15.64C Vancouver
ADS

Mar 28, 2025 12:18 PM - The Canadian Press

ਪ੍ਰਧਾਨ ਮੰਤਰੀ ਮਾਰਕ ਕਾਰਨੀ ਵਲੋਂ ਕੈਨੇਡਾ ਭਰ ਦੇ ਪ੍ਰੀਮੀਅਰਾਂ ਨਾਲ ਕੀਤੀ ਜਾ ਰਹੀ ਹੈ ਬੈਠਕ

Share On
prime-minister-mark-carney-hosting-a-meeting-with-canadas-premiers-today-2
Carney, in his role as prime minister, will meet virtually with Canada's premiers today to discuss the country's response to Trump's latest duties.(Photo: The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਵਲੋਂ ਅੱਜ ਕੈਨੇਡਾ ਭਰ ਦੇ ਪ੍ਰੀਮੀਅਰਾਂ ਨਾਲ ਵਰਚੁਅਲੀ ਬੈਠਕ ਕੀਤੀ ਜਾ ਰਹੀ ਹੈ। ਇਹ ਲਗਾਤਾਰ ਦੂਜਾ ਦਿਨ ਹੈ ਜਦੋਂ ਕਾਰਨੀ ਨੇ ਟਰੰਪ ਦੇ ਟੈਰਿਫ 'ਤੇ ਪ੍ਰਤੀਕਿਰਿਆ ਦੇਣ ਬਾਰੇ ਚਰਚਾ ਕਰਨ ਲਈ ਆਪਣੇ ਚੋਣ ਪ੍ਰਚਾਰ ਨੂੰ ਮੁਲਤਵੀ ਕੀਤਾ।

ਕੇਅਰਟੇਕਰ ਕਨਵੈਨਸ਼ਨ ਨਿਯਮਾਂ ਤਹਿਤ ਕਾਰਨੀ ਨੂੰ ਚੋਣ ਕੰਪੇਨ ਦੌਰਾਨ ਪ੍ਰਧਾਨ ਮੰਤਰੀ ਦੀ ਹੈਸੀਅਤ ਨਾਲ ਕੰਮ ਕਰਨ ਦੀ ਇਜਾਜ਼ਤ ਹੈ ਪਰ ਉਹ ਅਜਿਹੇ ਮਾਮਲਿਆਂ ਤੱਕ ਹੀ ਸੀਮਤ ਰਹਿ ਸਕਦੇ ਹਨ,ਜੋ ਗੈਰ-ਵਿਵਾਦਿਤ ਜਾਂ ਜ਼ਰੂਰੀ ਅਤੇ ਜਨਤਕ ਹਿੱਤ ਵਿਚ ਹੋਣ। ਮੌਜੂਦਾ ਸਮੇਂ ਟੰਰਪ ਦੇ ਟੈਰਿਫ ਕੈਨੇਡਾ ਲਈ ਸਿੱਧੀਆਂ ਧਮਕੀਆਂ ਹਨ,ਜਿਸ ਕਾਰਨ ਕਾਰਨੀ ਚੋਣ ਕੰਪੇਨ ਦੌਰਾਨ ਪ੍ਰਧਾਨ ਮੰਤਰੀ ਵਜੋਂ ਫਰਜ਼ ਨਿਭਾ ਰਹੇ ਹਨ।

ਟਰੰਪ ਨੇ 2 ਅਪ੍ਰੈਲ ਤੋਂ ਆਟੋਮੋਬਾਈਲ ਅਤੇ ਆਟੋ ਪਾਰਟਸ ਆਯਾਤ 'ਤੇ 25 ਫੀਸਦੀ ਟੈਰਿਫ ਲਗਾਉਣ ਦੀ ਘੋਸ਼ਣਾ ਕੀਤੀ ਹੈ, ਇਹ ਠੀਕ ਉਸੇ ਦਿਨ ਹੈ ਜਦੋਂ ਕੈਨੇਡਾ ਸਮੇਤ ਦੁਨੀਆ ਭਰ ਦੇ ਆਯਾਤ 'ਤੇ ਗਲੋਬਲ ਰਿਸਪ੍ਰੋਸੀਕਲ ਟੈਰਿਫ ਵੀ ਲਾਗੂ ਹੋਣੇ ਹਨ। ਕੈਨੇਡਾ ਪਹਿਲਾਂ ਹੀ ਟਰੰਪ ਦੀਆਂ ਕਾਰਵਾਈਆਂ ਦੇ ਜਵਾਬ ਵਿਚ ਲਗਭਗ 60 ਬਿਲੀਅਨ ਡਾਲਰ ਦੇ ਅਮਰੀਕੀ ਸਾਮਾਨ 'ਤੇ ਟੈਰਿਫ ਲਗਾ ਚੁੱਕਾ ਹੈ ਅਤੇ ਕਾਰਨੀ ਨੇ ਟਰੰਪ ਦੇ ਆਟੋ ਟੈਰਿਫ ਨੂੰ ਕੈਨੇਡੀਅਨ ਵਰਕਰ 'ਤੇ ਸਿੱਧਾ ਹਮਲਾ ਦੱਸਦੇ ਹੋਏ ਜਲਦ ਹੋਰ ਜਵਾਬੀ ਕਾਰਵਾਈ ਕਰਨ ਦੀ ਗੱਲ ਆਖੀ ਹੈ।

