13.14C Vancouver
ADS

Sep 3, 2024 1:52 PM - Connect Newsroom

ਬਰੂਨੇਈ ਅਤੇ ਸਿੰਗਾਪੁਰ ਦੇ ਤਿੰਨ ਦਿਨਾਂ ਦੌਰੇ 'ਤੇ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ

Share On
prime-minister-modi-left-on-a-three-day-visit-to-brunei-and-singapore
In Brunei, he will meet Sultan Haji Bolkiah, who invited PM Modi. Meanwhile, President Tharman will meet Shanmugaratnam and other senior ministers in Singapore. (Photo: Facebook/PMO India)

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਬਰੂਨੇਈ ਅਤੇ ਸਿੰਗਾਪੁਰ ਦੇ ਤਿੰਨ ਦਿਨਾਂ ਦੌਰੇ 'ਤੇ ਰਵਾਨਾ ਹੋਏ ਹਨ। ਬਰੂਨੇਈ ਤੋਂ ਬਾਅਦ ਉਹ ਸਿੰਗਾਪੁਰ ਜਾਣਗੇ। ਇਹ ਦੌਰਾ 4-5 ਸਤੰਬਰ ਵਿਚਕਾਰ ਹੋਵੇਗਾ। ਪੀਐੱਮ ਮੋਦੀ ਨੇ ਇੱਕ ਟਵੀਟ ਵਿਚ ਕਿਹਾ ਕਿ ਇਸ ਦੌਰੇ ਦਾ ਮਕਸਦ ਭਾਰਤ ਦੇ ਰਿਸ਼ਤੇ ਨੂੰ ਮਜਬੂਤ ਕਰਨਾ ਹੋਵੇਗਾ।

ਬਰੂਨੇਈ ਵਿਚ ਉਹ ਸੁਲਤਾਨ ਹਾਜੀ ਬੋਲਕੀਆ ਨਾਲ ਮੁਲਾਕਾਤ ਕਰਨਗੇ, ਜਿਨ੍ਹਾਂ ਨੇ ਪੀਐੱਮ ਮੋਦੀ ਨੂੰ ਸੱਦਾ ਦਿੱਤਾ ਸੀ। ਉਥੇ ਹੀ, ਸਿੰਗਾਪੁਰ ਵਿਚ ਰਾਸ਼ਟਰਪਤੀ ਥਰਮਨ ਸ਼ਨਮੁਗਰਤਨਮ ਅਤੇ ਹੋਰ ਸੀਨੀਅਰ ਮਿਨਿਸਟਰਸ ਨਾਲ ਮੁਲਾਕਾਤ ਕਰਨਗੇ। ਪੀਐੱਮ ਮੋਦੀ ਦੀ ਬਰੂਨੇਈ ਯਾਤਰਾ ਰੱਖਿਆ ਸਾਂਝੇਦਾਰੀ ਲਈ ਮਹੱਤਵਪੂਰਨ ਹੈ।

ਦੋਵੇਂ ਦੇਸ਼ ਇਸ ਖੇਤਰ ਵਿੱਚ ਸਹਿਯੋਗ ਲਈ ਇੱਕ ਸਾਂਝਾ ਵਰਕਿੰਗ ਗਰੁੱਪ ਬਣਾਉਣਾ ਚਾਹੁੰਦੇ ਹਨ। ਭਾਰਤ ਅਤੇ ਬਰੂਨੇਈ ਵਿਚਕਾਰ ਊਰਜਾ ਖੇਤਰ ਅਤੇ ਪੁਲਾੜ ਖੇਤਰ ਵਿੱਚ ਵੀ ਸਹਿਯੋਗ ਵਧਣ ਦੀ ਉਮੀਦ ਹੈ।

ਦੋਵੇਂ ਮੁਲਕਾਂ ਦੇ ਕੂਟਨੀਤਕ ਸਬੰਧ 1984 ਵਿਚ ਸਥਾਪਤ ਹੋਏ ਸਨ ਅਤੇ ਇਸ ਸਾਲ ਇਸ ਰਿਸ਼ਤੇ ਨੂੰ 40 ਸਾਲ ਪੂਰੇ ਹੋਏ ਹਨ। ਵਰਤਮਾਨ ਵਿਚ ਕਰੀਬ 14 ਹਜ਼ਾਰ ਭਾਰਤੀ ਬਰੂਨੇਈ ਵਿਚ ਰਹਿੰਦੇ ਹਨ।

