18.26C Vancouver
ADS

Jul 30, 2020 3:26 PM -

‘ਵੀ’ ਸੰਗਠਨ ਵਿਵਾਦ ਦੇ ਸੰਬੰਧ ਵਿੱਚ ਅੱਜ ਪ੍ਰਧਾਨ ਮੰਤਰੀ ਦੀ ਫਾਈਨਾਂਸ ਕਮੇਟੀ ਸਾਹਮਣੇ ਹੋਈ ਪੇਸ਼ੀ

Share On
prime-minister-justin-trudeau-to-testify-today-on-we-charity-controversy
Co-founders Craig (left) and Marc Kielburger introduce Prime Minister Justin Trudeau and his wife Sophie Gregoire-Trudeau as they appear at the WE Day celebrations in Ottawa on November 10, 2015. THE CANADIAN PRESS/Adrian Wyld

ਸਟੂਡੈਂਟ ਵੋਲੰਟੀਅਰ ਪ੍ਰੋਗਰਾਮ ਨੂੰ 'ਵੀ ਚੈਰਿਟੀ' ਨੂੰ ਦਿੱਤੇ ਜਾਣ ਦੇ ਸੰਬੰਧ ਵਿਚ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹਊਸ ਔਫ਼ ਕੌਮਨਜ਼ ਦੀ ਫਾਇਨੈਂਸ ਕਮੇਟੀ ਅੱਗੇ ਆਪਣੀ ਗਵਾਹੀ ਪੇਸ਼ ਕੀਤੀ ਅਤੇ ਕਮੇਟੀ ਮੈਂਬਰਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ।

ਪ੍ਰਧਾਨ ਮੰਤਰੀ ਕਿਹਾ ਕਿ ਸਟੂਡੈਂਟ ਪ੍ਰੋਗਰਾਮ ਦੇ 'ਵੀ ਚੈਰਿਟੀ' ਵੱਲੋਂ ਸੰਚਾਲਨ ਬਾਰੇ ਉਨ੍ਹਾਂ ਨੂੰ 8 ਮਈ ਨੂੰ ਪਤਾ ਲੱਗਾ ਸੀ।

ਉਨ੍ਹਾਂ ਨੇ ਵੀ ਕਿਹਾ ਕਿ ਪ੍ਰੋਗਰਾਮ ਰਾਹੀਂ ਉਨ੍ਹਾਂ ਦਾ ਮੰਤਵ ਸਿਰਫ਼ ਨੌਜਵਾਨਾਂ ਦੀ ਸਹਾਇਤਾ ਕਰਨਾ ਸੀ।

ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਜਾਂ ਉਨ੍ਹਾਂ ਦਾ ਸਟਾਫ਼ ਵੱਲੋਂ 'ਵੀ ਚੈਰਿਟੀ' ਨੂੰ ਕੋਈ 'ਫ਼ੇਵਰੇਬਲ ਟ੍ਰੀਮਟੈਂਟ' ਨਹੀਂ ਦਿੱਤਾ ਗਿਆ।

ਉਨ੍ਹਾਂ ਮੁਤਾਬਕ ਪਬਲਿਕ ਸਰਵਿਸ ਵੱਲੋਂ 'ਵੀ ਚੈਰਿਟੀ' ਨੂੰ ਚੁਣੇ ਜਾਣ ਦੇ ਫੈਸਲੇ ਵਿਚ ਵੀ ਉਨ੍ਹਾਂ ਨੇ ਦਖ਼ਲ ਨਹੀਂ ਦਿੱਤਾ ਹੈ।

ਪੀ.ਐਮ. ਮੁਤਾਬਕ ਉਨ੍ਹਾਂ ਨੂੰ ਆਪਣੀ ਪਤਨੀ ਦੇ 'ਵੀ ਚੈਰਿਟੀ' ਸੰਸਥਾ ਨਾਲ ਵੋਲੰਟੀਅਰ ਕਰਨ ਬਾਬਤ ਜਾਣਕਾਰੀ ਸੀ, ਪਰ ਸੰਸਥਾ ਉਨ੍ਹਾਂ ਦੇ ਇਵੈਂਟਸ 'ਤੇ ਆਉਣ-ਜਾਣ ਦੇ ਖਰਚੇ ਦਾ ਭੁਗਤਾਨ ਕਰਦੀ ਸੀ।

ਪੀ.ਐਮ. ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਪਤਨੀ ਦੇ ਸੰਸਥਾ ਨਾਲ ਵੋਲੰਟੀਅਰ ਕਰਨ ਬਾਬਤ ਐਥਿੱਕਸ ਕਮੀਸ਼ਨਰ ਤੋਂ ਮਨਜ਼ੂਰੀ ਲਈ ਗਈ ਸੀ।

ਜਸਟਿਨ ਟਰੂਡੋ ਦੀ ਚੀਫ਼ ਔਫ਼ ਸਟਾਫ਼ ਕੇਟੀ ਟੈਲਫ਼ੋਰਡ ਨੇ ਵੀ ਅੱਜ ਹਾਊਸ ਔਫ਼ ਕੌਮਨਜ਼ ਦੀ ਫ਼ਾਇਨੈਂਸ ਕਮੇਟੀ ਸਾਹਮਣੇ ਮਾਮਲੇ ਬਾਰੇ ਆਪਣੇ ਬਿਆਨ ਪੇਸ਼ ਕੀਤੇ ਹਨ।



Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link