12.14C Vancouver
ADS

Jun 4, 2024 4:05 PM - Connect Newsroom

ਐੱਨ.ਡੀ.ਏ. ਦੀ ਤੀਜੀ ਵਾਰ ਸਰਕਾਰ ਬਣਨ ਵਿਚਕਾਰ ਪ੍ਰਧਾਨ ਮੰਤਰੀ ਮੋਦੀ ਪਹੁੰਚੇ ਭਾਜਪਾ ਹੈੱਡਕੁਆਰਟਰ

Share On
prime-minister-modi-reached-the-bjp-headquarters-in-the-midst-of-ndas-formation-of-the-government-for-the-third-time
NDA is set to form the government for the third time in a row on this auspicious day. PM Modi said that today's victory is the victory of unwavering loyalty to the Constitution of India.(Photo: Facebook/Narendra Modi)

ਐੱਨ.ਡੀ.ਏ. ਦੀ ਤੀਜੀ ਵਾਰ ਸਰਕਾਰ ਬਣਨ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਭਾਜਪਾ ਹੈੱਡਕੁਆਰਟਰ ਪਹੁੰਚੇ। ਉਨ੍ਹਾਂ ਨੇ ਭਾਰਤ ਮਾਤਾ ਦੀ ਜੈ ਅਤੇ ਜੈ ਜਗਨਨਾਥ ਨਾਲ ਭਾਸ਼ਣ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਮੈਂ ਇਸ ਆਸ਼ੀਰਵਾਦ ਲਈ ਦੇਸ਼ ਦੇ ਸਾਰੇ ਲੋਕਾਂ ਦਾ ਰਿਣੀ ਹਾਂ। ਅੱਜ ਦਾ ਦਿਨ ਬਹੁਤ ਸ਼ੁਭ ਹੈ।

ਇਸ ਸ਼ੁਭ ਦਿਨ ’ਤੇ ਐੱਨ.ਡੀ. ਏ. ਦੀ ਲਗਾਤਾਰ ਤੀਜੀ ਵਾਰ ਸਰਕਾਰ ਬਣਨਾ ਤੈਅ ਹੈ। ਪੀ.ਐੱਮ. ਮੋਦੀ ਨੇ ਕਿਹਾ ਕਿ ਅੱਜ ਦੀ ਜਿੱਤ ਇਹ ਭਾਰਤ ਦੇ ਸੰਵਿਧਾਨ ਪ੍ਰਤੀ ਅਟੁੱਟ ਵਫ਼ਾਦਾਰੀ ਦੀ ਜਿੱਤ ਹੈ। ਕਾਂਗਰਸ ਉੱਤੇ ਹਮਲਾ ਬੋਲਦਿਆਂ ਉਨ੍ਹਾਂ ਕਿਹਾ ਕਿ 1962 ਤੋਂ ਬਾਅਦ ਪਹਿਲੀ ਵਾਰ ਕਿਸੇ ਸਰਕਾਰ ਨੇ ਆਪਣੇ ਦੋ ਕਾਰਜਕਾਲ ਪੂਰੇ ਕਰਕੇ ਤੀਜੀ ਵਾਰ ਵਾਪਸੀ ਕੀਤੀ ਹੈ। ਰਾਜਾਂ ਵਿਚ ਜਿੱਥੇ ਵੀ ਵਿਧਾਨ ਸਭਾ ਚੋਣਾਂ ਹੋਈਆਂ, ਉੱਥੇ ਐੱਨ.ਡੀ.ਏ. ਨੂੰ ਸ਼ਾਨਦਾਰ ਜਿੱਤ ਮਿਲੀ, ਚਾਹੇ ਉਹ ਅਰੁਣਾਚਲ ਪ੍ਰਦੇਸ਼, ਆਂਧਰਾ ਪ੍ਰਦੇਸ਼, ਸਿੱਕਮ ਜਾਂ ਓਡੀਸ਼ਾ ਹੋਵੇ। ਇਨ੍ਹਾਂ ਰਾਜਾਂ ਵਿਚ ਕਾਂਗਰਸ ਦਾ ਸਫਾਇਆ ਹੋ ਗਿਆ ਹੈ। ਸ਼ਾਇਦ ਉਨ੍ਹਾਂ ਦੀ ਜ਼ਮਾਨਤ ਬਚਾਉਣਾ ਵੀ ਔਖਾ ਹੋ ਗਿਆ ਹੋਵੇਗਾ।

ਉੱਥੇ ਹੀ, ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਕਿਹਾ ਕਿ ਵਿਰੋਧੀ ਦਲ ਲੋਕ ਲੁਭਾਵਣੇ ਵਾਅਦੇ ਕਰਕੇ ਸਰਕਾਰ ਵਿਚ ਆਉਣੇ ਚਾਹੁੰਦੇ ਸਨ, ਉਨ੍ਹਾਂ ਕਿਹਾ ਕਿ ਅੱਜ ਹੀ ਓਡੀਸ਼ਾ ਵਿਚ ਵੀ ਪਹਿਲੀ ਵਾਰ ਭਾਜਪਾ ਦੀ ਸਰਕਾਰ ਬਣ ਰਹੀ ਹੈ ਪਰ ਕੁਝ ਲੋਕ 30-40 ਸੀਟਾਂ ਜਿੱਤ ਕੇ ਰੌਲਾ ਪਾਉਣ ਲੱਗ ਜਾਂਦੇ ਹਨ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link