17.64C Vancouver
ADS

Mar 20, 2025 5:15 PM - Connect Newsroom

ਪ੍ਰਧਾਨ ਮੰਤਰੀ ਮਾਰਕ ਕਾਰਨੀ ਕਰਨਗੇ ਐਤਵਾਰ ਨੂੰ ਚੋਣਾਂ ਦੀ ਘੋਸ਼ਣਾ

Share On
prime-minister-mark-carney-to-call-snap-federal-election-on-sunday
Sources also indicate that former Quebec Finance Minister Carlos Leitão will be running for the Liberals in the upcoming election.(Photo: The Canadian Press)

ਕੈਨੇਡਾ ਵਿਚ 28 ਅਪ੍ਰੈਲ ਨੂੰ ਚੋਣਾਂ ਹੋ ਸਕਦੀਆਂ ਹਨ। ਸੂਤਰਾਂ ਮੁਤਾਬਕ, ਪ੍ਰਧਾਨ ਮੰਤਰੀ ਮਾਰਕ ਕਾਰਨੀ ਐਤਵਾਰ ਨੂੰ ਇਸ ਦੀ ਘੋਸ਼ਣਾ ਕਰਨ ਜਾ ਰਹੇ ਹਨ।ਇਨ੍ਹਾਂ ਚੋਣਾਂ ਵਿਚ ਮੁੱਖ ਮੁੱਦਾ ਟਰੰਪ ਦੀ ਵਪਾਰ ਯੁੱਧ ਅਤੇ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੀਆਂ ਧਮਕੀਆਂ 'ਤੇ ਕੇਂਦਰਿਤ ਰਹਿਣ ਦੀ ਉਮੀਦ ਹੈ। ਲਿਬਰਲ, ਕੰਜ਼ਰਵੇਟਿਵ ਅਤੇ ਐਨਡੀਪੀ ਨੇ ਚੋਣ ਪ੍ਰਚਾਰ ਲਈ ਪਹਿਲਾਂ ਹੀ ਜਹਾਜ਼ ਅਤੇ ਬੱਸਾਂ ਬੁੱਕ ਕਰ ਲਈਆਂ ਹਨ ਅਤੇ ਵੀਕੈਂਡ 'ਤੇ ਚੋਣਾਂ ਦੀ ਘੋਸ਼ਣਾ ਹੋਣ ਦੀ ਉਮੀਦ ਵਿਚ ਉਨ੍ਹਾਂ ਦੇ ਜੰਗੀ ਕਮਰੇ ਵੀ ਤਿਆਰ ਹੋ ਗਏ ਹਨ।

ਇਸ ਵਿਚਕਾਰ ਲਿਬਰਲ ਪਾਰਟੀ ਨੇ ਵੈਨਕੂਵਰ ਦੇ ਸਾਬਕਾ ਮੇਅਰ ਗ੍ਰੇਗਰ ਰੌਬਰਟਸਨ ਅਤੇ ਇੱਕ ਨਿਊਜ਼ ਚੈਨਲ ਦੇ ਸਾਬਕਾ ਮੇਜ਼ਬਾਨ ਈਵਾਨ ਸੋਲੋਮਨ ਵਰਗੇ ਉੱਚ ਪ੍ਰੋਫਾਈਲ ਉਮੀਦਵਾਰਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਹੈ। ਸੂਤਰਾਂ ਮੁਤਾਬਕ,ਕਿਊਬੈਕ ਦੇ ਸਾਬਕਾ ਵਿੱਤ ਮੰਤਰੀ ਕਾਰਲੋਸ ਲੀਟਾਓ ਵੀ ਲਿਬਰਲ ਲਈ ਚੋਣ ਲੜਨਗੇ।

ਗੌਰਤਲਬ ਹੈ ਕਿ ਟਰੰਪ ਦੇ ਵਪਾਰ ਯੁੱਧ ਅਤੇ ਬਿਆਨਬਾਜ਼ੀ ਕਾਰਨ ਕੈਨੇਡੀਅਨ ਵਿਚ ਰਾਸ਼ਟਰਵਾਦ ਦੇ ਉਭਾਰ ਨੇ ਲਿਬਰਲ ਦੀ ਵਾਪਸੀ ਦੀਆਂ ਸੰਭਾਵਨਾਵਾਂ ਨੂੰ ਵਧਾਇਆ ਹੈ। ਸਰਵੇ ਦੱਸਦੇ ਹਨ ਕਿ ਲਿਬਰਲ ਹੁਣ ਕੰਜ਼ਰਵੇਟਿਵ ਨਾਲ ਸਖ਼ਤ ਟੱਕਰ ਵਿਚ ਹਨ, ਜਦੋਂ ਕਿ ਦੋ ਮਹੀਨੇ ਪਹਿਲਾਂ ਪੀਅਰ ਪੌਲੀਐਵ ਦੀ ਅਗਵਾਈ ਵਾਲੀ ਪਾਰਟੀ ਦੋਹਰੇ ਅੰਕਾਂ ਨਾਲ ਅੱਗੇ ਸੀ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link