14.32C Vancouver
ADS

Aug 1, 2025 5:07 PM - Connect Newsroom

ਟਰੰਪ ਵਲੋਂ ਕੈਨੇਡਾ 'ਤੇ ਟੈਰਿਫ ਵਧਾਉਣ ਨੂੰ ਲੈ ਕੇ ਪ੍ਰਧਾਨ ਮੰਤਰੀ ਕਾਰਨੀ ਨੇ ਜਤਾਈ ਨਾਰਾਜ਼ਗੀ

Share On
prime-minister-carney-expresses-displeasure-over-trumps-tariff-hike-on-canada
The Prime Minister said that we will continue to negotiate on trade relations with the United States, but our focus is on strengthening Canada from within and connecting it to other markets.(Photo - The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵਲੋਂ ਕੈਨੇਡਾ 'ਤੇ ਟੈਰਿਫ ਵਧਾਉਣ ਨੂੰ ਲੈ ਕੇ ਨਾਰਾਜ਼ਗੀ ਜਤਾਈ ਹੈ। ਪੀ.ਐੱਮ.ਕਾਰਨੀ ਨੇ ਵੀਰਵਾਰ ਦੇਰ ਰਾਤ ਜਾਰੀ ਬਿਆਨ ਵਿਚ ਕਿਹਾ ਕਿ ਬਾਰਡਰ ਸਕਿਓਰਟੀ ਵਿਚ ਕੈਨੇਡਾ ਨੇ ਇਤਿਹਾਸਕ ਖ਼ਰਚ ਕੀਤਾ ਹੈ। ਇਸ ਦੇ ਬਾਵਜੂਦ ਰਾਸ਼ਟਰਪਤੀ ਟਰੰਪ ਨੇ ਟੈਰਿਫ ਨੂੰ ਵਾਜਬ ਠਹਿਰਾਉਣ ਲਈ ਫਿਰ ਤੋਂ ਫੈਂਟਾਨਿਲ ਦਾ ਮੁੱਦਾ ਖੜ੍ਹਾ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਰਾਸ਼ਟਰਪਤੀ ਵਲੋਂ ਟੈਰਿਫ ਨੂੰ 35 ਫੀਸਦੀ ਕਰਨ 'ਤੇ ਨਿਰਾਸ਼ ਹਨ ਅਤੇ ਉਨ੍ਹਾਂ ਦੀ ਸਰਕਾਰ ਕੈਨੇਡੀਅਨ ਜੌਬਸ ਨੂੰ ਪ੍ਰੋਟੈਕਟ ਕਰਨ ਲਈ ਕੰਮ ਕਰੇਗੀ ਅਤੇ ਨਾਲ ਹੀ ਇੰਡਸਟਰੀ ਨੂੰ ਮੁਕਾਬਲੇਬਾਜ਼ੀ ਵਿਚ ਬਣੇ ਰਹਿਣ ਲਈ ਨਿਵੇਸ਼ ਕਰਨ ਤੇ buy Canadian ਅਤੇ export markets ਨੂੰ diversify ਕਰਨ ਲਈ ਕੰਮ ਕੀਤਾ ਜਾਵੇਗਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਅਮਰੀਕਾ ਨਾਲ ਵਪਾਰ ਸਬੰਧਾਂ 'ਤੇ ਵਾਰਤਾ ਵੀ ਜਾਰੀ ਰੱਖਾਂਗੇ ਪਰ ਅਸੀਂ ਆਪਣਾ ਫੋਕਸ ਕੈਨੇਡਾ ਨੂੰ ਅੰਦਰੋਂ ਮਜਬੂਤ ਕਰਨ ਅਤੇ ਹੋਰ ਬਾਜ਼ਾਰਾਂ ਨਾਲ ਜੁੜਨ 'ਤੇ ਕਰ ਰਹੇ ਹਾਂ। ਗੌਰਤਲਬ ਹੈ ਕਿ ਟਰੰਪ ਵਲੋਂ ਮਾਰਚ ਤੋਂ 25 ਫੀਸਦੀ ਟੈਰਿਫ ਦਰ ਲਗਾਈ ਗਈ ਸੀ, ਜਿਸ ਨੂੰ ਸ਼ੁੱਕਰਵਾਰ ਤੋਂ 35 ਫੀਸਦੀ ਕਰ ਦਿੱਤਾ ਗਿਆ ਹੈ। ਇਸ ਵਿਚ ਸਿਰਫ ਕੈਨੇਡਾ-ਅਮਰੀਕਾ ਅਤੇ ਮੈਕਸੀਕੋ ਦੇ ਫ੍ਰੀ ਟਰੇਡ ਐਗਰੀਮੈਂਟ ਤਹਿਤ ਆਉਣ ਵਾਲੇ ਸਾਮਾਨ ਨੂੰ ਛੋਟ ਹੈ।

