15.51C Vancouver
ADS

Jan 26, 2026 2:40 PM - Connect Newsroom - Ramandeep Kaur with files from The Canadian Press

ਪ੍ਰਧਾਨ ਮੰਤਰੀ ਮਾਰਕ ਕਾਰਨੀ ਮਾਰਚ ਮਹੀਨੇ ਦੇ ਪਹਿਲੇ ਹਫ਼ਤੇ ਕਰ ਸਕਦੇ ਹਨ ਭਾਰਤ ਦਾ ਦੌਰਾ

Share On
prime-minister-mark-carney-may-visit-india-in-early-march-as-canada-looks-to-expand-trade-ties
Carney is also expected to spend much of 2026 engaged in international travel aimed at building new trade alliances. (Photo: The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਮਾਰਚ ਮਹੀਨੇ ਦੇ ਪਹਿਲੇ ਹਫ਼ਤੇ ਭਾਰਤ ਦਾ ਦੌਰਾ ਕਰ ਸਕਦੇ ਹਨ। ਇਸ ਦੌਰਾਨ ਦੋਹਾਂ ਮੁਲਕਾਂ ਵਿਚਕਾਰ ਯੂਰੇਨੀਅਮ, ਊਰਜਾ, ਖਣਿਜ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸੀ ਦੇ ਖੇਤਰ ਵਿਚ ਸਮਝੌਤੇ ਹੋਣ ਦੀ ਉਮੀਦ ਹੈ। ਇਹ ਯਾਤਰਾ ਉਸ ਰਣਨੀਤੀ ਦਾ ਹਿੱਸਾ ਹੈ ਜਿਸ ਤਹਿਤ ਪ੍ਰਧਾਨ ਮੰਤਰੀ ਅਮਰੀਕਾ ਤੋਂ ਦੇਸ਼ ਦੇ ਵਪਾਰ ਦੀ ਨਿਰਭਤਾ ਘਟਾਉਣ ਲਈ ਹਰ ਸੰਭਵ ਕੋਸ਼ਿਸ਼ ਜਾਰੀ ਰੱਖ ਰਹੇ ਹਨ।

ਸਾਲ 2026 ਦਾ ਜ਼ਿਆਦਾਤਰ ਸਮਾਂ ਉਹ ਦੁਨੀਆ ਭਰ ਦੇ ਦੇਸ਼ਾਂ ਦੀ ਯਾਤਰਾ ਕਰਨ ਅਤੇ ਨਵੇਂ ਵਪਾਰਕ ਗਠਜੋੜ ਬਣਾਉਣ ਵਿਚ ਬਿਤਾਉਣਗੇ। ਉਨ੍ਹਾਂ ਦੇ ਆਸਟ੍ਰੇਲੀਆ ਜਾਣ ਦੀ ਵੀ ਸੰਭਾਵਨਾ ਹੈ, ਜਿੱਥੇ ਉਹ ਕੈਨਬਰਾ ਵਿਚ ਸੰਸਦ ਨੂੰ ਸੰਬੋਧਨ ਕਰ ਸਕਦੇ ਹਨ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਐਤਵਾਰ ਨੂੰ ਕਿਹਾ ਸੀ ਕਿ ਕਾਰਨੀ ਮਾਰਚ ਵਿਚ ਉਨ੍ਹਾਂ ਦੇ ਦੇਸ਼ ਦਾ ਦੌਰਾ ਕਰਨਗੇ।

ਅਪ੍ਰੈਲ ਵਿਚ ਉਹ ਟ੍ਰੇਡ ਡੀਲ ਲਈ ਬ੍ਰਾਜ਼ੀਲ ਜਾ ਸਕਦੇ ਹਨ। ਉਥੇ ਹੀ, ਜੂਨ ਵਿਚ ਉਹ ਫਰਾਂਸ ਵਿਚ ਹੋਣ ਵਲੀ ਜੀ7 ਬੈਠਕ ਵਿਚ ਸ਼ਾਮਲ ਹੋਣਗੇ। ਇਸ ਮਗਰੋਂ 7 ਤੋਂ 8 ਜੁਲਾਈ ਨੂੰ ਤੁਰਕੀ ਦੀ ਰਾਜਧਾਨੀ ਅੰਕਾਰਾ ਵਿਚ ਨੈਟੋ ਦੀ ਬੈਠਕ ਹੋਵੇਗੀ। ਨਵੰਬਰ ਵਿਚ ਉਨ੍ਹਾਂ ਦਾ ਵਾਪਸ ਚੀਨ ਦੌਰਾ ਹੋ ਸਕਦਾ ਹੈ, ਜਿੱਥੇ ਉਹ ਸ਼ੇਨਜ਼ੇਨ ਵਿਚ ਹੋਣ ਵਾਲੀ ਏਸ਼ੀਆ ਪੈਸੀਫਿਕ ਇਕਨੋਮਿਕ ਕੋ-ਓਪਰੇਸ਼ਨ ਦੀ ਬੈਠਕ ਵਿਚ ਹਿੱਸਾ ਲੈ ਸਕਦੇ ਹਨ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link