10.89C Vancouver
ADS

Dec 27, 2023 5:57 PM - Connect News

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੀਤਾ ਦਾਅਵਾ ,ਅਗਲੀਆਂ ਚੋਣਾਂ 'ਚ ਵੀ ਹੋਣਗੇਪੀਐੱਮ ਉਮੀਦਵਾਰ

Share On
prime-minister-justin-trudeau-has-claimed-that-pm-candidates-will-remain-in-the-next-elections-as-well
Prime Minister Justin Trudeau has made it clear that he has no intention of withdrawing from the PM race during the next election.(Photo :The Canadian Press )

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਾਫ ਕੀਤਾ ਹੈ ਕਿ ਅਗਲੀਆਂ ਚੋਣਾਂ ਦੌਰਾਨ ਪੀਐੱਮ ਦੀ ਰੇਸ ਤੋਂ ਹਟਣ ਦਾ ਉਨ੍ਹਾਂ ਦਾ ਕੋਈ ਇਰਾਦਾ ਨਹੀਂ ਹੈ। ਟਰੂਡੋ ਦੀ ਇਹ ਟਿੱਪਣੀ ਹਾਲ ਹੀ ਦੇ ਉਸ ਸਰਵੇਖਣ ਤੋਂ ਬਾਅਦ ਆਈ ਹੈ ਜਿਨ੍ਹਾਂ ਵਿੱਚ ਲਿਬਰਲਸ ਕੰਜ਼ਰਵੇਟਿਵਸ ਤੋਂ ਭਾਰੀ ਸੀਟਾਂ ਨਾਲ ਪਿਛੜਦੇ ਦੱਸੇ ਗਏ ਹਨ।

ਇੱਕ ਚੈਨਲ ਨੂੰ ਦਿੱਤੇ ਗਏ ਇੰਟਰਵਿਊ ਵਿੱਚ ਉਨ੍ਹਾਂ ਕਿਹਾ ਕਿ ਉਹ ਲਿਬਰਲ ਲੀਡਰ ਵਜੋਂ ਬਣੇ ਰਹਿਣਗੇ। ਉਥੇ ਹੀ ਹੋਮ ਹੀਟਿੰਗ ਆਇਲ ਨੂੰ ਕਾਰਬਨ ਟੈਕਸ ਤੋਂ ਦਿੱਤੀ ਗਈ ਛੋਟ ਬਾਰੇ ਉੱਠ ਰਹੇ ਸਵਾਲਾਂ 'ਤੇ ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਅਟਲਾਂਟਿਕ ਕੈਨੇਡਾ ਵਿੱਚ ਲਿਬਰਲ ਲਈ ਸੀਟਾਂ ਪੱਕੀਆਂ ਕਰਨਾ ਨਹੀਂ ਸਗੋਂ ਲੋਕਾਂ ਨੂੰ ਹੀਟ ਪੰਪਸ 'ਤੇ ਸਵਿਚ ਕਰਨ ਦਾ ਵੇਧੇਰ ਸਮਾਂ ਦੇਣਾ ਹੈ।

ਐਟਲਾਂਟਿਕ ਕੈਨੇਡਾ ਵਿੱਚ ਲਗਭਗ 30 ਫੀਸਦੀ ਪਰਿਵਾਰ ਹੋਮ ਹੀਟਿੰਗ ਲਈ ਤੇਲ ਦੀਆਂ ਭੱਠੀਆਂ ਦਾ ਇਸਤੇਮਾਲ ਕਰਦੇ ਹਨ ਅਤੇ ਵਿਰੋਧੀ ਧਿਰਾਂ ਦਾ ਕਹਿਣਾ ਹੈ ਕਿ ਟਰੂਡੋ ਨੇ ਲਿਬਰਲ ਲਈ ਸੀਟਾਂ ਨੂੰ ਸੁਰੱਖਿਅਤ ਕਰਨ ਲਈ ਹੀ ਇਹ ਪੱਖਪਾਤੀ ਫੈਸਲਾ ਕੀਤਾ। ਉੱਥੇ ਹੀ ਟਰੂਡੋ ਨੇ ਮੰਨਿਆ ਕਿ ਹਾਊਸਿੰਗ ਲਈ ਵਧੇਰੇ ਕੁਝ ਕਰਨ ਦੀ ਜ਼ਰੂਰਤ ਹੈ ਪਰ ਉਨ੍ਹਾਂ ਕਿਹਾ ਕਿ ਰੈਪਿਡ ਹਾਊਸਿੰਗ ਇਨੀਸ਼ੀਏਟਿਵ ਅਤੇ ਫਸਟ ਹੋਮ ਸੇਵਿੰਗ ਅਕਾਊਂਟ ਵਰਗੇ ਪ੍ਰੋਗਰਾਮ ਕੈਨੇਡੀਅਨ ਨੂੰ ਘਰ ਖਰੀਦਣ ਵਿੱਚ ਮਦਦ ਕਰਨਗੇ।

