13.03C Vancouver
ADS

Jun 5, 2024 7:02 PM - Connect Newsroom

ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਤੀਜੇ ਕਾਰਜਕਾਲ ਦੇ ਸਹੁੰ ਚੁੱਕ ਸਮਾਗਮ ਲਈ ਪ੍ਰਧਾਨ ਮੰਤਰੀਆਂ ਨੂੰ ਦਿੱਤਾ ਸੱਦਾ

Share On
prime-minister-modi-invited-the-prime-ministers-for-the-swearing-in-ceremony-of-his-third-term
Bangladesh Prime Minister Sheikh Hasina has already accepted the invitation. Narendra Modi is going to create history by becoming the Prime Minister of India for the third time on June 8.(Photo: Facebook/Narendra Modi)

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਤੀਜੇ ਕਾਰਜਕਾਲ ਦੇ ਸਹੁੰ ਚੁੱਕ ਸਮਾਗਮ ਲਈ ਭੂਟਾਨ ਦੇ ਰਾਜਾ, ਸ਼੍ਰੀਲੰਕਾ ਦੇ ਰਾਸ਼ਟਰਪਤੀ ਅਤੇ ਬੰਗਲਾਦੇਸ਼, ਨੇਪਾਲ ਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀਆਂ ਨੂੰ ਸੱਦਾ ਦਿੱਤਾ ਹੈ।

ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਪਹਿਲਾਂ ਹੀ ਸੱਦਾ ਸਵੀਕਾਰ ਕਰ ਚੁੱਕੀ ਹੈ। ਨਰਿੰਦਰ ਮੋਦੀ 8 ਜੂਨ ਨੂੰ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਬਣ ਕੇ ਇਤਿਹਾਸ ਰਚਣ ਜਾ ਰਹੇ ਹਨ।

ਉਨ੍ਹਾਂ ਤੋਂ ਪਹਿਲਾਂ ਅਜਿਹਾ ਸਿਰਫ ਇੱਕ ਵਾਰ ਹੋਇਆ ਸੀ, ਜਦੋਂ ਜਵਾਹਰ ਲਾਲ ਨਹਿਰੂ ਬ੍ਰਿਟਿਸ਼ ਸ਼ਾਸਨ ਤੋਂ ਆਜ਼ਾਦੀ ਮਿਲਣ ਤੋਂ ਬਾਅਦ 16 ਸਾਲ ਤੱਕ ਆਜ਼ਾਦ ਭਾਰਤ ਦੇ ਪ੍ਰਧਾਨ ਮੰਤਰੀ ਰਹੇ ਸਨ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link