11.97C Vancouver
ADS

Jan 16, 2024 5:26 PM - The Connect News

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੰਸਦ ਦਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਬੁਲਾਈ ਤਿੰਨ ਦਿਨਾਂ ਕੈਬਨਿਟ ਬੈਠਕ

Share On
prime-minister-justin-trudeau-called-a-three-day-cabinet-meeting-before-the-session-of-parliament-began
This meeting under the leadership of Trudeau will last till January 23 in Montreal.

ਕੈਨੇਡਾ ਵਿਚ ਹਾਊਸਿੰਗ ਸੰਕਟ ਦੇ ਗਰਮਾਏ ਮੁੱਦੇ ਵਿਚਕਾਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੰਸਦ ਦਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਕੈਬਨਿਟ ਦੀ ਤਿੰਨ ਦਿਨਾਂ ਬੈਠਕ ਬੁਲਾਈ ਹੈ। 21 ਜਨਵਰੀ ਤੋਂ ਸ਼ੁਰੂ ਹੋਣ ਵਾਲੀ ਇਸ ਬੈਠਕ ਦਾ ਉਦੇਸ਼ ਮਿਡਲ ਕਲਾਸ ਨੂੰ ਸਪੋਰਟ ਦੇਣਾ ਅਤੇ ਦੇਸ਼ ਦੇ ਵਿਕਾਸ ਵਿਚ ਤੇਜ਼ੀ ਲਿਆਉਣਾ ਹੈ।

ਟਰੂਡੋ ਦੀ ਅਗਵਾਈ ਵਿਚ ਇਹ ਬੈਠਕ ਮਾਂਨਟਰੀਅਲ ਵਿਚ 23 ਜਨਵਰੀ ਤੱਕ ਚੱਲੇਗੀ। ਪ੍ਰਧਾਨ ਮੰਤਰੀ ਦਫ਼ਤਰ ਦਾ ਕਹਿਣਾ ਹੈ ਕਿ ਕੈਬਨਿਟ ਮੁੱਖ ਤੌਰ ’ਤੇ ਉਨ੍ਹਾਂ ਮੁੱਦਿਆਂ ’ਤੇ ਫੋਕਸ ਕਰੇਗੀ ਜੋ ਕੈਨੇਡੀਅਨਾਂ ਲਈ ਇਸ ਸਮੇਂ ਸਭ ਤੋਂ ਵੱਧ ਮਹੱਤਵਪੂਰਨ ਹਨ।

ਇਨ੍ਹਾਂ ਵਿਚ ਪ੍ਰਮੁੱਖ ਤੌਰ ’ਤੇ ਰਹਿਣ-ਸਹਿਣ ਦੀ ਲਾਗਤ ਨੂੰ ਘਟਾਉਣਾ, ਵਧੇਰੇ ਘਰਾਂ ਦਾ ਨਿਰਮਾਣ ਕਰਨਾ, ਚੰਗੀ ਤਨਖਾਹ ਵਾਲੀਆਂ ਜੌਬਸ ਪੈਦਾ ਕਰਨਾ, ਸਿਹਤ ਸੰਭਾਲ ਸਿਸਟਮ ਵਿਚ ਸੁਧਾਰ ਕਰਨਾ ਅਤੇ ਮਿਡਲ ਕਲਾਸ ਨੂੰ ਅੱਗੇ ਵਧਣ ਵਿਚ ਮਦਦ ਕਰਨਾ ਸ਼ਾਮਲ ਹੈ। ਕੈਬਨਿਟ ਦੀ ਇਸ ਬੈਠਕ ਵਿਚ ਅਮਰੀਕਾ ਨਾਲ ਕੈਨੇਡਾ ਦੇ ਸਬੰਧਾਂ ’ਤੇ ਵੀ ਚਰਚਾ ਕੀਤੀ ਜਾਵੇਗੀ

ਕਿਉਂਕਿ ਇਸ ਸਾਲ ਅਮਰੀਕਾ ਵਿਚ ਰਾਸ਼ਟਰਪਤੀ ਇਲੈਕਸ਼ਨਸ ਹੋਣ ਵਾਲੇ ਹਨ। ਗੌਰਤਲਬ ਹੈ ਕਿ ਕੈਨੇਡੀਅਨ ਸੰਸਦ ਦੀ ਅਗਲੀ ਸੀਟਿੰਗ 29 ਜਨਵਰੀ ਨੂੰ ਸ਼ੁਰੂ ਹੋਣ ਵਾਲੀ ਹੈ। ਲਿਬਰਲਸ ਵਲੋਂ ਇਸ ਤੋਂ ਪਹਿਲਾਂ ਉਹ ਸਾਰੇ ਮੁੱਦੇ ਕੈਬਨਿਟ ਮੀਟਿੰਗ ਵਿਚ ਵਿਚਾਰੇ ਜਾਣਗੇ ਜਿਨ੍ਹਾਂ ਨਾਲ ਵਿਰੋਧੀਆਂ ਨੂੰ ਜਵਾਬ ਦਿੱਤਾ ਜਾ ਸਕੇ।

Latest news

carney-to-visit-saudi-arabia-next-week-as-rights-concerns-draw-renewed-attention
Punjabi