Latest news

confirmed-ebola-cases-in-eastern-congo-rise-to-1-003-death-toll-reaches-254
Punjabi

ਕਾਂਗੋ ਵਿੱਚ ਈਬੋਲਾ ਵਾਇਰਸ ਦੇ ਪੁਸ਼ਟੀ ਮਾਮਲੇ 1,003 ਤੱਕ ਪਹੁੰਚੇ, 254 ਲੋਕਾਂ ਦੀ ਹੋਈ ਮੌਤ

ਕਾਂਗੋ ਦੇ ਪੂਰਬੀ ਹਿੱਸੇ ਵਿੱਚ ਫੈਲੇ ਈਬੋਲਾ ਵਾਇਰਸ ਦੇ ਪੁਸ਼ਟੀ ਕੀਤੇ ਗਏ ਮਾਮਲਿਆਂ ਦੀ ਗਿਣਤੀ 1,003 ਤੱਕ ਪਹੁੰਚ ਗਈ ਹੈ। ਇਸ ਬਿਮਾਰੀ ਕਾਰਨ ਹੁਣ ਤੱਕ ਲਗਭਗ 254 ਲੋਕਾਂ ਦੀ ਮੌਤ ਹੋ ਚੁੱਕੀ ਹੈ।
montreal-police-officer-injured-after-reports-of-gunfire-in-côte-des-neiges
Punjabi

ਮਾਂਟਰੀਅਲ ਦੇ ਇਲਾਕੇ ਵਿਚ ਗੋਲੀਬਾਰੀ ਦੌਰਾਨ ਪੁਲਿਸ ਅਧਿਕਾਰੀ ਸਮੇਤ ਤਿੰਨ ਦੀ ਹੋਈ ਮੌਤ

ਮਾਂਟਰੀਅਲ ਦੇ Côte-des-Neiges ਇਲਾਕੇ ਵਿਚ ਇੱਕ ਹਥਿਆਰਬੰਦ ਸ਼ੱਕੀ ਖ਼ਿਲਾਫ਼ ਚੱਲ ਰਹੇ ਓਪ੍ਰੇਸ਼ਨ ਦੌਰਾਨ ਹੋਈ ਫਾਇਰਿੰਗ ਵਿਚ ਇੱਕ ਪੁਲਿਸ ਔਫੀਸਰ, ਸ਼ੱਕੀ ਹਮਲਾਵਰ ਅਤੇ ਇੱਕ ਆਮ ਨਾਗਰਿਕ ਸਮੇਤ ਕੁੱਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਇੱਕ ਹੋਰ ਔਫੀਸਰ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ।
explosion-at-qatar-gas-export-terminal-injures-54-leaves-18-missing-during-restart-attempt
Punjabi

ਕਤਰ ਦੇ ਗੈਸ ਨਿਰਯਾਤ ਟਰਮੀਨਲ 'ਤੇ ਹੋਏ ਧਮਾਕੇ ਵਿੱਚ 13 ਲੋਕਾਂ ਦੀ ਹੋਈ ਮੌਤ, ਕਈ ਜ਼ਖ਼ਮੀ

ਕਤਰ ਦੇ ਰਾਸ ਲੱਫਾਨ ਤਰਲ ਕੁਦਰਤੀ (LNG) ਗੈਸ ਕੰਪਲੈਕਸ ਵਿੱਚ ਐਤਵਾਰ ਸ਼ਾਮ ਨੂੰ ਇੱਕ ਭਿਆਨਕ ਧਮਾਕਾ ਹੋਇਆ। ਇਸ ਧਮਾਕੇ ਵਿੱਚ ਲਗਭਗ 13 ਲੋਕਾਂ ਦੀ ਮੌਤ ਹੋ ਗਈ ਅਤੇ 66 ਲੋਕ ਜ਼ਖ਼ਮੀ ਹੋ ਗਏ।
ottawa-reverses-course-on-some-lost-canadian-citizenship-certificate-cancellations
Punjabi