Latest news

senior-leaders-of-edmonton-based-infantry-battalion-removed-amid-investigation
Punjabi

ਐਡਮਿੰਟਨ ਬੇਸਡ ਫੌਜੀ ਬਟਾਲੀਅਨ ਦੇ ਦੋ ਸੀਨੀਅਰ ਅਧਿਕਾਰੀ ਜਾਂਚ ਦੌਰਾਨ ਅਹੁਦਿਆਂ ਤੋਂ ਹਟਾਏ ਗਏ

ਐਡਮਿੰਟਨ ਬੇਸਡ ਇਨਫੈਂਟਰੀ ਬਟਾਲੀਅਨ ਦੇ ਦੋ ਸੀਨੀਅਰ ਆਗੂਆਂ ਨੂੰ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਅਹੁਦਿਆਂ ਤੋਂ ਅਸਥਾਈ ਤੌਰ 'ਤੇ ਹਟਾ ਦਿੱਤਾ ਗਿਆ ਹੈ। ਨੈਸ਼ਨਲ ਡਿਫੈਂਸ ਵਿਭਾਗ ਮੁਤਾਬਕ ਲੈਫਟੀਨੈਂਟ-ਕਰਨਲ ਜੇਸਨ ਹਡਸਨ ਅਤੇ ਚੀਫ ਵਾਰੰਟ ਅਫ਼ਸਰ ਕਿਮ ਡੋਅਰ ਨੂੰ 3rd ਬਟਾਲੀਅਨ, ਪ੍ਰਿੰਸਿਸ ਪੈਟਰੀਸ਼ੀਆ ਦੀ ਕੈਨੇਡੀਅਨ ਲਾਈਟ ਇਨਫੈਂਟਰੀ ਵਿੱਚੋਂ ਹਟਾਇਆ ਗਿਆ ਹੈ।
marco-rubio-meets-uae-leaders-in-abu-dhabi-to-discuss-iran-and-regional-security
Punjabi

ਅਬੂ ਧਾਬੀ ਵਿੱਚ ਮਾਰਕੋ ਰੂਬੀਓ ਅਤੇ ਯੂ.ਏ.ਈ. ਨੇਤਾਵਾਂ ਦੀ ਅਹਿਮ ਮੀਟਿੰਗ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਯੂ.ਏ.ਈ. ਦੇ ਆਪਣੇ ਦੌਰੇ ਦੌਰਾਨ ਅਬੂ ਧਾਬੀ ਵਿੱਚ ਯੂ.ਏ.ਈ. ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਅਤੇ ਹੋਰ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਨੇ ਇਰਾਨ ਨਾਲ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਮਝੌਤੇ, ਹੋਰਮੁਜ਼ ਔਫ ਸਟ੍ਰੇਟ ਰਾਹੀਂ ਜਹਾਜ਼ਾਂ ਦੇ ਸੁਰੱਖਿਅਤ ਰਸਤੇ ਨੂੰ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਅਤੇ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਬਾਰੇ ਚਰਚਾ ਕੀਤੀ।
missing-person-for-location-ganavi-ksheer-sagar
Punjabi

ਸਰੀ ਵਿੱਚ 12 ਸਾਲਾ ਲੜਕੀ ਲਾਪਤਾ,ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