ਪ੍ਰਧਾਨ ਮੰਤਰੀ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੌਰੇ 'ਤੇ, ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਵਧਿਆ ਧਿਆਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੇ ਸ਼ਾਸਕ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਇੱਕ ਅਹਿਮ ਮੁਲਾਕਾਤ ਕਰਨ ਜਾ ਰਹੇ ਹਨ, ਜਿਸ ਨੂੰ ਲੈ ਕੇ ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਇੱਕ ਨਵਾਂ ਸਿਆਸੀ ਦਬਾਅ ਵੀ ਸ਼ੁਰੂ ਹੋ ਗਿਆ ਹੈ। ਪਿਛਲੇ 26 ਸਾਲਾਂ ਵਿਚ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਸਾਊਦੀ ਫੇਰੀ ਹੋਣ ਵਾਲੀ ਹੈ,ਜਿਸ ਦਾ ਮਕਸਦ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ।
b-c-nurses-begin-targeted-job-action-refuse-non-nursing-duties-and-non-essential-overtime
Punjabi

ਬੀ.ਸੀ. ਨਰਸਾਂ ਨੇ ਹੜਤਾਲ ਵਜੋਂ ਗੈਰ-ਨਰਸਿੰਗ ਕੰਮਾਂ ਅਤੇ ਓਵਰਟਾਈਮ ਕੀਤਾ ਬੰਦ

ਬੀ.ਸੀ. ਨਰਸਾਂ ਵੱਲੋਂ ਵੀਰਵਾਰ ਤੋਂ ਗੈਰ-ਨਰਸਿੰਗ ਕੰਮਾਂ ਅਤੇ ਗੈਰ-ਜ਼ਰੂਰੀ ਓਵਰਟਾਈਮ 'ਤੇ ਮੁਕੰਮਲ ਪਾਬੰਦੀ ਲਗਾ ਕੇ ਟਾਰਗੇਟਿਡ ਜੌਬ ਐਕਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਕਾਰਨ ਸੂਬਾ ਸਰਕਾਰ ਅਤੇ ਹੈਲਥ ਕੇਅਰ ਸੈਕਟਰ ਵਿਚਕਾਰ ਵਿਵਾਦ ਸ਼ੁਰੂ ਹੋ ਗਿਆ ਹੈ। ਯੂਨੀਅਨ ਨੇ ਸਾਫ਼ ਕੀਤਾ ਹੈ ਕਿ ਇਹ ਕਦਮ ਸਰਕਾਰ ਨੂੰ ਇੱਕ ਸਾਰਥਕ ਅਤੇ ਠੋਸ ਸਮਝੌਤੇ ਦੀ ਪੇਸ਼ਕਸ਼ ਦੇ ਨਾਲ ਗੱਲਬਾਤ ਦੀ ਮੇਜ਼ 'ਤੇ ਵਾਪਸ ਲਿਆਉਣ ਲਈ ਚੁੱਕਿਆ ਗਿਆ ਹੈ ਤਾਂ ਜੋ ਨਰਸਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ।
langley-rcmp-investigating-suspected-assault-that-left-75-year-old-man-critically-injured
Punjabi

ਲੈਂਗਲੀ 'ਚ 75 ਸਾਲਾ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੇ ਮਾਮਲੇ ਦੀ RCMP ਵੱਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਦੇ ਡਾਊਨਟਾਊਨ ਇਲਾਕੇ ਵਿਚ ਕੈਨੇਡਾ ਡੇਅ ਦੀ ਰਾਤ ਨੂੰ 75 ਸਾਲਾ ਬਜ਼ੁਰਗ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜੋ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
bus-crash-in-southwestern-pakistan-kills-40-officials-say
Punjabi

ਪਾਕਿਸਤਾਨ ਦੇ ਦੱਖਣ-ਪੱਛਮੀ ਖੇਤਰ ਵਿੱਚ ਬੱਸ ਖੱਡ ਵਿੱਚ ਡਿੱਗੀ, 40 ਲੋਕਾਂ ਦੀ ਮੌਤ

ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਕਵੇਟਾ ਤੋਂ ਪੇਸ਼ਾਵਰ ਜਾ ਰਹੀ ਇੱਕ ਯਾਤਰੀ ਬੱਸ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੀ ਸਰਹੱਦ ਦੇ ਨੇੜੇ ਦਾਨਾ ਸਰ ਖੇਤਰ ਵਿੱਚ ਕੰਟਰੋਲ ਗੁਆ ਬੈਠੀ ਅਤੇ ਇੱਕ ਡੂੰਘੀ, ਪਥਰੀਲੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 8 ਹੋਰ ਜ਼ਖਮੀ ਹੋ ਗਏ।
rescue-efforts-continue-in-kyiv-after-deadly-russian-missile-and-drone-attack
Punjabi

ਕੀਵ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ ਮਗਰੋਂ ਬਚਾਅ ਕਾਰਜ ਜਾਰੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਰੂਸ ਵੱਲੋਂ ਕੀਤੇ ਗਏ ਮਿਜ਼ਾਈਲ ਅਤੇ ਡਰੋਨ ਹਮਲੇ ਤੋਂ ਇੱਕ ਦਿਨ ਬਾਅਦ ਬਚਾਅ ਟੀਮਾਂ ਮਲਬੇ ਹੇਠਾਂ ਬਚੇ ਲੋਕਾਂ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ। ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਸੋਗ ਦਿਵਸ ਮਨਾਇਆ ਗਿਆ ਅਤੇ ਸਰਕਾਰੀ ਇਮਾਰਤਾਂ 'ਤੇ ਝੰਡੇ ਅੱਧੇ ਝੁਕਾਏ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link