20.05C Vancouver
ADS

Jun 23, 2025 12:57 PM - The Canadian Press

ਪ੍ਰਧਾਨ ਮੰਤਰੀ ਕਾਰਨੀ ਅੱਜ ਈਯੂ-ਕੈਨੇਡਾ ਸੰਮੇਲਨ ਲਈ ਬ੍ਰਸੇਲਜ਼ ਵਿੱਚ

Share On
prime-minister-carney-in-brussels-today-for-eu-canada-summit
Canada will need to sign a second agreement with the European Commission before it can take part in the program.(Photo: The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਅੱਜ ਬ੍ਰਸੇਲਜ਼ ਵਿਚ ਯੂਰਪੀ ਨੇਤਾ ਨਾਲ ਸਕਿਓਰਟੀ ਅਤੇ ਰੱਖਿਆ ਸਾਂਝੇਦਾਰੀ ਲਈ ਸਮਝੌਤੇ 'ਤੇ ਦਸਤਖਤ ਕਰਨਗੇ। ਉਹ ਬੈਲਜੀਅਮ ਦੇ ਪ੍ਰਧਾਨ ਮੰਤਰੀ ਬਾਰਟ ਡੀ ਵੇਵਰ, ਯੂਰਪੀ ਕੌਂਸਲ ਦੇ ਪ੍ਰਮੁੱਖ ਐਂਟੋਨੀਓ ਕੋਸਟਾ ਅਤੇ ਯੂਰਪੀਅਨ ਕਮਿਸ਼ਨ ਦੀ ਮੁਖੀ ਉਰਸੁਲਾ ਵਾਨ ਡੇਰ ਲੇਅਨ ਨਾਲ ਮੁਲਾਕਾਤ ਕਰਨਗੇ।

ਇਸ ਦੇ ਨਾਲ ਹੀ ਇਹ ਵੀ ਉਮੀਦ ਜਤਾਈ ਜਾ ਰਹੀ ਹੈ ਕਿ ਈਯੂ-ਕੈਨੇਡਾ ਸੰਮੇਲਨ ਵਿਚ ਸਾਰੇ ਨੇਤਾਵਾਂ ਵਲੋਂ ਸਾਂਝੇ ਬਿਆਨ ਵਿਚ ਰੂਸ ਉੱਪਰ ਯੂਕਰੇਨ ਖਿਲਾਫ ਜੰਗ ਨੂੰ ਖ਼ਤਮ ਕਰਨ ਦਾ ਦਬਾਅ ਵੀ ਬਣਾਇਆ ਜਾਵੇਗਾ ਅਤੇ ਗਾਜ਼ਾ ਵਿਚ ਤੁਰੰਤ ਜੰਗਬੰਦੀ ਦੀ ਮੰਗ ਕੀਤੀ ਜਾਵੇਗੀ।

ਇਸ ਤੋਂ ਬਾਅਦ ਮੰਗਲਵਾਰ ਨੂੰ ਪੀ.ਐਮ. ਕਾਰਨੀ ਨੈਟੋ ਸੰਮੇਲਨ ਲਈ ਹੇਗ ਦੀ ਯਾਤਰਾ ਕਰਨਗੇ। ਜ਼ਿਕਰਯੋਗ ਹੈ ਕਿ ਇਹ ਅੰਤਰਰਾਸ਼ਟਰੀ ਮੀਟਿੰਗਾਂ ਉਦੋਂ ਹੋ ਰਹੀਆਂ ਹਨ ਜਦੋਂ ਕੈਨੇਡਾ ਟੈਰਿਫਸ ਨੂੰ ਲੈ ਕੇ ਅਮਰੀਕਾ ਨਾਲ ਤਣਾਅਪੂਰਨ ਸਬੰਧਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਟਰੰਪ ਕਈ ਵਾਰ ਕੈਨੇਡਾ ਨੂੰ 51ਵਾਂ ਸੂਬਾ ਬਣਾਉਣ ਦੀ ਟਿੱਪਣੀਆਂ ਕਰ ਚੁੱਕੇ ਹਨ, ਅਜਿਹੀ ਸਥਿਤੀ ਵਿਚ ਕੈਨੇਡਾ ਆਪਣੀ ਸਕਿਓਰਟੀ ਲਈ ਅਮਰੀਕਾ 'ਤੇ ਨਿਰਭਰਤਾ ਨੂੰ ਘਟਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link