19.37C Vancouver
ADS

Feb 6, 2025 7:29 PM - Connect Newsroom

ਪ੍ਰਧਾਨ ਮੰਤਰੀ ਟਰੂਡੋ ਵਲੋਂ ਅੱਜ ਔਟਵਾ ਵਿਚ ਕੈਨੇਡੀਅਨ ਮੇਅਰਾਂ ਨਾਲ ਕੀਤੀ ਗਈ ਬੈਠਕ

Share On
prime-minister-trudeau-meets-with-big-city-mayors-in-ottawa-today
Trudeau mentioned that Canada is actively working on this issue and that progress is being made.(Photo: The Canadian Press)

ਪ੍ਰਧਾਨ ਮੰਤਰੀ ਟਰੂਡੋ ਵਲੋਂ ਅੱਜ ਔਟਵਾ ਵਿਚ ਕੈਨੇਡੀਅਨ ਮੇਅਰਾਂ ਨਾਲ ਬੈਠਕ ਕੀਤੀ ਗਈ। ਇਹ ਬੈਠਕ ਕੈਨੇਡਾ-ਅਮਰੀਕਾ ਵਿਚਕਾਰ ਸੰਭਾਵਿਤ ਟੈਰਿਫ ਯੁੱਧ ਦੇ ਪ੍ਰਭਾਵਾਂ ਬਾਰੇ ਚਰਚਾ ਕਰਨ ਲਈ ਬੁਲਾਈ ਗਈ ਸੀ।

ਇਸ ਦੌਰਾਨ ਪ੍ਰਧਾਨ ਮੰਤਰੀ ਨੇ ਪੱਤਰਕਾਰਾਂ ਨਾਲ ਗੱਲ ਕੀਤੀ, ਜਿਸ ਵਿਚ ਉਨ੍ਹਾਂ ਕਿਹਾ ਕਿ ਫੈਂਟਾਨਾਇਲ ਦੇ ਤਸਕਰਾਂ ’ਤੇ ਸ਼ਿਕੰਜਾ ਕੱਸਣ ਲਈ ਕੈਨੇਡਾ ਪੂਰੇ ਜੀ ਜਾਨ ਨਾਲ ਅਮਰੀਕਾ ਨਾਲ ਸਹਿਮਤ ਹੈ ਕਿ ਇਹ ਨਸ਼ਾ ਧਰਤੀ ਤੋਂ ਖਤਮ ਹੋਣਾ ਚਾਹੀਦਾ ਹੈ ਅਤੇ ਇਸ ਦੀ ਤਸਕਰੀ ਕਰਨ ਵਾਲਿਆਂ ਨੂੰ ਗੰਭੀਰ ਸਜ਼ਾ ਮਿਲਣੀ ਚਾਹੀਦੀ ਹੈ।

ਟਰੂਡੋ ਨੇ ਕਿਹਾ ਕਿ ਕੈਨੇਡਾ ਇਸ ’ਤੇ ਕੰਮ ਕਰ ਰਿਹਾ ਹੈ ਅਤੇ ਇਸ ’ਤੇ ਪ੍ਰੋਗਰੈਸ ਵੀ ਹੋ ਰਹੀ ਹੈ ਪਰ ਨਾਲ ਹੀ ਜਵਾਬੀ ਪ੍ਰਸਤਾਵਿਤ ਟੈਰਿਫ ਦੀ ਤਿਆਰੀ ਨੂੰ ਪੂਰੀ ਤਰ੍ਹਾਂ ਨਾਕਾਰਿਆ ਨਹੀਂ ਗਿਆ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਜੇ ਟਰੰਪ ਟੈਰਿਫ ’ਤੇ ਅੱਗੇ ਵਧੇ ਤਾਂ ਕੈਨੇਡਾ ਇਸ ਦਾ ਜਵਾਬ ਦੇਵੇਗਾ।

