14.95C Vancouver
ADS

Dec 19, 2024 6:00 PM - Connect Newsroom

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਆਪਣੀ ਪਾਰਟੀ ਦੇ ਅੰਦਰ ਹੀ ਕਰਨਾ ਪੈ ਰਿਹੈ ਵਿਰੋਧ ਦਾ ਸਾਹਮਣਾ

Share On
prime-minister-justin-trudeau-faces-backlash-within-his-party
Wayne Long, the Liberal MP for New Brunswick, sent a letter to fellow MPs on Wednesday morning, which he also posted on his Facebook page.(The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਪਾਰਟੀ ਵਿਚ ਵੱਡੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਤੋਂ ਜਨਤਕ ਤੌਰ ’ਤੇ ਅਸਤੀਫੇ ਦੀ ਮੰਗ ਕਰਨ ਵਾਲੇ ਲਿਬਰਲ ਐਮ.ਪੀ ਦੀ ਗਿਣਤੀ 16 ਹੋ ਗਈ ਹੈ ਅਤੇ ਜੂਨ ਵਿਚ ਜਨਤਕ ਤੌਰ ’ਤੇ ਇਹ ਮੰਗ ਕਰਨ ਵਾਲੇ ਪਹਿਲੇ ਲਿਬਰਲ ਐਮ.ਪੀ ਨੇ ਹੁਣ ਆਪਣੇ ਬਾਕੀ ਸਾਥੀਆਂ ਨੂੰ ਵੀ ਇਸ ਮੰਗ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

ਨਿਊ ਬਰੰਜ਼ਵਿਕ ਤੋਂ ਟਰੂਡੋ ਦੇ ਐਮਪੀ ਵੇਨ ਲੌਂਗ ਨੇ ਬੁੱਧਵਾਰ ਸਵੇਰੇ ਆਪਣੇ ਸਾਥੀ ਸੰਸਦ ਮੈਂਬਰਾਂ ਨੂੰ ਇੱਕ ਪੱਤਰ ਭੇਜਿਆ ਅਤੇ ਇਸ ਨੂੰ ਆਪਣੇ ਫੇਸਬੁੱਕ ਪੇਜ ’ਤੇ ਪੋਸਟ ਕੀਤਾ। ਵੇਨ ਲੌਂਗ ਨੇ ਕਿਹਾ ਕਿ ਕ੍ਰਿਸਟੀਆ ਫ੍ਰੀਲੈਂਡ ਦਾ ਅਚਾਨਕ ਅਸਤੀਫਾ ਪਾਰਟੀ ਲਈ ਸ਼ਰਮਨਾਕ ਤੋਂ ਵੀ ਜ਼ਿਆਦਾ ਹੈ ਅਤੇ ਇਸ ਪਿੱਛੇ ਪ੍ਰਧਾਨ ਮੰਤਰੀ ਦਫ਼ਤਰ ਦਾ ਦੋਸ਼ ਹੈ।

ਉਨ੍ਹਾਂ ਆਪਣੇ ਸਾਥੀ ਐਮਪੀ ਅਤੇ ਕੈਬਨਿਟ ਮੰਤਰੀਆਂ ਨੂੰ ਵੀ ਖੁੱਲ੍ਹ ਕੇ ਬੋਲਣ ਲਈ ਕਿਹਾ। ਵੇਨ ਨੇ ਪੱਤਰ ਵਿਚ ਲਿਖਿਆ ਕਿ ਚੁੱਪਚਾਪ ਹੱਥ ਮਲਣ ਅਤੇ ਬੰਦ ਦਰਵਾਜ਼ਿਆਂ ਪਿੱਛੇ ਨਿਮਰਤਾ ਨਾਲ ਘੁਸਰ-ਮੁਸਰ ਕਰਨ ਦਾ ਸਮਾਂ ਬੀਤ ਚੁੱਕਾ ਹੈ, ਇਹ ਸਿਰਫ ਇੱਕ ਆਦਮੀ ਦਾ ਮਾਮਲਾ ਨਹੀਂ ਹੈ, ਇਹ ਪਾਰਟੀ ਨੂੰ ਇਤਿਹਾਸਕ ਹਾਰ ਤੋਂ ਬਚਾਉਣ ਦੀ ਗੱਲ ਹੈ। ਜਾਣਕਾਰੀ ਮੁਤਾਬਕ, ਹੋਰ ਮੌਜੂਦਾ ਤੇ ਸਾਬਕਾ ਐਮਪੀ ਨੇ ਵੀ ਨਿੱਜੀ ਤੌਰ ’ਤੇ ਟਰੂਡੋ ਦੇ ਅਸਤੀਫੇ ਦੀ ਮੰਗ ਕੀਤੀ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link