13.3C Vancouver
ADS

Aug 27, 2025 2:26 PM - Connect Newsroom

ਪ੍ਰਧਾਨ ਮੰਤਰੀ ਕਾਰਨੀ ਨੇ ਕੀਤੀ ਯੂਰਪ ਦੇ ਦੌਰੇ ਦੀ ਸਮਾਪਤੀ

Share On
prime-minister-carney-wraps-up-european-tour
The base houses about 2,000 Canadian soldiers, who lead the NATO mission there under Operation Reinsurance.(Photo- The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਆਪਣੇ 4 ਦਿਨਾਂ ਯੂਰਪ ਦੇ ਦੌਰੇ ਦੀ ਸਮਾਪਤੀ ਲਾਤਵੀਆ ਦੇ ਮਿਲਟਰੀ ਕੈਂਪ ਅਦਾਜ਼ੀ ਵਿਖੇ ਕੈਨੇਡੀਅਨ ਫੋਰਸਿਜ਼ ਦੇ ਸੈਨਿਕਾਂ ਨਾਲ ਮੁਲਾਕਾਤ ਕਰਕੇ ਕੀਤੀ। ਇਸ ਬੇਸ 'ਤੇ ਲਗਭਗ 2,000 ਕੈਨੇਡੀਅਨ ਸੈਨਿਕ ਤਾਇਨਾਤ ਹਨ,ਕੈਨੇਡਾ ਇਥੇ ਓਪਰੇਸ਼ਨ ਰੀਇਨਸ਼ੋਰੈਂਸ ਤਹਿਤ ਨੈਟੋ ਮਿਸ਼ਨ ਦੀ ਅਗਵਾਈ ਕਰਦਾ ਹੈ। ਇਹ ਫੌਜਾਂ ਇਸ ਖਿਤੇ ਵਿਚ ਰੂਸ ਦੇ ਕਿਸੇ ਵੀ ਸੰਭਾਵੀ ਹਮਲੇ ਨੂੰ ਰੋਕਣ ਦੇ ਮੱਦੇਨਜ਼ਰ ਲਗਾਈਆਂ ਗਈਆਂ ਸਨ।

ਪ੍ਰਧਾਨ ਮੰਤਰੀ ਨੇ ਇੱਕ ਦਿਨ ਪਹਿਲਾਂ ਇਹ ਵੀ ਐਲਾਨ ਕੀਤਾ ਸੀ ਕਿ ਕੈਨੇਡਾ ਲਾਤਵੀਆ ਵਿਚ ਆਪਣੇ ਮਿਸ਼ਨ ਨੂੰ ਤਿੰਨ ਹੋਰ ਸਾਲਾਂ ਲਈ ਵਧਾਏਗਾ,ਯਾਨੀ ਕੈਨੇਡੀਅਨ ਫੋਰਸਿਜ਼ ਦੇ ਸੈਨਿਕ 2026 ਵਿਚ ਵਾਪਸ ਨਹੀਂ ਬੁਲਾਏ ਜਾਣਗੇ,ਉਹ 2029 ਤੱਕ ਲਾਤਵੀਆ ਵਿਚ ਤਾਇਨਾਤ ਰਹਿਣਗੇ। ਕੈਨੇਡਾ ਦੀ ਇਸ ਮਿਸ਼ਨ ਵਿਚ ਸ਼ਮੂਲੀਅਤ 2014 ਵਿਚ ਰੂਸ ਦੇ ਯੂਕਰੇਨ 'ਤੇ ਸ਼ੁਰੂਆਤੀ ਹਮਲੇ ਦੇ ਜਵਾਬ ਵਜੋਂ ਸ਼ੁਰੂ ਹੋਈ ਸੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਇਹ ਜੰਗੀ ਗਰੁੱਪ ਇੱਕ ਪ੍ਰਮੁੱਖ ਬਹੁ-ਰਾਸ਼ਟਰੀ ਬ੍ਰਿਗੇਡ ਦੇ ਰੂਪ ਵਿਚ ਵਿਕਸਤ ਹੋ ਚੁੱਕਾ ਹੈ,ਜਿਸ ਵਿਚ ਕੈਨੇਡਾ ਯੂਰਪ ਦੇ ਪੂਰਬੀ ਹਿੱਸੇ ਦੀ ਰੱਖਿਆ ਲਈ 14 ਨੈਟੋ ਮੁਲਕਾਂ ਦੇ 3,500 ਵੱਧ ਸੈਨਿਕਾਂ ਦੀ ਅਗਵਾਈ ਕਰ ਰਿਹਾ ਹੈ। ਕਾਰਨੀ ਨੇ ਲਾਤਵੀਅਨ ਮਿਲਟਰੀ ਬੇਸ 'ਤੇ ਕੈਨੇਡੀਅਨ ਸੈਨਿਕਾਂ ਨੂੰ ਕਿਹਾ ਕਿ ਯੂਕਰੇਨ ਵਿਚ ਰੂਸ ਦੀ ਚੱਲ ਰਹੀ ਮੌਜੂਦਾ ਜੰਗ ਕਾਰਨ ਓਪਰੇਸ਼ਨ ਰੀਇਨਸ਼ੋਰੈਂਸ ਦੀ ਮਹੱਤਤਾ ਹੋਰ ਵੀ ਵੱਧ ਗਈ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link