ਗੌਰਤਲਬ ਹੈ ਕਿ ਟਰੰਪ ਨੇ ਪੀ.ਐੱਮ. ਟਰੂਡੋ ਤੋਂ ਬਾਰਡਰ ਸਕਿਓਰਟੀ ਦਾ ਭਰੋਸਾ ਮਿਲਣ ’ਤੇ ਟੈਰਿਫ ਨੂੰ ਕਰੀਬ ਇੱਕ ਮਹੀਨੇ ਲਈ ਟਾਲਿਆ ਹੈ, ਜਿਸ ’ਤੇ ਕੈਨੇਡਾ ਕੰਮ ਵੀ ਕਰ ਰਿਹਾ ਹੈ ਪਰ ਇਸ ਦੇ ਬਾਵਜੂਦ ਟਰੰਪ ਦੇ ਅੱਗੇ ਦੇ ਫੈਸਲੇ ਨੂੰ ਲੈ ਕੇ ਬੇਯਕੀਨੀ ਬਣੀ ਹੋਈ ਹੈ।

Latest news

senior-leaders-of-edmonton-based-infantry-battalion-removed-amid-investigation
Punjabi

ਐਡਮਿੰਟਨ ਬੇਸਡ ਫੌਜੀ ਬਟਾਲੀਅਨ ਦੇ ਦੋ ਸੀਨੀਅਰ ਅਧਿਕਾਰੀ ਜਾਂਚ ਦੌਰਾਨ ਅਹੁਦਿਆਂ ਤੋਂ ਹਟਾਏ ਗਏ

ਐਡਮਿੰਟਨ ਬੇਸਡ ਇਨਫੈਂਟਰੀ ਬਟਾਲੀਅਨ ਦੇ ਦੋ ਸੀਨੀਅਰ ਆਗੂਆਂ ਨੂੰ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਅਹੁਦਿਆਂ ਤੋਂ ਅਸਥਾਈ ਤੌਰ 'ਤੇ ਹਟਾ ਦਿੱਤਾ ਗਿਆ ਹੈ। ਨੈਸ਼ਨਲ ਡਿਫੈਂਸ ਵਿਭਾਗ ਮੁਤਾਬਕ ਲੈਫਟੀਨੈਂਟ-ਕਰਨਲ ਜੇਸਨ ਹਡਸਨ ਅਤੇ ਚੀਫ ਵਾਰੰਟ ਅਫ਼ਸਰ ਕਿਮ ਡੋਅਰ ਨੂੰ 3rd ਬਟਾਲੀਅਨ, ਪ੍ਰਿੰਸਿਸ ਪੈਟਰੀਸ਼ੀਆ ਦੀ ਕੈਨੇਡੀਅਨ ਲਾਈਟ ਇਨਫੈਂਟਰੀ ਵਿੱਚੋਂ ਹਟਾਇਆ ਗਿਆ ਹੈ।
marco-rubio-meets-uae-leaders-in-abu-dhabi-to-discuss-iran-and-regional-security
Punjabi

ਅਬੂ ਧਾਬੀ ਵਿੱਚ ਮਾਰਕੋ ਰੂਬੀਓ ਅਤੇ ਯੂ.ਏ.ਈ. ਨੇਤਾਵਾਂ ਦੀ ਅਹਿਮ ਮੀਟਿੰਗ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਯੂ.ਏ.ਈ. ਦੇ ਆਪਣੇ ਦੌਰੇ ਦੌਰਾਨ ਅਬੂ ਧਾਬੀ ਵਿੱਚ ਯੂ.ਏ.ਈ. ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਅਤੇ ਹੋਰ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਨੇ ਇਰਾਨ ਨਾਲ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਮਝੌਤੇ, ਹੋਰਮੁਜ਼ ਔਫ ਸਟ੍ਰੇਟ ਰਾਹੀਂ ਜਹਾਜ਼ਾਂ ਦੇ ਸੁਰੱਖਿਅਤ ਰਸਤੇ ਨੂੰ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਅਤੇ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਬਾਰੇ ਚਰਚਾ ਕੀਤੀ।
missing-person-for-location-ganavi-ksheer-sagar
Punjabi

ਸਰੀ ਵਿੱਚ 12 ਸਾਲਾ ਲੜਕੀ ਲਾਪਤਾ,ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

