Sep 19, 2024 2:56 PM - Connect Newsroom

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ ਵਿਚ ਦੋ ਰੈਲੀਆਂ ਕੀਤੀਆਂ। ਉਨ੍ਹਾਂ ਕਟੜਾ ਵਿਚ ਕਿਹਾ ਕਿ ਪਾਕਿਸਤਾਨ ਕਾਂਗਰਸ ਅਤੇ ਨੈਸ਼ਨਲ ਕਾਨਫਰੰਸ ਦੇ ਚੋਣ ਮਨੋਰਥ ਪੱਤਰ ਤੋਂ ਬਹੁਤ ਖੁਸ਼ ਹੈ ਅਤੇ ਇਹ ਸਾਰੇ ਮਿਲ ਕੇ ਜੰਮੂ-ਕਸ਼ਮੀਰ ਵਿਚ ਦਹਿਸ਼ਤ ਫੈਲਾਉਣਾ ਚਾਹੁੰਦੇ ਹਨ ਪਰ ਕੋਈ ਵੀ ਤਾਕਤ ਧਾਰਾ 370 ਨੂੰ ਵਾਪਸ ਨਹੀਂ ਲਿਆ ਸਕਦੀ।
ਪਿਛਲੇ 6 ਦਿਨਾਂ ਵਿਚ ਪੀਐੱਮ ਮੋਦੀ ਦਾ ਇਹ ਦੂਜਾ ਕਸ਼ਮੀਰ ਦੌਰਾ ਹੈ। ਇਸ ਤੋਂ ਪਹਿਲਾਂ ਉਨ੍ਹਾਂ 14 ਸਤੰਬਰ ਨੂੰ ਡੋਡਾ ਜ਼ਿਲ੍ਹੇ ਵਿਚ ਰੈਲੀ ਕੀਤੀ ਸੀ। ਗੌਰਤਲਬ ਹੈ ਕਿ ਜੰਮੂ-ਕਸ਼ਮੀਰ ਵਿਚ 10 ਸਾਲ ਬਾਅਦ ਵਿਧਾਨ ਸਭਾ ਇਲੈਕਸ਼ਨ ਹੋ ਰਹੇ ਹਨ। 18 ਸਤੰਬਰ ਨੂੰ ਪਹਿਲੇ ਫੇਜ ਵਿਚ ਰਿਕਾਰਡ ਵੋਟਿੰਗ ਹੋਈ ਹੈ, ਹੁਣ ਦੂਜਾ ਫੇਜ 25 ਸਤੰਬਰ ਨੂੰ ਹੋਵੇਗਾ।
ਦੱਸ ਦੇਈਏ ਕਿ ਭਾਜਪਾ ਨੇ 90 ਸੀਟਾਂ ਵਿਚੋਂ 62 ਸੀਟਾਂ ’ਤੇ ਉਮੀਦਵਾਰਾਂ ਦੀ ਘੋਸ਼ਣਾ ਕੀਤੀ ਹੈ। ਕਸ਼ਮੀਰ ਵਿਚ ਪਾਰਟੀ 47 ਵਿਚੋਂ 19 ਸੀਟਾਂ ’ਤੇ ਚੋਣ ਲੜ ਰਹੀ ਹੈ ਅਤੇ ਬਾਕੀ 28 ਸੀਟਾਂ ’ਤੇ ਆਜ਼ਾਦ ਉਮੀਦਵਾਰਾਂ ਨੂੰ ਸਮਰਥਨ ਦੇਵੇਗੀ।