ਗੌਰਤਲਬ ਹੈ ਕਿ ਪਿਛਲੇ ਦੋ ਮਹੀਨਿਆਂ ਵਿੱਚ 69 ਤੋਂ 73 ਫੀਸਦੀ ਕੈਨੇਡੀਅਨ ਨੇ ਸਰਵੇ ਵਿੱਚ ਕਿਹਾ ਸੀ ਕਿ ਟਰੂਡੋ ਨੂੰ ਹੁਣ ਅਹੁਦਾ ਛੱਡ ਦੇਣਾ ਚਾਹੀਦਾ ਹੈ।

Latest news

u-s-may-remove-50-tariffs-on-some-canadian-agricultural-products
Punjabi

ਅਮਰੀਕਾ ਵੱਲੋਂ ਕੈਨੇਡੀਅਨ ਖੇਤੀਬਾੜੀ ਉਤਪਾਦਾਂ ’ਤੇ 50% ਟੈਰਿਫ ਹਟਾਉਣ ਦੀ ਤਿਆਰੀ

ਕੈਨੇਡਾ ਦੇ ਕੁਝ ਖੇਤੀਬਾੜੀ ਉਤਪਾਦਾਂ 'ਤੇ ਅਮਰੀਕਾ ਵਲੋਂ 50 ਫੀਸਦੀ ਟੈਰਿਫ ਹਟਾਇਆ ਜਾ ਸਕਦਾ ਹੈ। ਵਾਲ ਸਟ੍ਰੀਟਦੀ ਰਿਪੋਰਟ ਮੁਤਾਬਕ, ਮਿਡਟਰਮ ਚੋਣਾਂ ਵਿਚ Maine ਤੋਂ ਸੈਨੇਟਰ Susan Collins ਅਤੇ ਹੋਰ ਰਿਪਬਲਿਕਨ ਉਮੀਦਵਾਰਾਂ ਦੀ ਮਦਦ ਲਈ ਇਸ ਕਦਮ ਦਾ ਐਲਾਨ ਅੱਜ ਹੀ ਹੋ ਸਕਦਾ ਹੈ। ਇਸ ਵਿਚਕਾਰ Collins ਨੇ ਵੀ ਪੁਸ਼ਟੀ ਕੀਤੀ ਹੈ ਕਿ ਉਹਨਾਂ ਕਈ ਕੈਨੇਡੀਅਨ ਖੇਤੀਬਾੜੀ ਉਤਪਾਦਾਂ ਲਈ ਟੈਰਿਫ ਛੋਟ ਨੂੰ ਪੱਕਾ ਕਰ ਲਿਆ ਹੈ।
loblaw-cyberattack-may-have-exposed-data-of-nearly-2-million-canadians
Punjabi

ਲੌਬਲੌ ’ਤੇ ਸਾਈਬਰ ਹਮਲਾ, 20 ਲੱਖ ਕੈਨੇਡੀਅਨਾਂ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ

ਕੈਨੇਡਾ ਦੀ ਸੁਪਰਮਾਰਕੀਟ ਚੇਨ ਲੌਬਲੌ ਨੇ ਮਾਰਚ ਵਿਚ ਹੋਏ ਸਾਈਬਰ ਹਮਲੇ ਕਾਰਨ ਲਗਭਗ ਦੋ ਮਿਲੀਅਨ ਕੈਨੇਡੀਅਨ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਜਤਾਇਆ ਹੈ। ਕੰਪਨੀ ਨੇ ਪ੍ਰਭਾਵਿਤ ਗਾਹਕਾਂ ਨੂੰ ਸਿੱਧੇ ਤੌਰ 'ਤੇ ਨੋਟੀਫਿਕੇਸ਼ਨ ਭੇਜਣੇ ਸ਼ੁਰੂ ਕਰ ਦਿੱਤੇ ਹਨ, ਜਿਸ ਵਿਚ ਦੱਸਿਆ ਗਿਆ ਹੈ ਕਿ ਲੀਕ ਹੋਏ ਡੇਟਾ ਵਿਚ ਨਾਂ,ਈਮੇਲ,ਘਰ ਦਾ ਪਤਾ,ਜਨਮ ਤਾਰੀਖ਼,ਵਫ਼ਾਦਾਰੀ ਕਾਰਡ ਨੰਬਰ, ਖ਼ਾਸ ਖਰੀਦਦਾਰੀ ਆਰਡਰ ਦੇ ਵੇਰਵੇ ਅਤੇ ਪੇਮੈਂਟ ਕਾਰਡ ਦੀ ਅਧੂਰੀ ਜਾਣਕਾਰੀ ਸ਼ਾਮਲ ਹੋ ਸਕਦੀ ਹੈ।
bc-conservatives-target-david-ebys-vancouver-point-grey-riding
Punjabi

