14.94C Vancouver
ADS

Jun 12, 2025 4:35 PM - Connect Newsroom

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਏਅਰ ਇੰਡੀਆ ਹਾਦਸੇ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ

Share On
prime-minister-mark-carney-expresses-grief-over-air-india-crash
PM Carney expressed his condolences to the families of all the victims of the plane crash. (Photo: The Canadian Press)

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਏਅਰ ਇੰਡੀਆ ਹਾਦਸੇ 'ਤੇ ਦੁਖ਼ ਦਾ ਪ੍ਰਗਟਾਵਾ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਹਿਮਦਾਬਾਦ ਤੋਂ ਲੰਡਨ ਜਾਣ ਵਾਲੇ ਏਅਰ ਇੰਡੀਆ ਦੇ ਜਹਾਜ਼ ਦੇ ਹਾਦਸੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ, ਜਿਸ ਵਿਚ ਇੱਕ ਕੈਨੇਡੀਅਨ ਸਮੇਤ 242 ਯਾਤਰੀ ਸਵਾਰ ਸਨ। ਪੀ. ਐੱਮ.ਕਾਰਨੀ ਨੇ ਜਹਾਜ਼ ਹਾਦਸੇ ਦੇ ਸਾਰੇ ਪੀੜਤਾਂ ਦੇ ਪਰਿਵਾਰਾਂ ਨਾਲ ਆਪਣੀਆਂ ਸੰਵੇਦਨਾਵਾਂ ਦਾ ਪ੍ਰਗਟਾਵਾ ਕੀਤਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਲੈ ਕੇ ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਅਤੇ ਆਸਟ੍ਰੇਲੀਆ ਦੇ ਪੀ. ਐੱਮ. ਐਂਥਨੀ ਅਲਬਾਨੀਜ਼ ਸਮੇਤ ਤਮਾਮ ਵਿਸ਼ਵ ਨੇਤਾਵਾਂ ਨੇ ਵੀ ਇਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਅਹਿਮਦਾਬਾਦ ਵਿਚ ਏਅਰ ਇੰਡੀਆ ਦਾ ਬੋਇੰਗ 787 ਡ੍ਰੀਮਲਾਈਨਰ ਜਹਾਜ਼ ਸਿਵਲ ਹਸਪਤਾਲ ਦੇ ਹੋਸਟਲ ਦੀ ਚੌਥੀ ਇਮਾਰਤ ਨਾਲ ਟਕਰਾਇਆ। ਜਿਸ ਵਿਚ ਰੈਜ਼ੀਡੈਂਟ ਡਾਕਟਰ ਰਹਿੰਦੇ ਸਨ।

ਘਟਨਾ ਦੌਰਾਨ ਹੋਸਟਲ ਵਿਚ 50 ਤੋਂ 60 ਇੰਟਰਨ ਡਾਕਟਰ ਸਨ। ਉਨ੍ਹਾਂ ਵਿਚੋਂ ਜ਼ਿਆਦਾਤਰ ਮੈਸ ਵਿਚ ਦੁਪਹਿਰ ਦਾ ਖਾਣਾ ਖਾ ਰਹੇ ਸਨ। ਧਮਾਕੇ ਦਾ ਅਸਰ ਇੰਨਾ ਜ਼ਿਆਦਾ ਸੀ ਕਿ ਅੰਦਰ ਮਾਰੇ ਗਏ ਡਾਕਟਰਾਂ ਦੀਆਂ ਲਾਸ਼ਾਂ ਦੇ ਵੀ ਟੁਕੜੇ ਹੋ ਗਏ। ਹਾਦਸੇ ਤੋਂ ਬਾਅਦ ਹੋਸਟਲ ਖੰਡਰ ਵਾਂਗ ਬਣ ਗਿਆ ਹੈ।

Latest news

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link