18.42C Vancouver
ADS

Jun 13, 2024 4:30 PM - Connect Newsroom

ਪ੍ਰਧਾਨ ਮੰਤਰੀ ਮੋਦੀ ਨੇ 4 ਅੱਤਵਾਦੀ ਘਟਨਾਵਾਂ ਨੂੰ ਲੈ ਕੇ ਕੀਤੀ ਉੱਚ ਪੱਧਰੀ ਮੀਟਿੰਗ

Share On
prime-minister-modi-held-a-high-level-meeting-regarding-4-terrorist-incidents
Meanwhile, the Prime Minister also discussed the deployment of security forces in Jammu and Kashmir. 53 people have been detained in the case of terrorist attack in Riasi.(Photo: Facebook/Narendra Modi)

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਵਿਚ 4 ਦਿਨਾਂ 4 ਅੱਤਵਾਦੀ ਘਟਨਾਵਾਂ ਨੂੰ ਲੈ ਕੇ ਅੱਜ ਉੱਚ ਪੱਧਰੀ ਮੀਟਿੰਗ ਕੀਤੀ। ਇਸ ਵਿਚ ਨੈਸ਼ਨਲ ਸਕਿਓਰਿਟੀ ਐਡਵਾਇਜ਼ਰ ਅਜੀਤ ਡੋਵਾਲ ਸਮੇਤ ਕਈ ਅਧਿਕਾਰੀ ਸ਼ਾਮਲ ਹੋਏ।

ਪ੍ਰਧਾਨ ਮੰਤਰੀ ਨੇ ਇਸ ਦੌਰਾਨ ਜੰਮੂ-ਕਸ਼ਮੀਰ ਵਿਚ ਸੁਰੱਖਿਆ ਬਲਾਂ ਦੀ ਤਾਇਨਾਤੀ ’ਤੇ ਵੀ ਚਰਚਾ ਕੀਤੀ। ਰਿਆਸੀ ਵਿਚ ਅੱਤਵਾਦੀ ਹਮਲੇ ਦੇ ਮਾਮਲੇ ਵਿਚ 53 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ।

ਇਹ ਜਾਣਕਾਰੀ ਐੱਸਐੱਸਪੀ ਮੋਹਿਤਾ ਸ਼ਰਮਾ ਨੇ ਦਿੱਤੀ। 9 ਜੂਨ ਨੂੰ ਜੰਮੂ-ਕਸ਼ਮੀਰ ਦੇ ਰਿਆਸੀ ਵਿਚ ਅੱਤਵਾਦੀਆਂ ਨੇ ਇਕ ਬੱਸ ’ਤੇ ਗੋਲੀਬਾਰੀ ਕੀਤੀ ਸੀ, ਜਿਸ ਵਿਚ ਡਰਾਈਵਰ ਨੂੰ ਗੋਲੀ ਲੱਗੀ। ਇਸ ਤੋਂ ਬਾਅਦ ਬੱਸ ਖੱਡ ਵਿਚ ਡਿੱਗ ਗਈ ਅਤੇ ਇਸ ਵਿਚ ਸਵਾਰ 9 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 41 ਜ਼ਖਮੀ ਹੋ ਗਏ ਸਨ।

ਜੰਮੂ-ਕਸ਼ਮੀਰ ਵਿਚ ਹੋਏ ਅੱਤਵਾਦੀ ਹਮਲਿਆਂ ’ਤੇ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਕਿਹਾ ਕਿ ਗੁਆਂਢੀ ਮੁਲਕ ਨਾਲ ਸਾਡੀਆਂ ਅਜੇ ਵੀ ਸਮੱਸਿਆਵਾਂ ਹਨ, ਅੱਤਵਾਦੀ ਸਰਹੱਦ ਰਾਹੀਂ ਆ ਰਹੇ ਹਨ ਅਤੇ ਇਸ ਮਸਲੇ ਦਾ ਹੱਲ ਗੱਲਬਾਤ ਰਾਹੀਂ ਹੀ ਨਿਕਲੇਗਾ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link