ਔਟਵਾ ਨੇ ਕੁਝ ਲੋਸਟ ਕੈਨੇਡੀਅਨ ਦੇ ਨਾਗਰਿਕਤਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਲਿਆ ਵਾਪਸ

ਕੈਨੇਡਾ ਸਰਕਾਰ ਨੇ ਹਾਲ ਹੀ ਵਿਚ ਨਵੇਂ ਲੋਕਾਂ ਨੂੰ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟ ਵਾਪਸ ਕਰਨ ਦੇ ਆਪਣੇ ਫੈਸਲੇ ਨੂੰ ਪਲਟ ਦਿੱਤਾ ਹੈ। ਇਮੀਗ੍ਰੇਸ਼ਨ, ਰਿਫਿਊਜੀਜ਼ ਐਂਡ ਸਿਟੀਜ਼ਨਸ਼ਿਪ ਵਿਭਾਗ ਨੇ 13 ਜੂਨ ਨੂੰ ਲੋਸਟ ਕੈਨੇਡੀਅਨ ਐਕਟ ਯਾਨੀ ਬਿੱਲ C-3 ਤਹਿਤ ਵੰਸ਼ ਦੇ ਆਧਾਰ 'ਤੇ ਨਾਗਰਿਕਤਾ ਹਾਸਲ ਕਰਨ ਵਾਲੇ ਲੋਕਾਂ ਨੂੰ ਨੋਟਿਸ ਭੇਜੇ ਸਨ, ਜਿਸ ਵਿਚ ਦਸਤਾਵੇਜ਼ ਅਤੇ ਪਰਿਵਾਰਕ ਸਬੰਧਾਂ ਦੇ ਸਬੂਤਾਂ ਵਿਚ ਕੁਝ ਕਮੀਆਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਆਪਣੇ ਸਰਟੀਫਿਕੇਟ ਤੁਰੰਤ ਵਾਪਸ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ ਅਤੇ ਇਸ ਦੀ ਜਾਂਚ ਦੌਰਾਨ ਪ੍ਰਭਾਵਿਤ ਲੋਕਾਂ ਦੇ ਕੈਨੇਡੀਅਨ ਪਾਸਪੋਰਟ ਵੀ ਰੋਕ ਦਿੱਤੇ ਗਏ ਸਨ।
b-c-records-more-than-300-wildfires-so-far-this-season-most-now-extinguished
Punjabi

ਬੀ.ਸੀ. ਵਿਚ ਇਸ ਸਾਲ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਵਾਪਰੀਆਂ ਘਟਨਾਵਾਂ

ਬੀ.ਸੀ. ਵਿਚ ਇਸ ਸਾਲ 1 ਅਪ੍ਰੈਲ ਤੋਂ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਹਾਲਾਂਕਿ, ਇਨ੍ਹਾਂ ਵਿਚੋਂ ਬੁਹਤੀਆਂ ਬੁਝਾਈਆਂ ਵੀ ਜਾ ਚੁੱਕੀਆਂ ਹਨ ਅਤੇ ਸੂਬੇ ਦੇ ਜੰਗਲਾਤ ਮਿਨਿਸਟਰ ਰਵੀ ਪਰਮਾਰ ਵਲੋਂ ਸਾਂਝੇ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਬੀ. ਸੀ. ਵਿਚ ਇਸ ਵੇਲੇ ਕੁੱਲ 20 ਅੱਗਾਂ ਸਰਗਰਮ ਹਨ, ਜਿਨ੍ਹਾਂ ਵਿਚੋਂ 5 ਨਵੇਂ ਮਾਮਲੇ ਪਿਛਲੇ 24 ਘੰਟਿਆਂ ਦੌਰਾਨ ਹੀ ਸਾਹਮਣੇ ਆਏ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link