12.75C Vancouver
ADS

Nov 13, 2024 6:44 PM - The Canadian Press

ਟਰੂਡੋ ਪਰਿਵਾਰਕ ਦੋਸਤ ਪੀਟਰ ਗ੍ਰੀਨ ਦੇ ਅੰਤਿਮ ਸੰਸਕਾਰ ਲਈ ਬਰਮੂਡਾ ਹੋਏ ਰਵਾਨਾ

Share On
prime-minister-trudeau-makes-trip-to-bermuda-to-eulogize-longtime-family-friend
Trudeau's last holiday trip to the posh Caribbean locale stirred a raft of political controversy at the start of the year, which came as Canadians were tightening their belts due to the higher cost of living.(Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਬਰਮੂਡਾ ਵਿਚ ਆਪਣੇ ਪਰਿਵਾਰਕ ਦੋਸਤ ਪੀਟਰ ਗ੍ਰੀਨ ਦੇ ਅੰਤਿਮ ਸੰਸਕਾਰ ਵਿਚ ਨਿੱਜੀ ਤੌਰ ’ਤੇ ਸ਼ਰਧਾਂਜਲੀ ਦੇਣ ਲਈ ਰਵਾਨਾ ਹੋਏ ਹਨ। ਰਿਪੋਰਟਸ ਮੁਤਾਬਕ, ਪੀਟਰ ਗ੍ਰੀਨ ਉਹੀ ਕਾਰੋਬਾਰੀ ਹਨ, ਜਿਸ ਦੇ ਜਮਾਇਕਾ ਸਥਿਤ ਲਗਜ਼ਰੀ ਅਸਟੇਟ ਵਿਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਛੁੱਟੀਆਂ ਮਨਾਉਣ ਦੌਰਾਨ ਮੁਫਤ ਵਿਚ ਠਹਿਰੇ ਸਨ।

ਟਰੂਡੋ ਦੇ ਜਮਾਇਕਾ ਵਿਚ ਛੁੱਟੀਆਂ ਮਨਾਉਣ ਨੂੰ ਲੈ ਕੇ ਕਾਫ਼ੀ ਵਿਵਾਦ ਹੋਇਆ ਸੀ। ਵਿਰੋਧੀ ਧਿਰ ਨੇ ਉਨ੍ਹਾਂ ਦੇ ਇਸ ਲਗਜ਼ਰੀ ਰਿਜੋਰਟ ਵਿਚ ਫਰੀ ਵਿਚ ਠਹਿਰਣ ਦੀ ਜਾਂਚ ਕਰਨ ਦੀ ਮੰਗ ਕੀਤੀ ਸੀ ਪਰ ਪਾਰਲੀਮੈਂਟ ਦੇ ਨੈਤਿਕਤਾ ਦੇ ਨਿਗਰਾਨ ਨੇ ਜਾਂਚ ਤੋਂ ਇਨਕਾਰ ਕਰ ਦਿੱਤਾ ਕਿਉਂਕਿ ਇਹ ਸਾਹਮਣੇ ਆਇਆ ਕਿ ਟਰੂਡੋ ਅਤੇ ਪੀਟਰ ਗ੍ਰੀਨ ਦੋਵੇਂ ਅਸਲ ਵਿਚ ਨਜ਼ਦੀਕੀ ਦੋਸਤ ਸਨ।

ਟਰੂਡੋ ਦੇ ਪਿਤਾ ਵੀ ਪ੍ਰਧਾਨ ਮੰਤਰੀ ਰਹਿੰਦੇ ਹੋਏ ਇਸੇ ਰਿਜ਼ਾਰਟ ਵਿਚ ਰੁਕਣ ਨੂੰ ਲੈ ਕੇ ਸੁਰਖੀਆਂ ਵਿਚ ਆਏ ਸਨ। ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ ਕਿ ਟਰੂਡੋ ਅੱਜ ਹੀ ਔਟਵਾ ਵਾਪਸ ਆ ਜਾਣਗੇ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link