Latest news

harbour-air-to-acquire-pacific-coastal-airlines-expanding-b-c-network
Punjabi

ਹਾਰਬਰ ਏਅਰ ਖਰੀਦੇਗੀ ਪੈਸੀਫਿਕ ਕੋਸਟਲ ਏਅਰਲਾਈਨਜ਼,ਬੀ.ਸੀ.’ਚ ਵਧੇਗਾ ਹਵਾਈ ਨੈੱਟਵਰਕ

ਬੀ.ਸੀ. ਦੇ ਹਵਾਬਾਜ਼ੀ ਖੇਤਰ ਵਿਚ ਹਾਰਬਰ ਏਅਰ ਆਪਣਾ ਨੈੱਟਵਰਕ ਵਧਾਉਣ ਜਾ ਰਹੀ ਹੈ, ਕੰਪਨੀ ਨੇ ਪੈਸੀਫਿਕ ਕੋਸਟਲ ਏਅਰਲਾਈਨਜ਼ ਨੂੰ ਖਰੀਦਣ ਦਾ ਐਲਾਨ ਕੀਤਾ ਹੈ। ਹਾਲਾਂਕਿ, ਸਮਝੌਤੇ ਮੁਤਾਬਕ, ਦੋਵਾਂ ਕੰਪਨੀਆਂ ਦੇ ਬ੍ਰਾਂਡ ਅਤੇ ਪਛਾਣ ਨੂੰ ਸੁਤੰਤਰ ਤੌਰ 'ਤੇ ਬਰਕਰਾਰ ਰੱਖਿਆ ਜਾਵੇਗਾ ਪਰ ਇਨ੍ਹਾਂ ਦਾ ਸਾਂਝਾ fleet 59 ਜਹਾਜ਼ਾਂ ਦਾ ਹੋ ਜਾਵੇਗਾ।
man-who-allegedly-threatened-to-kill-pm-mark-carney-identified
Punjabi

PM ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਦੀ ਹੋਈ ਪਛਾਣ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਦੀ ਪਛਾਣ Jamie Da Costa ਵਜੋਂ ਹੋਈ ਹੈ ਜੋ ਹੁਣ ਹਿਰਾਸਤ ਵਿੱਚ ਰਹੇਗਾ। ਬੀਤੇ ਦਿਨ ਬਚਾਅ ਪੱਖ ਦੇ ਵਕੀਲ ਨੇ ਅਦਾਲਤ ਵਿੱਚ ਸੁਣਵਾਈ ਦੌਰਾਨ ਦੱਸਿਆ ਕਿ 31 ਸਾਲਾ Da Costa ਨੂੰ ਇਸ ਮਹੀਨੇ ਦੇ ਸ਼ੁਰੂ ਵਿੱਚ ਹਿਰਾਸਤ ਵਿੱਚ ਰੱਖਣ ਦਾ ਹੁਕਮ ਦਿੱਤਾ ਗਿਆ ਸੀ। ਮੰਗਲਵਾਰ ਸਵੇਰ ਤੱਕ ਉਹ ਕੈਲਗਰੀ ਰਿਮਾਂਡ ਸੈਂਟਰ ਵਿੱਚ ਬੰਦ ਸੀ।
alberta-safeway-workers-issue-strike-notice-to-sobeys
Punjabi

