15.32C Vancouver
ADS

Feb 23, 2026 2:20 PM - Connect Newsroom - Ramandeep Kaur with files from The Canadian Press

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਭਾਰਤ ਦੌਰੇ ਦਾ ਕੀਤਾ ਐਲਾਨ

Share On
prime-minister-mark-carney-announces-india-visit-as-part-of-indo-pacific-tour
Prime Minister Mark Carney speaks during a news conference in Ottawa. (Photo: The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਭਾਰਤ ਦੌਰੇ ਦਾ ਐਲਾਨ ਕਰ ਦਿੱਤਾ ਹੈ। 26 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਇਸ ਦੌਰੇ ਤਹਿਤ ਉਹ 7 ਮਾਰਚ ਤੱਕ ਤਿੰਨ ਦੇਸ਼ਾਂ ਦਾ ਦੌਰਾ ਕਰਨਗੇ, ਜਿਸ ਵਿਚ ਭਾਰਤ ਤੋਂ ਇਲਾਵਾ ਆਸਟ੍ਰੇਲੀਆ ਅਤੇ ਜਾਪਾਨ ਸ਼ਾਮਲ ਹਨ। ਇਸ ਦੌਰੇ ਦਾ ਮੁੱਖ ਉਦੇਸ਼ ਵਪਾਰ, ਊਰਜਾ,ਤਕਨਾਲੋਜੀ ਅਤੇ ਡਿਫੈਂਸ ਵਿਚ ਨਵੇਂ ਮੌਕੇ ਤਲਾਸ਼ਣਾ ਹੈ।

ਪ੍ਰਧਾਨ ਮੰਤਰੀ ਕਾਰਨੀ ਪਹਿਲਾਂ ਮੁੰਬਈ ਜਾਣਗੇ, ਜਿੱਥੇ ਉਨ੍ਹਾਂ ਵਲੋਂ ਕਾਰੋਬਾਰੀਆਂ ਨਾਲ ਬੈਠਕ ਵਿਚ ਕੈਨੇਡਾ ਵਿਚ ਨਿਵੇਸ਼ ਲਿਆਉਣ 'ਤੇ ਚਰਚਾ ਕੀਤੀ ਜਾਵੇਗੀ, ਇਸ ਤੋਂ ਬਾਅਦ ਉਹ ਨਵੀਂ ਦਿੱਲੀ ਵਿਚ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ, ਜਿੱਥੇ ਦੋਵੇਂ ਲੀਡਰਸ ਵਪਾਰ, ਆਰਟੀਫੀਸ਼ੀਅਲ ਇੰਟੈਲੀਜੈਂਸ, ਊਰਜਾ ਅਤੇ ਰੱਖਿਆ ਖੇਤਰ ਵਿਚ ਨਵੀਂ ਸਾਂਝੇਦਾਰੀ ਦਾ ਐਲਾਨ ਕਰ ਸਕਦੇ ਹਨ।

ਉਥੇ ਹੀ, ਸਿਡਨੀ ਅਤੇ ਕੈਨਬਰਾ ਦੌਰੇ ਮੌਕੇ ਪ੍ਰਧਾਨ ਮੰਤਰੀ ਆਸਟ੍ਰੇਲੀਆਈ ਸੰਸਦ ਨੂੰ ਵੀ ਸੰਬੋਧਨ ਕਰਨਗੇ, ਜੋ ਕਿ ਪਿਛਲੇ 20 ਸਾਲਾਂ ਵਿਚ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਲਈ ਪਹਿਲਾ ਅਜਿਹਾ ਮੌਕਾ ਹੋਵੇਗਾ। ਜਾਪਾਨ ਦਾ ਉਨ੍ਹਾਂ ਦਾ ਦੌਰਾ ਸਾਫ਼ ਊਰਜਾ, ਫੂਡ ਸਕਿਓਰਿਟੀ ਅਤੇ ਇੰਡੋ-ਪੈਸੀਫਿਕ ਖੇਤਰ ਦੀ ਸੁਰੱਖਿਆ 'ਤੇ ਕੇਂਦਰਿਤ ਹੋਵੇਗਾ।

ਪ੍ਰਧਾਨ ਮੰਤਰੀ ਕਾਰਨੀ ਨੇ ਬਿਆਨ ਵਿਚ ਕਿਹਾ ਕਿ ਅਨਿਸ਼ਚਿਤਤਾ ਦੇ ਦੌਰ ਵਿਚ ਕੈਨੇਡਾ ਉਨ੍ਹਾਂ ਚੀਜ਼ਾਂ 'ਤੇ ਫੋਕਸ ਕਰ ਰਿਹਾ ਹੈ ਜੋ ਸਾਡੇ ਕੰਟਰੋਲ ਵਿਚ ਹਨ, ਅਸੀਂ ਆਪਣੇ ਵਰਕਰਾਂ ਅਤੇ ਕਾਰੋਬਾਰਾਂ ਲਈ ਨਵੇਂ ਮੌਕੇ ਪੈਦਾ ਕਰਨ ਲਈ ਵਿਦੇਸ਼ ਵਿਚ ਨਵੀਂ ਸਾਂਝੇਦਾਰੀ ਬਣਾ ਰਹੇ ਹਾਂ। ਗੌਰਤਲਬ ਹੈ ਕਿ ਜਸਟਿਨ ਟਰੂਡੋ ਤੋਂ ਬਾਅਦ ਅਹੁਦਾ ਸੰਭਾਲਣ ਮਗਰੋਂ ਇਹ ਕਾਰਨੀ ਦੀ ਪਹਿਲੀ ਭਾਰਤ ਫੇਰੀ ਹੋਵੇਗੀ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link