14.36C Vancouver
ADS

Mar 6, 2024 7:13 PM - The Connect News

ਧਾਰਾ 370 ਹਟਾਏ ਜਾਣ ਤੋਂ ਬਾਅਦ ਭਲਕੇ ਸ਼੍ਰੀਨਗਰ ਜਾਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

Share On
prime-minister-narendra-modi-will-go-to-srinagar-tomorrow-after-the-removal-of-article-370
Modi will attend the 'Developed India Developed Jammu and Kashmir' program at the stadium in Srinagar and will inaugurate around Rs 5,000 crore worth of projects to boost the agricultural economy in the state. (Photo:Facebook/Narendra Modi)

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੰਮੂ-ਕਸ਼ਮੀਰ ਲਈ ਧਾਰਾ 370 ਹਟਾਏ ਜਾਣ ਤੋਂ ਬਾਅਦ ਭਲਕੇ ਸ਼੍ਰੀਨਗਰ ਵਿਚ ਪਹਿਲੀ ਰੈਲੀ ਕਰਨ ਜਾ ਰਹੇ ਹਨ। ਕਸ਼ਮੀਰ ਲਈ ਉਨ੍ਹਾਂ ਵਲੋਂ ਕਈ ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਜਾਵੇਗਾ।

ਮੋਦੀ ਸ਼੍ਰੀਨਗਰ ਦੇ ਸਟੇਡੀਅਮ ਵਿਚ ‘ਵਿਕਸਤ ਭਾਰਤ ਵਿਕਸਤ ਜੰਮੂ ਕਸ਼ਮੀਰ’ ਪ੍ਰੋਗਰਾਮ ਵਿਚ ਸ਼ਾਮਲ ਹੋਣਗੇ ਅਤੇ ਪ੍ਰਦੇਸ਼ ਵਿਚ ਖੇਤੀ ਅਰਥਚਾਰੇ ਨੂੰ ਹੁਲਾਰਾ ਦੇਣ ਲਈ ਲਗਭਗ 5,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ।

ਰਿਪੋਰਟਸ ਦਾ ਕਹਿਣਾ ਹੈ ਕਿ ਪੀ. ਐੱਮ. ਮੋਦੀ ਜਿਸ ਸਟੇਡੀਅਮ ਵਿਚ ਰੈਲੀ ਕਰਨ ਵਾਲੇ ਹਨ ਉਸ ਨੂੰ ਤਿਰੰਗੇ ਦੇ ਰੰਗ ਵਿਚ ਰੰਗਿਆ ਗਿਆ ਹੈ। ਲੋਕ ਸਭਾ ਚੋਣਾਂ ਨੇੜੇ ਆਉਣ ਅਤੇ ਵਿਰੋਧੀ ਪਾਰਟੀਆਂ ਵਲੋਂ ਜੰਮੂ-ਕਸ਼ਮੀਰ ਵਿਚ ਵਿਧਾਨ ਸਭਾ ਚੋਣਾਂ ਕੀਤੀ ਜਾ ਰਹੀ ਮੰਗ ਦੇ ਮੱਦੇਨਜ਼ਰ ਸਭ ਦੀਆਂ ਨਜ਼ਰਾਂ ਇਸ ਗੱਲ ’ਤੇ ਟਿਕੀਆਂ ਹੋਣਗੀਆਂ ਕਿ ਪ੍ਰਧਾਨ ਮੰਤਰੀ ਇਨ੍ਹਾਂ ਮੁੱਦਿਆਂ ’ਤੇ ਕੀ ਕਹਿੰਦੇ ਹਨ।

ਕੇਂਦਰ ਸਰਕਾਰ ਵਲੋਂ ਜੰਮੂ-ਕਸ਼ਮੀਰ ਦੀ ਖੇਤੀ ਅਰਥਵਿਵਸਥਾ ਨੂੰ ਮਜਬੂਤ ਕਰਨ ਲਈ ਕਈ ਪ੍ਰੋਗਰਾਮ ਚਲਾਏ ਜਾ ਰਹੇ ਹਨ ਅਤੇ ਲਗਭਗ 2.5 ਲੱਖ ਕਿਸਾਨਾਂ ਨੂੰ ਹੁਨਰ ਵਿਕਾਸ ਸਿਖਲਾਈ ਦਿੱਤੇ ਜਾਣ ਦੀ ਉਮੀਦ ਹੈ। ਮੋਦੀ ਇਸ ਦੌਰਾਨ ਸੈਰ ਸਪਾਟਾ ਖ਼ੇਤਰ ਨਾਲ ਸਬੰਧਤ ਪ੍ਰੋਜੈਕਟਾਂ ਦੀ ਵੀ ਸ਼ੁਰੂਆਤ ਕਰਨਗੇ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link