8.15C Vancouver
ADS

May 18, 2022 9:51 PM - The Canadian Press

ਪ੍ਰਿੰਸ ਚਾਰਲਸ ਦਾ ਆਰਡਰ ਆਫ ਮਿਲਟਰੀ ਮੈਰਿਟ ਨਾਲ ਸਨਮਾਨ; ਫੇਰੀ ਦੇ ਦੂਜੇ ਦਿਨ ਯੁਕ੍ਰੇਨੀਅਨ ਕਥੈਡਰਲ ਵੀ ਕੀਤੀ ਪਹੁੰਚ

Share On
prince-charles-receives-order-of-military-merit-as-royal-couple-has-a-packed-day-in-ottawa
The Duchess of Cornwall read a book to students at an Ottawa school this afternoon after she and her husband Prince Charles took advantage of a sunny day to walk through the city's famed ByWard Market. (Photo - The Canadian Press)

ਡਚੈਸ ਆਫ ਕੌਰਨਵਾਲ ਨੇ ਅੱਜ ਔਟਵਾ ਦੇ ਇੱਕ ਸਕੂਲ 'ਚ ਵਿਦਿਆਰਥੀਆਂ ਸਾਹਮਣੇ ਇੱਕ ਕਿਤਾਬ ਪੜ੍ਹ ਕੇ ਸੁਣਾਈ।

ਉਹ ਅਤੇ ਉਨ੍ਹਾਂ ਦੇ ਪਤੀ ਪ੍ਰਿੰਸ ਚਾਰਲਸ ਅੱਜ ਸਕੂਲ 'ਚ ਮਾਪਿਆਂ ਨਾਲ ਮੁਲਾਕਾਤ ਕਰਦੇ ਵੀ ਵਿਖਾਈ ਦਿੱਤੇ।

ਰਾਇਲ ਜੋੜਾ ਅੱਜ ਸ਼ਹਿਰ ਦੇ ਪ੍ਰਸਿੱਧ ਬਾਈਵਾਰਡ ਮਾਰਕਿਟ 'ਚ ਟਹਿਲਦੇ ਵੀ ਵੇਖੇ ਗਏ।

ਇਸ ਤੋਂ ਪਹਿਲਾਂ ਅੱਜ ਸਵੇਰ ਦੇ ਸਮੇਂ ਰਾਇਲ ਜੋੜੇ ਨੇ ਇੱਕ ਯੁਕ੍ਰੇਨੀਅਨ ਔਰਥੋਡੌਕਸ ਕਥੈਡਰਲ 'ਚ ਪ੍ਰਾਰਥਨਾ 'ਚ ਹਿੱਸਾ ਲਿਆ।

ਇਸ ਮੌਕੇ ਪ੍ਰੀਸਟ ਦਾ ਕਹਿਣਾ ਸੀ ਕਿ ਰਾਇਲ ਜੋੜੇ ਦਾ ਪਹੁੰਚਣਾ ਗ੍ਰੇਟ ਬ੍ਰਿਟੇਨ ਅਤੇ ਰਾਇਲ ਪਰਿਵਾਰ ਦੀ ਯੂਕਰੇਨ ਪ੍ਰਤੀ ਵਿਖਾਏ ਸਹਿਯੋਗ ਦਾ ਹਿੱਸਾ ਹੈ।

ਇਸ ਤੋਂ ਬਾਅਦ ਦੁਪਹਿਰ ਦੇ ਸਮੇਂ ਰਾਇਲ ਜੋੜੇ ਨੇ ਇੱਕ ਆਰ.ਸੀ.ਐਮ.ਪੀ. ਮਿਊਜੀਕਲ ਰਾਈਡ 'ਚ ਵੀ ਹਿੱਸਾ ਲਿਆ।

ਇਸ ਦੇ ਨਾਲ ਹੀ ਅੱਜ ਸਵੇਰ ਦੇ ਸਮੇਂ ਰਿਡੋ ਹਾਲ 'ਚ ਹੋਏ ਇੱਕ ਸਮਾਗਮ ਦੌਰਾਨ ਪ੍ਰਿੰਸ ਚਾਰਲਸ ਨੂੰ ਗਵਰਨਰ ਜਨਰਲ ਮੈਰੀ ਸਾਈਮਨ ਨੇ ਆਰਡਰ ਆਫ ਮਿਲਟਰੀ ਮੈਰਿਟ ਨਾਲ ਸਨਮਾਨ ਕੀਤਾ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link