13.09C Vancouver
ADS

Apr 10, 2024 4:18 PM - The Canadian Press

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਿਦੇਸ਼ੀ ਦਖਲ ਦੀ ਜਾਂਚ ’ਤੇ ਗਵਾਹੀ ਦੇਣ ਲਈ ਹੋਣਗੇ ਪੇਸ਼

Share On
prime-minister-justin-trudeau-to-testify-at-foreign-interference-inquiry
The inquiry has already heard that China and other state actors attempted to interfere, but there has been little evidence so far to indicate whether they were successful.(Photo: The Canadian Press)

ਕੈਨੇਡਾ ਦੀਆਂ ਪਿਛਲੀਆਂ ਦੋ ਇਲੈਕਸ਼ਨਸ ਵਿਚ ਵਿਦੇਸ਼ੀ ਦਖ਼ਲ ਦੀ ਜਾਂਚ ਕਰ ਰਹੇ ਕਮਿਸ਼ਨ ਸਾਹਮਣੇ ਅੱਜ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪੇਸ਼ ਹੋ ਰਹੇ ਹਨ। ਹੁਣ ਤੱਕ ਜਾਂਚ ਵਿਚ ਸੁਣਿਆ ਜਾ ਚੁੱਕਾ ਹੈ ਕਿ ਕੈਨੇਡਾ ਦੀਆਂ ਚੋਣਾਂ ਵਿਚ ਮੁੱਖ ਤੌਰ ’ਤੇ ਚੀਨ ਵਲੋਂ ਦਖ਼ਲ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ।

ਲਿਬਰਲ ਪਾਰਟੀ ਦੇ ਮੈਂਬਰ ਹਾਨ ਡੋਂਗ ਲਈ ਪਾਰਟੀ ਨੂੰ ਚਿਤਾਵਨੀ ਦਿੱਤੀ ਗਈ ਸੀ ਕਿ ਕੈਨੇਡੀਅਨ ਸੁਰੱਖਿਆ ਇੰਟੈਲੀਜੈਂਸ ਸਰਵਿਸ ਵਲੋਂ ਉਨ੍ਹਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ ਕਿਉਂਕਿ 2019 ਦੀ ਇਲੈਕਸ਼ਨ ਦੌਰਾਨ ਓਨਟਾਰੀਓ ਦੇ ਡੌਨ ਵੈਲੀ ਉੱਤਰੀ ਹਲਕੇ ਦੇ ਨਾਮਜ਼ਦਗੀ ਮੁਕਾਬਲੇ ਵਿਚ ਜਾਸੂਸ ਏਜੰਸੀ ਨੂੰ ਚੀਨ ਦਖ਼ਲ ਬਾਰੇ ਪਤਾ ਲੱਗਾ ਸੀ।

ਡੋਂਗ ਉਸ ਸਾਲ 12 ਸਤੰਬਰ ਨੂੰ ਉੱਥੋਂ ਨਾਮਜ਼ਦਗੀ ਜਿੱਤੇ ਸਨ ਅਤੇ 21 ਅਕਤੂਬਰ 2019 ਦੇ ਜਨਰਲ ਇਲੈਕਸ਼ਨ ਵਿਚ ਜਿੱਤ ਹਾਸਲ ਕੀਤੀ ਸੀ। ਟੋਰਾਂਟੋ ਸਥਿਤ ਚੀਨੀ ਕੌਂਸਲ-ਜਨਰਲ ਹਾਨ ਤਾਓ ਨਾਲ ਉਨ੍ਹਾਂ ਦੀ ਵਿਵਾਦਪੂਰਨ ਗੱਲਬਾਤ ਸਾਹਮਣੇ ਆਉਣ ਤੋਂ ਬਾਅਦ ਡੋਂਗ ਨੇ ਪਿਛਲੇ ਸਾਲ ਲਿਬਰਲ ਕਾਕਸ ਤੋ ਅਸਤੀਫਾ ਦੇ ਦਿੱਤਾ ਸੀ ਅਤੇ ਉਦੋਂ ਤੋਂ ਉਹ ਹਾਊਸ ਔਫ ਕੌਮਨਜ਼ ਵਿਚ ਆਜ਼ਾਦ ਐੱਮ.ਪੀ. ਵਜੋਂ ਬੈਠਦੇ ਹਨ। ਡੋਂਗ ’ਤੇ ਚੀਨੀ ਵਿਦੇਸ਼ੀ ਦਖਲਅੰਦਾਜ਼ੀ ਨੈੱਟਵਰਕ ਦਾ ਹਿੱਸਾ ਹੋਣ ਦੇ ਇਲਜ਼ਾਮ ਲੱਗੇ ਸਨ।

ਕਿਹਾ ਜਾਂਦਾ ਹੈ ਕਿ ਚੀਨ ਵਲੋਂ ਚਾਈਨੀਸ ਸਟੂਡੈਂਟਸ ਨੂੰ ਡੋਂਗ ਨੂੰ ਵੋਟ ਪਾਉਣ ਲਈ ਮਜਬੂਰ ਕੀਤਾ ਗਿਆ ਸੀ। ਹਾਲਾਂਕਿ, ਡੌਂਗ ਇਸ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਸਾਜ਼ਿਸ਼ ਤੋਂ ਇਨਕਾਰ ਕਰਦੇ ਹਨ। ਗੌਰਤਲਬ ਹੈ ਕਿ ਕਮਿਸ਼ਨ ਵਲੋਂ ਸ਼ੁਰੂ ਕੀਤੀ ਗਈ ਜਨਤਕ ਸੁਣਵਾਈ ਦੇ ਪਹਿਲੇ ਪੜਾਅ ਦਾ ਅੱਜ ਅੰਤਿਮ ਦਿਨ ਹੈ, ਮਈ ਵਿਚ ਕਮਿਸ਼ਨ ਇਸ ਦੇ ਨਤੀਜਿਆਂ ਦੀ ਅੰਤਰਿਮ ਰਿਪੋਰਟ ਜਾਰੀ ਕਰੇਗਾ।

Latest news

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link