ਡੇਵਿਡ ਈਬੀ ਦੇ ਹਲਕੇ ’ਚ ਬੀ.ਸੀ. ਕੰਜ਼ਰਵੇਟਿਵਾਂ ਵੱਲੋਂ ਚੋਣ ਪ੍ਰਚਾਰ ਤੇਜ਼

ਬੀ.ਸੀ.ਕੰਜ਼ਰਵੇਟਿਵ ਵਲੋਂ ਅੱਜ ਡੇਵਿਡ ਈਬੀ ਦੇ ਹਲਕੇ ਵੈਨਕੂਵਰ-ਪੁਆਇੰਟ ਗ੍ਰੇਅ ਵਿਚ ਦਾਅ ਲਗਾਇਆ ਜਾ ਰਿਹਾ ਹੈ। ਹਾਲਾਂਕਿ, ਲੋਰਨ ਡੋਰਕਸਨ ਦੀ ਅੱਜ ਕੋਈ ਮੀਡੀਆ ਜਾਣਕਾਰੀ ਉਪਲੱਬਧ ਨਹੀਂ ਹੈ ਪਰ ਰਿਪੋਰਟਸ ਮੁਤਾਬਕ ਉਹ ਈਬੀ ਦੇ ਚੋਣ ਹਲਕੇ ਸਮੇਤ ਵੈਨਕੂਵਰ-ਕੁਇਲਚੇਨਾ ਅਤੇ ਵੈਨਕੂਵਰ-ਲੈਂਗਾਰਾ ਵਿਚ ਉਮੀਦਵਾਰਾਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ।
rahul-gandhi-likely-to-visit-punjab-ahead-of-assembly-elections
Punjabi

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੀ ਸੰਭਾਵਨਾ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਛੇਤੀ ਹੀ ਪੰਜਾਬ ਦਾ ਦੌਰਾ ਕਰਨਗੇ। ਰਾਹੁਲ ਗਾਂਧੀ ਦੇ ਇਸ ਪ੍ਰਸਤਾਵਿਤ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਰੂਪਰੇਖਾ ਉਲੀਕਣ ਲਈ ਕਾਂਗਰਸ ਪਾਰਟੀ ਦੇ ਆਲ ਇੰਡੀਆ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ 26 ਅਕਤੂਬਰ ਨੂੰ ਚੰਡੀਗੜ੍ਹ ਪਹੁੰਚਣਗੇ। ਆਪਣੇ ਇਸ ਇੱਕ ਦਿਨਾਂ ਅਹਿਮ ਦੌਰੇ ਦੌਰਾਨ ਕੇ.ਸੀ. ਵੇਣੂਗੋਪਾਲ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਨਾਲ ਉੱਚ-ਪੱਧਰੀ ਮੀਟਿੰਗਾਂ ਕਰਨਗੇ।
fire-causes-heavy-damage-to-two-storey-home-in-surreys-bridgeview-area
Punjabi

ਸਰੀ ਦੇ ਬ੍ਰਿਜਵਿਊ ਇਲਾਕੇ ’ਚ ਦੋ-ਮੰਜ਼ਿਲਾ ਘਰ ਨੂੰ ਲੱਗੀ ਅੱਗ, ਹੋਇਆ ਭਾਰੀ ਨੁਕਸਾਨ

ਸਰੀ ਦੇ ਬ੍ਰਿਜਵਿਊ ਇਲਾਕੇ ਵਿਚ ਵੀਰਵਾਰ ਰਾਤ ਇੱਕ ਦੋ-ਮੰਜ਼ਿਲਾ ਘਰ ਵਿਚ ਅੱਗ ਲੱਗ ਗਈ। ਫਾਇਰ ਫਾਇਟਰ ਡਿਪਮਾਰਟਮੈਂਟ ਮੁਤਾਬਕ, ਉਨ੍ਹਾਂ ਨੂੰ ਰਾਤ ਲਗਭਗ 11:00 ਵਜੇ ਓਲਡ ਯੈਲੋ ਰੋਡ ਨੇੜੇ Olsen Road ਦੇ 10900-ਬਲਾਕ ਵਿਚ ਸਥਿਤ ਇੱਕ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link