11.89C Vancouver
ADS

Feb 6, 2024 3:56 PM - The Connect News

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਘਿਰੇ ਨਵੇਂ ਵਿਵਾਦ ’ਚ

Share On
prime-minister-justin-trudeau-surrounded-in-a-new-controversy
Yaroslav Hanka, a former soldier of Hitler's army, was invited to the House as a special guest at that time. (Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਵੇਂ ਵਿਵਾਦ ਵਿਚ ਘਿਰ ਗਏ ਹਨ। ਵਿਰੋਧੀ ਪਾਰਟੀ ਦੇ ਲੀਡਰ ਪੀਅਰੇ ਪੋਲੀਵਰੇ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਡੀਮੀਰ ਜ਼ੇਲੇਨਸਕੀ ਦੇ ਕੈਨੇਡਾ ਦੌਰੇ ਦੌਰਾਨ ਸੱਦੇ ਗਏ ਨਾਜ਼ੀ ਸੈਨਿਕ ਯਾਰੋਸਲਾਵ ਹੰਕਾ ਨੂੰ ਲੈ ਕੇ ਟਰੂਡੋ ’ਤੇ ਵੱਡਾ ਹਮਲਾ ਬੋਲਿਆ ਹੈ।

ਪੋਲੀਵਰੇ ਨੇ ਕਿਹਾ ਜਸਟਿਨ ਟਰੂਡੋ ਕਈ ਮਹੀਨਿਆਂ ਤੋਂ ਇਹੀ ਕਹਿ ਰਹੇ ਸੀ ਕਿ ਹੰਕਾ ਨੂੰ ਸੱਦਾ ਦੇਣ ਲਈ ਸਿਰਫ ਸਪੀਕਰ ਐਂਥਨੀ ਰੋਟਾ ਜ਼ਿੰਮੇਵਾਰ ਸਨ ਪਰ ਹੁਣ ਇਹ ਗੱਲ ਸਾਹਮਣੇ ਆ ਗਈ ਹੈ ਕਿ ਟਰੂਡੋ ਦੇ ਦਫਤਰ ਨੇ ਹਿਟਲਰ ਦੇ ਸਾਬਕਾ ਸੈਨਿਕ ਨੂੰ ਯੂਕਰੇਨ ਦੇ ਰਾਸ਼ਟਰਪਤੀ ਦੇ ਦੌਰੇ ਦੌਰਾਨ ਸੱਦਾ ਦਿੱਤਾ ਸੀ।

ਜ਼ੇਲੇਨਸਕੀ ਪਿਛਲੇ ਸਾਲ ਸਤੰਬਰ ਵਿਚ ਕੈਨੇਡਾ ਆਏ ਸਨ ਅਤੇ ਇਸ ਦੌਰਾਨ ਉਨ੍ਹਾਂ ਹਾਊਸ ਆਫ ਕਾਮਨਜ਼ ਨੂੰ ਵੀ ਸੰਬੋਧਨ ਕੀਤਾ ਸੀ। ਹਿਟਲਰ ਦੀ ਫੌਜ ਦਾ ਸਾਬਕਾ ਸੈਨਿਕ ਯਾਰੋਸਲਾਵ ਹੰਕਾ ਉਸ ਸਮੇਂ ਵਿਸ਼ੇਸ਼ ਮਹਿਮਾਨ ਵਜੋਂ ਸਦਨ ਵਿਚ ਸੱਦਿਆ ਸੀ।

ਹਾਲਾਂਕਿ, ਉਸ ਦੌਰਾਨ ਤੱਕ ਹੰਕਾ ਦੇ ਬੈਂਕਗ੍ਰਾਊਂਡ ਦਾ ਪਤਾ ਨਹੀਂ ਸੀ ਪਰ ਜਿਵੇਂ ਹੀ ਇਸ ਦਾ ਪਤਾ ਲੱਗਾ ਤਾਂ ਸਪੀਕਰ ਹੰਕਾ ਇਸ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਹੁਦੇ ਤੋਂ ਫਾਰਗ ਹੋ ਗਏ ਸਨ।

ਹੁਣ ਨਵਾਂ ਵਿਵਾਦ ਇਹ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਜ਼ੇਲੇਨਸਕੀ ਦੀ ਕੈਨੇਡਾ ਫੇਰੀ ਦੌਰਾਨ ਟੋਰਾਂਟੋ ਵਿਚ ਦਿੱਤੀ ਗਈ ਰਿਸੈਪਸ਼ਨ ਵਿਚ ਵੀ ਹੰਕਾ ਨੂੰ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਸੀ। ਇਹ ਸੱਦਾ ਟਰੂਡੋ ਦੇ ਬੀਹਾਫ਼ ’ਤੇ ਕੈਨੇਡਾ ਦੇ ਪ੍ਰੋਟੋਕੋਲ ਦੇ ਦਫ਼ਤਰ ਤਹਿਤ ਭੇਜਿਆ ਗਿਆ ਸੀ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link