਂਸ ਵੋਂਗ ਅਤੇ ਕਾਰੋਬਾਰੀ ਆਗੂਆਂ ਨੂੰ ਮਿਲਣਗੇ ਤਾਂ ਕਿ ਵਪਾਰਕ ਰੁਕਾਵਟਾਂ ਘਟਾਈਆਂ ਜਾ ਸਕਣ ਅਤੇ ਨਿਵੇਸ਼ ਆਕਰਸ਼ਿਤ ਕੀਤਾ ਜਾ ਸਕੇ।

ਦੱਖਣੀ ਕੋਰੀਆ ਵਿਚ ਪੀ.ਐੱਮ. ਕਾਰਨੀ ਏਸ਼ੀਆ ਪ੍ਰਸ਼ਾਂਤ ਆਰਥਿਕ ਸਹਿਯੋਗ ਦੀ ਬੈਠਕ ਵਿਚ ਹਿੱਸਾ ਲੈਣਗੇ। ਇਸ ਦੌਰੇ ਵਿਚ ਉਨ੍ਹਾਂ ਦੀ ਰਾਸ਼ਟਰਪਤੀ ਟਰੰਪ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਵੀ ਸੰਭਾਵਿਤ ਬੈਠਕ ਹੋਣ ਦੀ ਉਮੀਦ ਹੈ। ਚੀਨ ਕੈਨੇਡਾ ਦੇ ਕੈਨੋਲਾ ਲਈ ਸਭ ਤੋਂ ਵੱਡਾ ਬਾਜ਼ਾਰ ਹੈ। ਹਾਲ ਹੀ ਵਿਚ ਕੈਨੇਡਾ ਵਿਚ ਚੀਨ ਦੇ ਰਾਜਦੂਤ ਵਾਂਗ ਡੀ ਨੇ ਕਿਹਾ ਸੀ ਕਿ ਜੇ ਕੈਨੇਡਾ ਚੀਨ ਇਲੈਕਟ੍ਰਿਕ ਕਾਰਾਂ 'ਤੇ ਆਪਣੀ ਇੰਪੋਰਟ ਡਿਊਟੀ ਨੂੰ ਖਤਮ ਕਰਦਾ ਹੈ ਤਾਂ ਬੀਜਿੰਗ ਕੈਨੇਡੀਅਨ ਖੇਤੀਬਾੜੀ 'ਤੇ ਜਵਾਬੀ ਟੈਰਿਫਸ ਹਟਾਉਣ ਲਈ ਤਿਆਰ ਹੈ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link