15.32C Vancouver
ADS

Feb 26, 2026 2:07 PM - Connect Newsroom - Ramandeep Kaur with files from The Canadian Press

ਪ੍ਰਧਾਨ ਮੰਤਰੀ ਮਾਰਕ ਕਾਰਨੀ ਦਾ 10 ਦਿਨਾਂ ਇੰਡੋ ਪੈਸੀਫਿਕ ਦੌਰਾ ਭਾਰਤ ਤੋਂ ਸ਼ੁਰੂ

Share On
prime-minister-mark-carney-begins-10-day-indo-pacific-tour-with-first-official-visit-to-india
Prime Minister Mark Carney departs Ottawa for a 10 day Indo Pacific tour beginning with India. (Photo: The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਅੱਜ ਆਪਣੀ ਪਹਿਲੀ ਭਾਰਤ ਫੇਰੀ ਨਾਲ ਇੰਡੋ-ਪੈਸੀਫਿਕ ਖੇਤਰ ਦਾ 10 ਦਿਨਾਂ ਦੌਰਾ ਸ਼ੁਰੂ ਕਰ ਰਹੇ ਹਨ। ਉਹ ਭਲਕੇ ਮੁੰਬਈ ਪਹੁੰਚਣਗੇ। ਇਸ ਦੌਰੇ ਦਾ ਮੁੱਖ ਮਕਸਦ ਦੋਵਾਂ ਦੇਸ਼ਾਂ ਵਿਚਾਲੇ ਪਿਛਲੇ ਕੁਝ ਸਮੇਂ ਤੋਂ ਚੱਲ ਰਹੀ ਖਟਾਸ ਨੂੰ ਖਤਮ ਕਰਕੇ ਇੱਕ ਮਜ਼ਬੂਤ ਟਰੇਡ ਡੀਲ ਦੀ ਨੀਂਹ ਰੱਖਣਾ ਹੈ।

ਫੈਡਰਲ ਸਰਕਾਰ ਦੇ ਸੀਨੀਅਰ ਅਧਿਕਾਰੀ ਨੇ ਇਹ ਵੀ ਸੰਕੇਤ ਦਿੱਤੇ ਹਨ ਕਿ ਕੈਨੇਡਾ ਹੁਣ ਭਾਰਤ ਨੂੰ ਦੇਸ਼ ਵਿਚ ਕਿਸੇ ਵੀ ਤਰ੍ਹਾਂ ਦੀ ਵਿਦੇਸ਼ੀ ਦਖਲਅੰਦਾਜ਼ੀ ਜਾਂ ਹਿੰਸਕ ਘਟਨਾਵਾਂ ਵਿਚ ਸ਼ਾਮਲ ਨਹੀਂ ਮੰਨਦਾ, ਇਹ ਔਟਵਾ ਦੀ ਭਾਰਤ ਸਰਕਾਰ ਪ੍ਰਤੀ ਇੱਕ ਵੱਡੀ ਡਿਪਲੋਮੈਟਿਕ ਤਬਦੀਲੀ ਮੰਨੀ ਜਾ ਰਹੀ ਹੈ। ਕਾਰਨੀ ਆਪਣੀ ਯਾਤਰਾ ਦਾ ਵੱਡਾ ਹਿੱਸਾ ਭਾਰਤ ਦੀ ਵਪਾਰਕ ਰਾਜਧਾਨੀ ਮੁੰਬਈ ਵਿਚ ਬਿਤਾਉਣਗੇ, ਜਿਸ ਤੋਂ ਬਾਅਦ ਉਹ ਨਵੀਂ ਦਿੱਲੀ ਵਿਚ ਦੋ ਮਾਰਚ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ, ਜਿਸ ਦੌਰਾਨ ਦੋਵੇਂ ਲੀਡਰਸ ਵਿਚਕਾਰ ਵਪਾਰ, ਸਾਫ ਊਰਜਾ ਅਤੇ ਏ.ਆਈ. ਵਰਗੇ ਮੁੱਦਿਆਂ 'ਤੇ ਚਰਚਾ ਹੋਵੇਗੀ।

ਇਸ ਮੌਕੇ ਭਾਰਤ ਦੇ ਪ੍ਰਮਾਣੂ ਊਰਜਾ ਖੇਤਰ ਲਈ ਯੂਰੇਨੀਅਮ ਸਪਲਾਈ ਸਮਝੌਤੇ 'ਤੇ ਵੀ ਦਸਤਖਤ ਹੋਣ ਦੀ ਸੰਭਾਵਨਾ ਹੈ। 7 ਮਾਰਚ ਤੱਕ ਚੱਲਣ ਵਾਲੇ ਇਸ ਵਿਦੇਸ਼ ਦੌਰੇ ਦੌਰਾਨ ਉਹ ਆਸਟ੍ਰੇਲੀਆ ਅਤੇ ਜਾਪਾਨ ਵੀ ਜਾਣਗੇ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link