ਸਰੀ ਦੀ ਇੱਕ 12 ਸਾਲਾ ਲੜਕੀ ਲਾਪਤਾ ਹੋ ਗਈ ਹੈ। ਪੁਲਿਸ ਵਲੋਂ ਉਸ ਦੀ ਪਛਾਣ ਗਣਵੀ ਕਸ਼ੀਰ ਸਾਗਰ ਦੱਸੀ ਗਈ ਹੈ। ਐਸ.ਪੀ.ਐਸ.ਮੁਤਾਬਕ, ਉਸ ਨੂੰ ਆਖਰੀ ਵਾਰ ਮੰਗਲਵਾਰ ਸਵੇਰ 8:15 ਵਜੇ ਦੇ ਕਰੀਬ ਨੌਰਥ ਸਰੀ ਦੀ 146 ਸਟ੍ਰੀਟ ਦੇ 6200 ਬਲਾਕ ਵਿਚ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ-ਪਤਾ ਨਹੀਂ ਹੈ।
lytton-wildfire-brought-under-control-as-24-fires-remain-active-across-b-c
Punjabi

ਲਿਟਨ ਨੇੜੇ ਜੰਗਲੀ ਅੱਗ ਕਾਬੂ ਹੇਠ, ਬੀ.ਸੀ. ਵਿੱਚ 24 ਵਾਈਲਡਫਾਇਰ ਸਰਗਰਮ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬਲ ਰਹੀ ਜੰਗਲੀ ਅੱਗ ਕੰਟਰੋਲ ਕਰ ਲਈ ਗਈ ਹੈ। ਇਹ ਲੰਘੇ ਸ਼ੁੱਕਰਵਾਰ ਨੂੰ ਲੱਭੀ ਗਈ ਸੀ ਅਤੇ ਇਸ ਦੇ ਸ਼ੁਰੂ ਹੋਣ ਪਿੱਛੇ ਮਨੁੱਖੀ ਕਾਰਨ ਮੰਨਿਆ ਜਾਂਦਾ ਹੈ। ਇਹ ਇੱਕ ਹੀ ਰਾਤ ਵਿਚ ਛੇ ਗੁਣਾ ਵੱਧ ਗਈ ਸੀ ਅਤੇ ਇਸ ਕਾਰਨ ਨਿਕਾਸੀ ਦੇ ਹੁਕਮ ਦਿੱਤੇ ਗਏ ਸਨ ਤੇ ਇਲਾਕੇ ਵਿਚੋਂ ਲੰਘਣ ਵਾਲਾ ਹਾਈਵੇਅ 1 ਵੀ ਬੰਦ ਕਰਨਾ ਪਿਆ ਸੀ।
severe-heatwave-in-france-claims-58-lives-40-drown-while-trying-to-escape-the-heat
Punjabi

ਫਰਾਂਸ 'ਚ ਭਿਆਨਕ ਹੀਟਵੇਵ: 58 ਲੋਕਾਂ ਦੀ ਮੌਤ, 40 ਲੋਕ ਡੁੱਬਣ ਕਾਰਨ ਗੁਆ ਬੈਠੇ ਜਾਨ

ਫਰਾਂਸ ਵਿੱਚ ਗਰਮੀ ਕਾਰਨ 58 ਲੋਕਾਂ ਦੀ ਮੌਤ ਹੋ ਗਈ। ਰਿਪੋਰਟ ਮੁਤਾਬਕ ਲੋਕ ਗਰਮੀ ਤੋਂ ਬਚਣ ਲਈ ਨਦੀਆਂ, ਝੀਲਾਂ ਅਤੇ ਨਹਿਰਾਂ ਵਿੱਚ ਨਹਾਉਣ ਜਾ ਰਹੇ ਹਨ। ਇਸ ਦੇ ਚੱਲਦੇ ਕੁਝ ਦਿਨਾਂ ਵਿੱਚ 40 ਲੋਕਾਂ ਦੀ ਡੱਬ ਕੇ ਮੌਤ ਹੋ ਗਈ,ਜਿਨ੍ਹਾਂ ਵਿੱਚ ਜ਼ਿਆਦਾਤਰ ਨੌਜਵਾਨ ਸ਼ਾਮਲ ਹਨ। ਇਸ ਦੇ ਨਾਲ ਹੀ 2 ਬੱਚਿਆਂ ਸਮੇਤ 18 ਲੋਕਂ ਦੀ ਗਰਮੀ ਵਿੱਚ ਲੂ ਲੱਗਣ ਨਾਲ ਮੌਤ ਹੋ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link