ਐਲਬਰਟਾ ਦੇ ਸੇਫਵੇਅ ਕਰਮਚਾਰੀਆਂ ਵੱਲੋਂ Sobeys ਨੂੰ ਹੜਤਾਲ ਦਾ ਨੋਟਿਸ ਜਾਰੀ

ਐਲਬਰਟਾ ਵਿੱਚ ਹਜ਼ਾਰਾਂ ਸੇਫ ਵੇਅ ਕਰਮਚਾਰੀਆਂ ਦੀ ਪ੍ਰਤੀਨਿਧਤਾ ਕਰਨ ਵਾਲੀ ਯੂਨੀਅਨ UFCW ਲੋਕਲ 401 ਨੇ ਮੂਲ ਕੰਪਨੀ Sobeys ਨੂੰ ਹੜਤਾਲ ਦਾ ਨੋਟਿਸ ਜਾਰੀ ਕਰ ਦਿੱਤਾ ਹੈ। ਯੂਨੀਅਨ ਦਾ ਕਹਿਣਾ ਹੈ ਕਿ ਜੇਕਰ ਗੱਲਬਾਤ ਰਾਹੀਂ ਕੋਈ ਸਮਝੌਤਾ ਨਹੀਂ ਹੁੰਦਾ, ਤਾਂ ਕਰਮਚਾਰੀ 7 ਅਕਤੂਬਰ ਨੂੰ ਅੱਧੀ ਰਾਤ ਤੋਂ ਹੜਤਾਲ 'ਤੇ ਜਾ ਸਕਦੇ ਹਨ।
uk-may-join-canada-led-defence-security-and-resilience-bank
Punjabi

ਕੈਨੇਡਾ ਦੀ ਅਗਵਾਈ ਵਾਲੇ ਡਿਫੈਂਸ ਬੈਂਕ ਨਾਲ ਜੁੜ ਸਕਦਾ ਹੈ ਯੂ.ਕੇ.

ਕੈਨੇਡਾ ਦੀ ਅਗਵਾਈ ਵਾਲੇ Defence, Security and Resilience Bank ਵਿਚ ਯੂ. ਕੇ. ਸ਼ਾਮਲ ਹੋ ਸਕਦਾ ਹੈ। ਰਿਪੋਰਟਸ ਮੁਤਾਬਕ, ਦੋਹਾਂ ਧਿਰਾਂ ਵਿਚਾਲੇ ਉੱਚ ਪੱਧਰੀ ਗੱਲਬਾਤ ਚੱਲ ਰਹੀ ਹੈ, ਇਸ ਬੈਂਕ ਦਾ ਮੁੱਖ ਉਦੇਸ਼ ਸਹਿਯੋਗੀ ਦੇਸ਼ਾਂ ਦੇ ਰੱਖਿਆ ਪ੍ਰੋਜੈਕਟ ਲਈ ਲੰਮੇ ਸਮੇਂ ਅਤੇ ਘੱਟ ਲਾਗਤ ਵਾਲਾ ਕਰਜ਼ਾ ਮੁਹੱਈਆ ਕਰਵਾਉਣਾ ਹੈ।
stephen-harper-praises-carneys-trade-diversification-and-energy-policies
Punjabi

ਸਟੀਫਨ ਹਾਰਪਰ ਨੇ ਕਾਰਨੀ ਦੀ ਟਰੇਡ ਡਾਇਵਰਸੀਫਿਕੇਸ਼ਨ ਤੇ ਐਨਰਜੀ ਨੀਤੀਆਂ ਦੀ ਕੀਤੀ ਸ਼ਲਾਘਾ

ਕੈਨੇਡਾ ਦੇ ਸਾਬਕਾ ਕੰਜ਼ਰਵੇਟਿਵ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਨੇ ਟੋਰੌਂਟੋ ਵਿਖੇ ਸੰਪੰਨ ਹੋਏ ਦੋ-ਰੋਜ਼ਾ ਕੈਨੇਡਾ ਨਿਵੇਸ਼ ਸੰਮੇਲਨ ਦੇ ਸਮਾਪਤੀ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਵਪਾਰਕ ਵਿਭਿੰਨਤਾ ਨੀਤੀਆਂ ਦੀ ਸ਼ਲਾਘਾ ਕੀਤੀ। ਹਾਰਪਰ ਨੇ ਸਰਕਾਰ ਵੱਲੋਂ ਐਨਰਜੀ ਖੇਤਰ ਵਿਚ ਲਏ ਜਾ ਰਹੇ ਫੈਸਲਿਆਂ ਦਾ ਸਮਰਥਨ ਕੀਤਾ ਅਤੇ ਇਹ ਵੀ ਕਿਹਾ ਕਿ ਅਮਰੀਕਾ ਨਾਲ ਟ੍ਰੇਡ ਵਾਰਤਾ ਤੋਂ ਪਿੱਛੇ ਹਟਣ ਤੋਂ ਇਲਾਵਾ ਕੈਨੇਡਾ ਕੋਲ ਕੋਈ ਰਸਤਾ ਨਹੀਂ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link