15.9C Vancouver
ADS

Jun 10, 2024 7:13 PM - Connect Newsroom

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀਐੱਮ ਜਸਟਿਨ ਟਰੂਡੋ ਵਲੋਂ ਉਨ੍ਹਾਂ ਨੂੰ ਦਿੱਤੀ ਗਈ ਵਧਾਈ ਦੇ 4 ਦਿਨ ਬਾਅਦ ਦਿੱਤਾ ਜਵਾਬ

Share On
prime-minister-narendra-modi-responded-4-days-after-pm-justin-trudeau-congratulated-him
On the other hand, the Prime Minister of Pakistan Shehbaz Sharif has also congratulated PM Narendra Modi on becoming the Prime Minister again. (Photo: Facebook/Narendra Modi)

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀਐੱਮ ਜਸਟਿਨ ਟਰੂਡੋ ਵਲੋਂ ਉਨ੍ਹਾਂ ਨੂੰ ਦਿੱਤੀ ਗਈ ਵਧਾਈ ਦੇ 4 ਦਿਨ ਬਾਅਦ ਜਵਾਬ ਦਿੱਤਾ। ਪੀਐੱਮ ਮੋਦੀ ਨੇ ਵਧਾਈ ਸੰਦੇਸ਼ ਸਵੀਕਾਰ ਕਰਦੇ ਹੋਏ ਕਿਹਾ ਕਿ ਦੋਵੇਂ ਦੇਸ਼ਾਂ ਨੂੰ ਇੱਕ-ਦੂਜੇ ਦੀਆਂ ਚਿੰਤਾਵਾਂ ਦਾ ਸਨਮਾਨ ਕਰਨਾ ਹੋਵੇਗਾ।

ਇਸ ਤੋਂ ਪਹਿਲਾਂ ਟਰੂਡੋ ਨੇ ਵੀ ਪੀਐੱਮ ਮੋਦੀ ਨੂੰ ਲਗਾਤਾਰ ਤੀਜੀ ਜਿੱਤ ’ਤੇ ਵਧਾਈ ਦਿੰਦਿਆਂ ਟਵੀਟ ਕੀਤਾ ਸੀ ਕਿ ਕੈਨੇਡਾ ਮਨੁੱਖੀ ਅਧਿਕਾਰਾਂ ਅਤੇ ਕਾਨੂੰਨ ਦੇ ਸਾਸ਼ਨ ’ਤੇ ਆਧਾਰਿਤ ਆਪਸੀ ਸਬੰਧਾਂ ਨੂੰ ਮਜਬੂਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨਾਲ ਕੰਮ ਕਰਨ ਲਈ ਤਿਆਰ ਹੈ, ਯਾਨੀ ਦੋਹਾਂ ਨੇਤਾਵਾਂ ਨੇ ਇੱਕ-ਦੂਜੇ ਨੂੰ ਸੰਦੇਸ਼ ਦੇਣ ਦੀ ਵੀ ਕੋਸ਼ਿਸ਼ ਕੀਤੀ।

ਓਧਰ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਵੀ ਪੀਐੱਮ ਨਰਿੰਦਰ ਮੋਦੀ ਨੂੰ ਦੁਬਾਰਾ ਪ੍ਰਧਾਨ ਮੰਤਰੀ ਬਣਨ ’ਤੇ ਵਧਾਈ ਦਿੱਤੀ ਹੈ। ਗੌਰਤਲਬ ਹੈ ਕਿ ਪਿਛਲੇ 4 ਮਹੀਨਿਆਂ ਵਿਚ ਪਾਕਿਸਤਾਨ ਦੇ ਵੱਖ-ਵੱਖ ਮੰਤਰੀਆਂ ਨੇ ਭਾਰਤ ਨਾਲ ਸਬੰਧ ਸੁਧਾਰਨ ਨੂੰ ਲੈ ਕੇ ਕਈ ਵਾਰ ਬਿਆਨ ਦਿੱਤੇ ਹਨ।

ਅਪ੍ਰੈਲ ਵਿਚ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਉਮੀਦ ਜਤਾਈ ਸੀ ਕਿ ਭਾਰਤ ਵਿਚ ਲੋਕ ਸਭਾ ਚੋਣਾਂ ਖਤਮ ਹੋਣ ਤੋਂ ਬਾਅਦ ਦੋਹਾਂ ਦੇਸ਼ਾਂ ਦੇ ਰਿਸ਼ਤੇ ਸੁਧਰਣਗੇ। ਉਨ੍ਹਾਂ ਕਿਹਾ ਸੀ ਕਿ ਭਾਰਤ-ਪਾਕਿਸਤਾਨ ਸਬੰਧਾਂ ਦਾ ਆਪਣਾ ਇੱਕ ਵਿਸ਼ੇਸ਼ ਇਤਿਹਾਸ ਹੈ, ਅਜਿਹੇ ਵਿਚ ਚੋਣਾਂ ਤੋਂ ਬਾਅਦ ਸਥਿਤੀ ਬਦਲਣ ਦੀ ਉਮੀਦ ਹੈ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link