ਸਰੀ ਦੀ ਇੱਕ 12 ਸਾਲਾ ਲੜਕੀ ਲਾਪਤਾ ਹੋ ਗਈ ਹੈ। ਪੁਲਿਸ ਵਲੋਂ ਉਸ ਦੀ ਪਛਾਣ ਗਣਵੀ ਕਸ਼ੀਰ ਸਾਗਰ ਦੱਸੀ ਗਈ ਹੈ। ਐਸ.ਪੀ.ਐਸ.ਮੁਤਾਬਕ, ਉਸ ਨੂੰ ਆਖਰੀ ਵਾਰ ਮੰਗਲਵਾਰ ਸਵੇਰ 8:15 ਵਜੇ ਦੇ ਕਰੀਬ ਨੌਰਥ ਸਰੀ ਦੀ 146 ਸਟ੍ਰੀਟ ਦੇ 6200 ਬਲਾਕ ਵਿਚ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ-ਪਤਾ ਨਹੀਂ ਹੈ।
lytton-wildfire-brought-under-control-as-24-fires-remain-active-across-b-c
Punjabi

ਲਿਟਨ ਨੇੜੇ ਜੰਗਲੀ ਅੱਗ ਕਾਬੂ ਹੇਠ, ਬੀ.ਸੀ. ਵਿੱਚ 24 ਵਾਈਲਡਫਾਇਰ ਸਰਗਰਮ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬਲ ਰਹੀ ਜੰਗਲੀ ਅੱਗ ਕੰਟਰੋਲ ਕਰ ਲਈ ਗਈ ਹੈ। ਇਹ ਲੰਘੇ ਸ਼ੁੱਕਰਵਾਰ ਨੂੰ ਲੱਭੀ ਗਈ ਸੀ ਅਤੇ ਇਸ ਦੇ ਸ਼ੁਰੂ ਹੋਣ ਪਿੱਛੇ ਮਨੁੱਖੀ ਕਾਰਨ ਮੰਨਿਆ ਜਾਂਦਾ ਹੈ। ਇਹ ਇੱਕ ਹੀ ਰਾਤ ਵਿਚ ਛੇ ਗੁਣਾ ਵੱਧ ਗਈ ਸੀ ਅਤੇ ਇਸ ਕਾਰਨ ਨਿਕਾਸੀ ਦੇ ਹੁਕਮ ਦਿੱਤੇ ਗਏ ਸਨ ਤੇ ਇਲਾਕੇ ਵਿਚੋਂ ਲੰਘਣ ਵਾਲਾ ਹਾਈਵੇਅ 1 ਵੀ ਬੰਦ ਕਰਨਾ ਪਿਆ ਸੀ।
severe-heatwave-in-france-claims-58-lives-40-drown-while-trying-to-escape-the-heat
Punjabi

ਫਰਾਂਸ 'ਚ ਭਿਆਨਕ ਹੀਟਵੇਵ: 58 ਲੋਕਾਂ ਦੀ ਮੌਤ, 40 ਲੋਕ ਡੁੱਬਣ ਕਾਰਨ ਗੁਆ ਬੈਠੇ ਜਾਨ

ਫਰਾਂਸ ਵਿੱਚ ਗਰਮੀ ਕਾਰਨ 58 ਲੋਕਾਂ ਦੀ ਮੌਤ ਹੋ ਗਈ। ਰਿਪੋਰਟ ਮੁਤਾਬਕ ਲੋਕ ਗਰਮੀ ਤੋਂ ਬਚਣ ਲਈ ਨਦੀਆਂ, ਝੀਲਾਂ ਅਤੇ ਨਹਿਰਾਂ ਵਿੱਚ ਨਹਾਉਣ ਜਾ ਰਹੇ ਹਨ। ਇਸ ਦੇ ਚੱਲਦੇ ਕੁਝ ਦਿਨਾਂ ਵਿੱਚ 40 ਲੋਕਾਂ ਦੀ ਡੱਬ ਕੇ ਮੌਤ ਹੋ ਗਈ,ਜਿਨ੍ਹਾਂ ਵਿੱਚ ਜ਼ਿਆਦਾਤਰ ਨੌਜਵਾਨ ਸ਼ਾਮਲ ਹਨ। ਇਸ ਦੇ ਨਾਲ ਹੀ 2 ਬੱਚਿਆਂ ਸਮੇਤ 18 ਲੋਕਂ ਦੀ ਗਰਮੀ ਵਿੱਚ ਲੂ ਲੱਗਣ ਨਾਲ ਮੌਤ ਹੋ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link